ਟਾਇਰ ਫਟਣ ਕਾਰਨ ਅੱਗ ਦਾ ਗੋਲਾ ਬਣੀ ਕਾਰ, MP ’ਚ 4 ਦੋਸਤਾਂ ਦੀ ਦਰਦਨਾਕ ਮੌਤ

Tuesday, Oct 27, 2026 - 07:45 AM (IST)

ਟਾਇਰ ਫਟਣ ਕਾਰਨ ਅੱਗ ਦਾ ਗੋਲਾ ਬਣੀ ਕਾਰ, MP ’ਚ 4 ਦੋਸਤਾਂ ਦੀ ਦਰਦਨਾਕ ਮੌਤ

ਧਾਰ (ਏਜੰਸੀ) - ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ’ਚ ਬੀਤੀ ਦੇਰ ਰਾਤ ਇਕ ਕਾਰ ਨੂੰ ਅੱਗ ਲੱਗਣ ਨਾਲ 4 ਲੋਕਾਂ ਦੀ ਜਿਊਂਦੇ ਸੜ ਜਾਣ ਨਾਲ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਪੁਲਸ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਸੁਪਰਡੈਂਟ ਸਚਿਨ ਸ਼ਰਮਾ ਨੇ ਦੱਸਿਆ ਕਿ ਹਾਦਸਾ ਐਤਵਾਰ ਰਾਤ ਲੱਗਭਗ 11 ਵੱਜ ਕੇ 14 ਮਿੰਟ ’ਤੇ ਵਾਪਰਿਆ ਸੀ। 

ਇਹ ਵੀ ਪੜ੍ਹੋ : ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ ਦੇ ਨਿਕਲੇ ਸਾਹ, ਵਿਆਹ ਦੇ 4 ਮਹੀਨੇ ਬਾਅਦ ਉੱਜੜ ਗਿਆ ਘਰ

ਪੁਲਸ ਨੇ ਦੱਸਿਆ ਕਿ ਟਾਇਰ ਫਟਣ ਕਾਰਨ ਕਾਰ ਬੇਕਾਬੂ ਹੋ ਕੇ ਲੇਬੜ-ਨਯਾਗਾਓਂ ਫੋਰਲੇਨ ਸੜਕ ਤੋਂ ਹੇਠਾਂ ਉੱਤਰ ਗਈ। ਇਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਘਟਨਾ ਨਾਲ 4 ਦੋਸਤਾਂ ਦੀ ਮੌਕੇ 'ਤੇ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਘਟਨਾ ਸਥਾਨ ਜ਼ਿਲ੍ਹਾ ਹੈੱਡਕੁਆਰਟਰ ਤੋਂ ਲੱਗਭਗ 20 ਕਿਲੋਮੀਟਰ ਦੂਰ ਹੈ। ਜਾਂਚ ਅਧਿਕਾਰੀ ਕੈਲਾਸ਼ ਗਮੜ ਨੇ ਦੱਸਿਆ ਕਿ 5 ਦੋਸਤ ਸਗੌਰ ਪਿੰਡ ਤੋਂ ਇਕ ਮੰਦਰ ’ਚ ਦਰਸ਼ਨ ਕਰਨ ਗਏ ਸਨ ਤੇ ਪਰਤਦੇ ਸਮੇਂ ਇਹ ਹਾਦਸਾ ਵਾਪਰ ਗਿਆ। ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ ਨੇ ਅਸ਼ੁੱਭ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News