ਤਾਜ ਹੋਟਲ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਮੁੰਬਈ ''ਚ ਸੁਰੱਖਿਆ ਸਖਤ
Wednesday, Jul 01, 2020 - 06:35 PM (IST)
ਮੁੰਬਈ (ਵਾਰਤਾ)— ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਬੁੱਧਵਾਰ ਨੂੰ ਵੱਕਾਰੀ ਤਾਜ ਸਮੂਹ ਦੇ ਹੋਟਲਾਂ ਨੂੰ ਫੋਨ 'ਤੇ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਸ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਦੇਸ਼ਮੁੱਖ ਨੇ ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਨਾ ਸਿਰਫ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਦੀ ਸਗੋਂ ਪ੍ਰਮੁੱਖ ਥਾਵਾਂ 'ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਵੀ ਦਿੱਤੇ।
ਮੰਤਰੀ ਨੇ ਟਵੀਟ ਕੀਤਾ ਕਿ 12 ਸਾਲਾਂ ਬਾਅਦ ਭਾਰਤ ਦੇ ਮੁੰਬਈ 'ਚ ਭਿਆਨਕ ਅੱਤਵਾਦੀ ਹਮਲੇ ਤੋਂ ਬਾਅਦ ਕਰਾਚੀ ਤੋਂ ਤਾਜ ਹੋਟਲ ਮੁੰਬਈ 'ਤੇ ਅੱਤਵਾਦੀ ਹਮਲੇ ਦੀ ਧਮਕੀ ਮਿਲ ਰਹੀ ਹੈ। ਦੇਸ਼ਮੁੱਖ ਨੇ ਦੱਸਿਆ ਕਿ ਮੈਂ ਇਸ ਮਾਮਲੇ ਵਿਚ ਸੁਰੱਖਿਆ ਪ੍ਰਬੰਧਾਂ ਦੀ ਵਿਆਪਕ ਵਿਵਸਥਾ ਕਰਨ ਲਈ ਪੁਲਸ ਡੀ. ਜੀ. ਪੀ. ਅਤੇ ਪੁਲਸ ਕਮਿਸ਼ਨਰ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਹੈ। ਦੱਸ ਦੇਈਏ ਕਿ 30 ਜੂਨ ਨੂੰ ਮੁੰਬਈ ਦੇ ਤਾਜ ਹੋਟਲ ਨੂੰ ਉਡਾਉਣ ਲਈ ਧਮਕੀ ਭਰਿਆ ਫੋਨ ਕਾਲ ਜੋ ਕਿ ਪਾਕਿਸਤਾਨ ਤੋਂ ਆਇਆ ਸੀ। ਇਸ ਫੋਨ ਕਾਲ 'ਚ ਹੋਟਲ ਤਾਜ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਮੁੰਬਈ ਦੇ ਤਾਜ ਹੋਟਲ ਨੂੰ ਉਡਾਉਣ ਦੀ ਧਮਕੀ, ਪਾਕਿਸਤਾਨ ਤੋਂ ਆਇਆ ਫੋਨ