ਜੰਮੂ ਕਸ਼ਮੀਰ 'ਚ ਜਲਦ ਹੋਣਗੀਆਂ ਵਿਧਾਨ ਸਭਾ ਚੋਣਾਂ, ਕਮਿਸ਼ਨ ਨੇ ਦਿੱਤੇ ਸੰਕੇਤ

Friday, Aug 09, 2024 - 06:21 PM (IST)

ਜੰਮੂ (ਵਾਰਤਾ)- ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਜਲਦ ਕਰਵਾਉਣ ਦਾ ਸੰਕੇਤ ਦਿੰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਵਾਰ ਇਹ ਪ੍ਰਕਿਰਿਆ ਐਲਾਨ ਕਰ ਦਿੱਤੇ ਜਾਣ ਤੋਂ ਬਾਅਦ ਕੋਈ ਵੀ ਤਾਕਤ ਉਸ ਨੂੰ ਰੋਕ ਨਹੀਂ ਸਕਦੀ। ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦਾ 2 ਦਿਨ ਦਾ ਦੌਰਾ ਕਰਨ ਤੋਂ ਬਾਅਦ ਇੱਥੇ ਇਕ ਪੱਤਰਕਾਰ ਸੰਮੇਲਨ 'ਚ ਕਿਹਾ,''ਜੰਮੂ ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦਾ ਸੁਫ਼ਨਾ ਸਾਕਾਰ ਕਰਨ ਦਾ ਸਮਾਂ ਆ ਗਿਆ ਹੈ।'' ਉਨ੍ਹਾਂ ਕਿਹਾ,''ਜੰਮੂ ਕਸ਼ਮੀਰ 'ਚ ਚੋਣ ਪ੍ਰਕਿਰਿਆ ਐਲਾਨ ਹੋਣ ਦੇ ਬਾਅਦ ਕੋਈ ਵੀ ਅੰਦਰੂਨੀ ਅਤੇ ਬਾਹਰੀ ਤਾਕਤ ਚੋਣ ਪ੍ਰਕਿਰਿਆ ਨੂੰ ਪੱਟੜੀ ਤੋਂ ਨਹੀਂ ਉਤਾਰ ਸਕਦੀ।'' ਉਨ੍ਹਾਂ ਕਿਹਾ ਕਿ ਇਸ ਸਰਹੱਦੀ ਖੇਤਰ 'ਚ ਚੋਣਾ ਕਰਵਾਉਣਾ ਇਕ ਚੁਣੌਤੀ ਭਰਿਆ ਕੰਮ ਜ਼ਰੂਰ ਹੈ ਪਰ ਕੋਈ ਇਹ ਨਹੀਂ ਕਹਿ ਸਕਦਾ ਕਿ ਵਿਧਾਨ ਸਭਾ ਚੋਣਾਂ ਨੂੰ ਰੋਕਿਆ ਜਾ ਸਕਦਾ ਹੈ। ਰਾਜੀਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਜੰਮੂ ਕਸ਼ਮੀਰ ਦੌਰੇ 'ਚ ਹਰ ਪੱਖ ਨੇ ਇਹ ਯਕੀਨੀ ਕੀਤਾ ਹੈ ਕਿ ਚੋਣਾਂ 'ਚ ਉਨ੍ਹਾਂ ਦੀ ਪੂਰੀ ਹਿੱਸੇਦਾਰੀ ਅਤੇ ਇਸ ਨੂੰ ਸੰਪੰਨ ਕਰਵਾਉਣ 'ਚ ਉਨ੍ਹਾਂ ਦਾ ਪੂਰਾ ਸਹਿਯੋਗ ਹੋਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਦਾ ਸਮਾਂ ਆ ਗਿਆ ਹੈ ਅਤੇ ਕਮਿਸ਼ਨ ਦਿੱਲੀ ਪਹੁੰਚ ਕੇ ਸੁਰੱਖਿਆ ਫ਼ੋਰਸਾਂ ਦੀ ਉਪਲੱਬਧਤਾ ਬਾਰੇ ਸਮੀਖਿਆ ਕਰੇਗਾ।

