ਭੁਲੇਖੇ ’ਚ ਨਾ ਰਹੇ ਸਰਕਾਰ, ‘ਕੋਰੋਨਾ ਕਾਰਨ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਨਲ’: ਟਿਕੈਤ

05/21/2021 5:17:50 PM

ਨੈਸ਼ਨਲ ਡੈਸਕ– ਦੇਸ਼ ’ਚ ਜਿੱਥੇ ਕੋਰੋਨਾ ਵਾਇਰਸ ਅਤੇ ਬਲੈਕ ਫੰਗਸ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਉਹ ਧਰਨੇ ਵਾਲੀ ਥਾਂ ’ਤੇ ਜਿਊਂ ਦੇ ਤਿਊਂ ਬੈਠੇ ਹੋਏ ਹਨ। ਹਰ ਪਾਸੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਵਾਉਣ ਦੀ ਮੰਗ ਉਠ ਰਹੀ ਹੈ। ਦਰਅਸਲ, ਇੱਥੇ ਵੱਡੀ ਗਿਣਤੀ ’ਚ ਲੋਕ ਮੌਜੂਦ ਹਨ। ਸਰਕਾਰ ਨੇ ਵੀ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਜਾਂ ਫਿਰ ਇਸ ਨੂੰ ਕੁਝ ਸਮੇਂ ਲਈ ਟਾਲਣ ਦੀ ਅਪੀਲ ਕੀਤੀ ਹੈ। ਇਸ ਵਿਚਕਾਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਕੇਸ਼ ਟਿਕੈਤ ਵਲੋਂ ਬਿਆਨ ਆਇਆ ਹੈ ਕਿ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ। 

PunjabKesari

ਟਿਕੈਤ ਨੇ ਟਵੀਟ ਕੀਤਾ ਕਿ ਕਿਸਾਨ ਅੰਦੋਲਨ ਹੁਣ ਖੇਤੀ ਦੇ ਤਿੰਨਾਂ ਕਾਲੇ ਕਾਨੂੰਨਾਂ ਦੇ ਵਾਪਸ ਹੋਣ ਤੋਂ ਬਾਅਦ ਅਤੇ ਐੱਮ.ਐੱਸ.ਪੀ. ’ਤੇ ਕਾਨੂੰਨ ਬਣਨ ਤੋਂ ਬਾਅਦ ਹੀ ਖ਼ਤਮ ਹੋਵੇਗਾ। ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਏ ਟਿਕੈਤ ਨੇ ਕਿਹਾ ਕਿ ਜਿੰਨੇ ਵੀ ਪੱਤਰਕਾਰਾਂ ਜਾਂ ਪੁਲਸ ਕਰਮਚਾਰੀਆਂ ਦੀ ਕੋਰੋਨਾ ਨਾਲ ਮੌਤ ਹੋਈ ਹੈ, ਕੋਈ ਵੀ ਇੱਥੇ ਧਰਨੇ ਵਾਲੀ ਥਾਂ ’ਤੇ ਨਹੀਂ ਆਇਆ ਸੀ। ਟਿਕੈਤ ਨੇ ਕਿਹਾ ਕਿ ਬੀਮਾਰੀ ਦਾ ਰਸਤਾ ਹਸਪਤਾਲ ਅਤੇ ਅੰਦੋਲਨ ਦਾ ਰਸਤਾ ਸੰਸਦ ਤਕ ਜਾਂਦਾ ਹੈ। ਟਿਕੈਤ ਨੇ ਕਿਹਾ ਕਿ ਅੰਦੋਲਨ ’ਚ ਕਿਸੇ ਵੀ ਕਿਸਾਨ ਨੂੰ ਕੋਰੋਨਾ ਨਹੀਂ ਹੋਇਆ। ਟਿਕੈਤ ਨੇ ਕਿਹਾ ਕਿ ਸਰਕਾਰ ਆਪਣੇ ਦਿਮਾਗ ’ਚੋਂ ਇਹ ਭੁਲੇਖਾ ਕੱਢ ਦੇਵੇ ਕਿ ਅਸੀਂ ਕੋਰੋਨਾ ਕਾਰਨ ਪਿੱਛੇ ਹਟਾਂਗੇ ਅਤੇ ਅੰਦੋਲਨ ਖ਼ਤਮ ਕਰਾਂਗੇ। 


Rakesh

Content Editor

Related News