GST ਨੂੰ ਲੈ ਕੇ BJP ਸੰਸਦ ਮੈਂਬਰ ਵਰੁਣ ਗਾਂਧੀ ਬੋਲੇ- ਰਾਹਤ ਦੇਣ ਦੀ ਬਜਾਏ ਦੁਖੀ ਕਰ ਰਹੀ ਹੈ ਸਰਕਾਰ

07/18/2022 2:20:03 PM

ਨਵੀਂ ਦਿੱਲੀ– ਭਾਜਪਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਦੁੱਧ ਅਤੇ ਦਹੀਂ ਸਮੇਤ ਕਈ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਵਸਤੂ ਅਤੇ ਸੇਵਾ ਟੈਕਸ (GST) ਦੇ ਦਾਇਰੇ ’ਚ ਲਿਆਏ ਜਾਣ ਨੂੰ ਲੈ ਕੇ ਆਪਣੀ ਹੀ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਨਤਾ ਨੂੰ ਜਦੋਂ ਰਾਹਤ ਦੇਣ ਦਾ ਸਮਾਂ ਹੈ, ਉਨ੍ਹਾਂ ਨੂੰ ਦੁੱਖ ਦਿੱਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਨਰਮਦਾ ਨਦੀ ’ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਗਾਂਧੀ ਨੇ ਇਕ ਟਵੀਟ ਵਿਚ ਕਿਹਾ, “ਅੱਜ ਤੋਂ ਦੁੱਧ, ਦਹੀਂ, ਮੱਖਣ, ਚਾਵਲ, ਦਾਲਾਂ, ਰੋਟੀ ਵਰਗੇ ਪੈਕ ਕੀਤੇ ਉਤਪਾਦਾਂ ਉੱਤੇ GST ਲਾਗੂ ਹੈ। ਰਿਕਾਰਡ ਤੋੜ ਬੇਰੁਜ਼ਗਾਰੀ ਦਰਮਿਆਨ ਲਿਆ ਗਿਆ ਇਹ ਫੈਸਲਾ ਮੱਧਵਰਗੀ ਪਰਿਵਾਰਾਂ ਅਤੇ ਖਾਸ ਕਰਕੇ ਕਿਰਾਏ ਦੇ ਮਕਾਨਾਂ ਵਿਚ ਰਹਿ ਰਹੇ ਸੰਘਰਸ਼ਸ਼ੀਲ ਨੌਜਵਾਨਾਂ ਦੀਆਂ ਜੇਬਾਂ ਨੂੰ ਹੋਰ ਹਲਕਾ ਕਰੇਗਾ।''

PunjabKesari

ਇਹ ਵੀ ਪੜ੍ਹੋ- ਮਾਨਸੂਨ ਸੈਸ਼ਨ ਤੋਂ ਪਹਿਲਾਂ PM ਮੋਦੀ ਬੋਲੇ- ਸੰਸਦ ’ਚ ਖੁੱਲ੍ਹੇ ਮਨ ਨਾਲ ਕਰੋ ਚਰਚਾ

GST ਕੌਂਸਲ ਦੇ ਫੈਸਲੇ ਦੇ ਲਾਗੂ ਹੋਣ ਤੋਂ ਬਾਅਦ ਸੋਮਵਾਰ ਤੋਂ ਕਈ ਖਾਣ-ਪੀਣ ਦੀਆਂ ਚੀਜ਼ਾਂ ਮਹਿੰਗੀਆਂ ਹੋ ਗਈਆਂ ਹਨ। ਇਨ੍ਹਾਂ ’ਚ ਪਹਿਲਾਂ ਤੋਂ ਪੈਕ ਕੀਤੇ ਅਤੇ ਲੇਬਲ ਕੀਤੇ ਭੋਜਨ ਜਿਵੇਂ ਕਿ ਆਟਾ, ਪਨੀਰ ਅਤੇ ਦਹੀਂ ਸ਼ਾਮਲ ਹਨ। ਇਨ੍ਹਾਂ 'ਤੇ 5 ਫੀਸਦੀ GST ਦੇਣਾ ਹੋਵੇਗਾ। ਇਸੇ ਤਰ੍ਹਾਂ 5,000 ਰੁਪਏ ਤੋਂ ਵੱਧ ਕਿਰਾਏ ਵਾਲੇ ਹਸਪਤਾਲ ਦੇ ਕਮਰਿਆਂ 'ਤੇ ਵੀ GST ਦਾ ਭੁਗਤਾਨ ਕਰਨਾ ਹੋਵੇਗਾ। ਇਸ ਤੋਂ ਇਲਾਵਾ 1000 ਰੁਪਏ ਪ੍ਰਤੀ ਦਿਨ ਤੋਂ ਘੱਟ ਕਿਰਾਏ ਵਾਲੇ ਹੋਟਲਾਂ ਦੇ ਕਮਰਿਆਂ 'ਤੇ 12 ਫੀਸਦੀ ਦੀ ਦਰ ਨਾਲ ਟੈਕਸ ਲਗਾਉਣ ਦੀ ਗੱਲ ਆਖੀ ਗਈ ਹੈ। ਦੱਸਣਯੋਗ ਹੈ ਕਿ ਵਰੁਣ ਗਾਂਧੀ ਪਿਛਲੇ ਕੁਝ ਸਮੇਂ ਤੋਂ ਬੇਰੋਜ਼ਗਾਰੀ, ਆਰਥਿਕਤਾ ਅਤੇ ਕਿਸਾਨਾਂ ਦੇ ਮੁੱਦੇ 'ਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੇਂਦਰ ਸਰਕਾਰ ਵਿਰੁੱਧ ਆਵਾਜ਼ ਚੁੱਕ ਰਹੇ ਹਨ।


Tanu

Content Editor

Related News