ਮੁੱਖ ਚੋਣ ਕਮਿਸ਼ਨਰ ਨਾਲ ਕਮਿਸ਼ਨ 'ਚ ਉਨ੍ਹਾਂ ਦੇ ਸਹਿਯੋਗੀ ਕਮਿਸ਼ਨਰ ਗਿਆਨੇਸ਼ ਕੁਮਾਰ ਐੱਸ.ਐੱਸ. ਸੰਧੂ ਅਤੇ ਕੁਝ ਹੋਰ ਅਧਿਕਾਰੀ ਵੀ ਮੌਜੂਦ ਸਨ। ਕਮਿਸ਼ਨ ਨੇ ਇਸ ਦੌਰੇ 'ਚ ਜੰਮੂ ਅਤੇ ਸ਼੍ਰੀਨਗਰ 'ਚ ਕੇਂਦਰ ਸ਼ਾਸਿਤ ਖੇਤਰ ਦੇ ਅਧਿਕਾਰੀਆਂ ਦੇ ਨਾਲ-ਨਾਲ ਵੱਖ-ਵੱਖ ਰਾਜਨੀਤਕ ਦਲਾਂ ਅਤੇ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਰਾਜ 'ਚ ਚੋਣਾਂ ਦੀ ਦ੍ਰਿਸ਼ਟੀ ਨਾਲ ਕਾਨੂੰਨ ਦੀ ਸਥਇਤੀ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ। ਕੁਮਾਰ ਨੇ ਕਿਹਾ,''ਸ਼੍ਰੀਨਗਰ 'ਚ ਅਸੀਂ ਨਵੇਂ ਚੁਣੇ ਰਾਜਨੀਤਕ ਦਲਾਂ ਦੇ ਪ੍ਰਤੀਨਿਧੀਆਂ ਨੂੰ ਮਿਲੇ, ਉਨ੍ਹਾਂ ਸਾਰਿਆਂ ਨੇ ਜੰਮੂ ਕਸ਼ਮੀਰ 'ਚ ਲੋਕ ਸਭਾ ਚੋਣਾਂ ਸ਼ਾਂਤੀਪੂਰਨ ਤਰੀਕੇ ਨਾਲ ਸੰਪੰਨ ਕਰਵਾਉਣ ਲਈ ਇਕ ਆਵਾਜ਼ ਨਾਲ ਕਮਿਸ਼ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਨਾਲ ਹੀ ਅਸੀਂ ਵਿਧਾਨ ਸਭਾ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ।'' ਜੰਮੂ-ਕਸ਼ਮੀਰ ਵਿਧਾਨ ਸਭਾ 'ਚ 90 ਚੋਣ ਖੇਤਰ ਹਨ, ਜਿਸ 'ਚ 9 ਚੋਣ ਖੇਤਰ ਅਨੁਸੂਚਿਤ ਜਨਜਾਤੀ ਅਤੇ 7 ਅਨੁਸੂਚਿਤ ਜਾਤੀ  ਲਈ ਰਾਖਵੀਆਂ ਕੀਤੀਆਂ ਗਈਆਂ ਹਨ। ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੇ ਸੰਬੰਧ 'ਚ ਪ੍ਰਸ਼ਾਸਨ ਲਈ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ 'ਚ ਨਸ਼ੀਲੇ ਪਦਾਰਥਾਂ ਦੀ ਗਲਤ ਵਰਤੋਂ ਸ਼ਰਬਾ ਦੇ ਕਾਰੋਬਾਰ 'ਤੇ ਚੌਕਸੀ, ਰਾਜਨੀਤਕ ਦਲਾਂ ਦੀ ਅਪੀਲ 'ਤੇ ਸਾਰੇ ਕੇਂਦਰਾਂ 'ਤੇ 100 ਫ਼ੀਸਦੀ ਸੀ.ਸੀ.ਟੀ.ਵੀ. ਲਗਾਏ ਜਾਣ ਅਤੇ ਸਾਰੇ ਦਲਾਂ ਦੇ ਪ੍ਰਤੀਨਿਧੀਆਂ ਨੂੰ ਸਮੀਖਿਆ ਦੇ ਆਧਾਰ 'ਤੇ ਜ਼ਰੂਰੀ ਸੁਰੱਖਿਆ ਪ੍ਰਦਾਨ ਕਰਨ ਅਤੇ ਕੇਂਦਰਾਂ ਨੂੰ 2 ਕਿਲੋਮੀਟਰ ਦੇ ਦਾਇਰੇ 'ਚ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਨਿਰਪੱਖ ਰਵੱਈਆ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ ਅਤੇ ਇਸ ਦੀ ਉਲੰਘਣਾ ਪਾਏ ਜਾਣ 'ਤੇ ਨਿਯਮ ਅਨੁਸਾਰ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਕੁਮਾਰ ਨੇ ਕਿਹਾ ਕਿ ਮਨਗੜ੍ਹਤ ਸਮਾਚਾਰਾਂ 'ਤੇ ਰੋਕ ਲਗਾਈ ਜਾਵੇਗੀ ਅਤੇ ਉਸ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਸਤੰਬਰ ਤੱਕ ਕਰਵਾਉਣ ਲਈ ਕਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News