ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਟਿਕੈਤ- ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ, ਦੱਸਿਆ ਕਦੋਂ ਜਾਣਗੇ ਘਰ

Friday, Nov 19, 2021 - 10:49 AM (IST)

ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਟਿਕੈਤ- ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ, ਦੱਸਿਆ ਕਦੋਂ ਜਾਣਗੇ ਘਰ

ਨਵੀਂ ਦਿੱਲੀ (ਵਾਰਤਾ)- ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਗਏ ਐਲਾਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਦਾ ਅੰਦੋਲਨ ਤੁਰੰਤ ਵਾਪਸ ਨਹੀਂ ਹੋਵੇਗਾ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਕਿਹਾ,‘‘ਅੰਦੋਲਨ ਤੁਰੰਤ ਵਾਪਸ ਨਹੀਂ ਹੋਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ, ਜਦੋਂ ਖੇਤੀ ਕਾਨੂੰਨ ਸੰਸਦ ’ਚ ਰੱਦ ਕੀਤੇ ਜਾਣਗੇ। ਸਰਕਾਰ ਐੱਮ.ਐੱਸ.ਪੀ. ਦੇ ਨਾਲ-ਨਾਲ ਕਿਸਾਨਾਂ ਦੇ ਦੂਜੇ ਮੁੱਦਿਆਂ ’ਤੇ ਵੀ ਗੱਲਬਾਤ ਕਰੇ।’’

PunjabKesari

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰ ਦੇ ਸੰਬੋਧਨ ’ਚ ਤਿੰਨੋਂ ਵਿਵਾਦਿਤ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਲਈ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ’ਚ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗੁਰਪੁਰਬ ਮੌਕੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, 'ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ'

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

DIsha

Content Editor

Related News