ਮਸਜਿਦਾਂ-ਮਦਰੱਸਿਆਂ ’ਚ ਆਜ਼ਾਦੀ ਦਿਵਸ ’ਤੇ ਲਹਿਰਾਇਆ ਜਾਵੇਗਾ ਤਿਰੰਗਾ
Wednesday, Aug 13, 2025 - 09:35 AM (IST)

ਨੈਸ਼ਨਲ ਡੈਸਕ- ਛੱਤੀਸਗੜ੍ਹ ਸੂਬਾ ਵਕਫ਼ ਬੋਰਡ ਨੇ ਆਜ਼ਾਦੀ ਦਿਵਸ ਦੇ ਮੌਕੇ ’ਤੇ ਸੂਬੇ ਭਰ ਦੀਆਂ ਸਾਰੀਆਂ ਮਸਜਿਦਾਂ, ਮਦਰੱਸਿਆਂ ਅਤੇ ਦਰਗਾਹਾਂ ’ਚ ਰਾਸ਼ਟਰੀ ਝੰਡਾ ਲਹਿਰਾਉਣ ਦਾ ਹੁਕਮ ਜਾਰੀ ਕੀਤਾ ਹੈ। ਛੱਤੀਸਗੜ੍ਹ ਸੂਬਾ ਵਕਫ਼ ਬੋਰਡ ਦੇ ਚੇਅਰਮੈਨ ਡਾ. ਸਲੀਮ ਰਾਜ ਨੇ ਮੰਗਲਵਾਰ ਨੂੰ ਦੱਸਿਆ ਕਿ ਇਸ ਸਬੰਧ ਵਿਚ ਸਾਰੇ ਮੁਤਵੱਲਿਆਂ (ਵਕਫ਼ ਜਾਇਦਾਦਾਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ) ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਜ਼ਾਦੀ ਦਿਵਸ ਦੇ ਮੌਕੇ ’ਤੇ ਮਸਜਿਦਾਂ, ਮਦਰੱਸਿਆਂ ਅਤੇ ਦਰਗਾਹਾਂ ’ਚ ਰਾਸ਼ਟਰੀ ਝੰਡਾ ਲਹਿਰਾਉਣ ਲਈ ਕਿਹਾ ਗਿਆ ਹੈ।
ਪੱਤਰ ’ਚ ਬੋਰਡ ਨੇ ਕਿਹਾ ਹੈ, ‘‘ਇਸ ਸਾਲ 15 ਅਗਸਤ, 2025 ਨੂੰ ਸਾਡਾ 78ਵਾਂ ਆਜ਼ਾਦੀ ਦਿਵਸ ਮਨਾਇਆ ਜਾਵੇਗਾ। ਇਸ ਰਾਸ਼ਟਰੀ ਪੁਰਬ ਦੇ ਸ਼ੁੱਭ ਮੌਕੇ ’ਤੇ ਛੱਤੀਸਗੜ੍ਹ ਸੂਬੇ ’ਚ ਸਥਿਤ ਸਾਰੀਆਂ ਮਸਜਿਦਾਂ/ਮਦਰੱਸਿਆਂ/ਦਰਗਾਹਾਂ ਦੇ ਮੁੱਖ ਗੇਟ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਜਾਵੇ। ਆਜ਼ਾਦੀ ਦਿਵਸ ਦੀ ਮਹੱਤਤਾ ਨੂੰ ਸਮਝੋ ਅਤੇ ਦੇਸ਼ ਭਗਤੀ, ਆਪਸੀ ਏਕਤਾ ਅਤੇ ਭਾਈਚਾਰਾ ਦਿਖਾ ਕੇ ਇਸ ਮੌਕੇ ਦੀ ਸ਼ਾਨ ਬਣਾਈ ਰੱਖੋ।’’
ਇਹ ਵੀ ਪੜ੍ਹੋ- ਵੱਡੀ ਖ਼ਬਰ ; ਬੰਦ ਰਹਿਣਗੇ ਇਹ ਰੋਡ, ਜਾਰੀ ਹੋਇਆ ਰੂਟ ਪਲਾਨ, ਖੱਜਲ-ਖ਼ੁਆਰੀ ਤੋਂ ਬਚਣ ਲਈ ਪੜ੍ਹੋ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e