ਲੋਕ ਸਭਾ ਚੋਣਾਂ : ਭਲਕੇ ਹੋਣ ਵਾਲੀ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕਸ਼ਮੀਰ ''ਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ
Monday, Jun 03, 2024 - 04:28 PM (IST)
ਸ਼੍ਰੀਨਗਰ (ਭਾਸ਼ਾ)- ਕਸ਼ਮੀਰ ਦੇ ਤਿੰਨ ਲੋਕ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਘਾਟੀ 'ਚ ਮੁੱਖ ਥਾਵਾਂ 'ਤੇ ਐਡੀਸ਼ਨਲ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਵੋਟਾਂ ਦੀ ਗਿਣਤੀ ਮੰਗਲਵਾਰ ਨੂੰ ਹੋਵੇਗੀ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੀਨਗਰ, ਬਾਰਾਮੂਲਾ ਅਤੇ ਅਨੰਤਨਾਗ ਚ ਵੋਟਿੰਗ ਕੇਂਦਰਾਂ ਦੇ ਨੇੜੇ-ਤੇੜੇ ਤਿੰਨ ਪੱਧਰੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਕੋਈ ਵਿਅਕਤੀ ਕੰਪਲੈਕਸ 'ਚ ਪ੍ਰਵੇਸ਼ ਨਾ ਕਰ ਸਕੇ।
ਸੰਬੰਧਤ ਚੋਣ ਖੇਤਰਾਂ 'ਚ ਵੋਟਿੰਗ ਸਮਾਪਤੀ ਦੇ ਬਾਅਦ ਤੋਂ ਹੀ ਉਨ੍ਹਾਂ ਸਟਰਾਂਗ ਰੂਮ ਦੇ ਨੇੜੇ-ਤੇੜੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ, ਜਿੱਥੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐੱਮ.) ਰੱਖੀ ਗਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੀ 5 ਸੰਸਦੀ ਸੀਟਾਂ ਲਈ ਵੋਟਿੰਗ 19 ਅਪ੍ਰੈਲ ਤੋਂ 25 ਮਈ ਵਿਚਾਲੇ 5 ਪੜਾਵਾਂ 'ਚ ਹੋਈਆਂ ਸਨ। ਵੋਟਾਂ ਦੀ ਗਿਣਤੀ ਤੋਂ ਪਹਿਲੇ ਚੋਣ ਖੇਤਰਾਂ ਦੇ ਰਿਟਰਨਿੰਗ ਅਧਿਕਾਰੀਆਂ ਨੇ ਚੋਣ ਲੜਨ ਵਾਲੇ ਉਮੀਦਵਾਰਾਂ, ਚੋਣ ਏਜੰਟਾਂ ਅਤੇ ਰਾਜਨੀਤਕ ਦਲਾਂ ਦੇ ਪ੍ਰਤੀਨਿਧੀਆਂ ਨਾਲ ਬੈਠਕਾਂ ਕੀਤੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e