ਯਮੁਨਾਨਗਰ 'ਚ 'ਟਿਕ-ਟਾਕ ਸਟਾਰ' ਲੜਕੀ ਨੇ ਕੀਤੀ ਖੁਦਕੁਸ਼ੀ

05/08/2020 8:28:57 PM

ਯਮੁਨਾਨਗਰ - ਦੇਸ਼ ਭਰ 'ਚ ਖਤਰਨਾਕ ਕੋਰੋਨਾਵਾਇਰਸ ਦਾ ਜਿੱਥੇ ਕਹਿਰ ਜਾਰੀ ਹੈ, ਉੱਥੇ ਹੀ ਹਰਿਆਣਾ ਦੇ ਯਮੁਨਾਨਗਰ ਜ਼ਿਲੇ 'ਚੋਂ ਇਕ ਹੈਰਾਨ ਕਰ ਦੇਣੀ ਵਾਲੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ 13 ਸਾਲਾਂ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ। ਪੁਲਸ ਨੇ ਦੱਸਿਆ ਕਿ ਲੜਕੀ ਸੱਤਵੀਂ ਕਲਾਸ 'ਚ ਪੜ੍ਹਦੀ ਸੀ ਅਤੇ ਟਿਕ-ਟਾਕ ਸਟਾਰ ਬਣਨਾ ਚਾਹੁੰਦੀ ਸੀ। ਮੌਕੇ 'ਤੇ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ। 

ਦੱਸਣਯੋਗ ਹੈ ਕਿ ਇਹ ਘਟਨਾ ਵੀਰਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਘਰ 'ਚ ਕੋਈ ਵੀ ਮੌਜੂਦ ਨਹੀਂ ਸੀ ਅਤੇ ਮ੍ਰਿਤਕ ਲੜਕੀ ਦੇ ਮਾਤਾ-ਪਿਤਾ ਦਵਾਈ ਲੈਣ ਲਈ ਮੈਡੀਕਲ ਸਟੋਰ 'ਤੇ ਗਏ ਹੋਏ ਸੀ। ਜਦੋਂ ਉਹ ਵਾਪਸ ਪਰਤੇ ਤਾਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ, ਜਦੋਂ ਉਨ੍ਹਾਂ ਨੇ ਖਿੜਕੀ ਰਾਹੀਂ ਅੰਦਰ ਦੇਖਿਆ ਤਾਂ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੋਈ ਸੀ। ਖਿੜਕੀ ਤੋੜ ਕੇ ਮਾਤਾ-ਪਿਤਾ ਘਰ ਦੇ ਅੰਦਰ ਦਾਖਲ ਹੋਏ ਅਤੇ ਪੁਲਸ ਨੂੰ ਜਾਣਕਾਰੀ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। 

ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਟਿਕ-ਟਾਕ ਸਟਾਰ ਬਣਨਾ ਚਾਹੁੰਦੀ ਸੀ ਅਤੇ ਹੁਣ ਤੱਕ 418 ਵੀਡੀਓਜ਼ ਬਣਾਏ ਸੀ। ਇਸ ਤੋਂ ਇਲਾਵਾ 1315 ਫਾਲੋਅਰਸ ਸੀ ਅਤੇ ਕਈ ਲੋਕ ਉਸ ਦੀਆਂ ਵੀਡੀਓਜ਼ ਪਸੰਦ ਕਰ ਰਹੇ ਸੀ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਲੜਕੀ ਕਿਸੇ ਵੀ ਮਾਨਸਿਕ ਤਣਾਅ ਜਾਂ ਕਿਸੇ ਦਬਅ 'ਚ ਨਹੀਂ ਸੀ ਪਰ ਫਿਰ ਵੀ ਉਸ ਨੇ ਇਹ ਕਦਮ ਕਿਉ ਚੁੱਕਿਆ ਇਸ ਬਾਰੇ ਕੁਝ ਨਹੀਂ ਪਤਾ। ਡੀ.ਸੀ.ਪੀ ਨੇ ਦੱਸਿਆ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖਦੇ ਹੋਏ ਜਾਂਚ ਕੀਤੀ ਜਾਵੇਗੀ।


Iqbalkaur

Content Editor

Related News