ਸਿੰਗਾਪੁਰ ''ਚ ਖੋਲ੍ਹਿਆ ਜਾਵੇਗਾ ਤਿਰੂਵੱਲੂਵਰ ਸੱਭਿਆਚਾਰਕ ਕੇਂਦਰ; PM ਮੋਦੀ ਦਾ ਐਲਾਨ
Thursday, Sep 05, 2024 - 01:46 PM (IST)
ਸਿੰਗਾਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣਾ ਸਿੰਗਾਪੁਰ ਦੌਰਾ ਸ਼ੁਰੂ ਕੀਤਾ। ਇਸ ਦਾ ਉਦੇਸ਼ ਦੁਵੱਲੀ ਦੋਸਤੀ ਨੂੰ ਮਜ਼ਬੂਤ ਕਰਨਾ, ਰਣਨੀਤਕ ਭਾਈਵਾਲੀ ਨੂੰ ਡੂੰਘਾ ਕਰਨਾ ਅਤੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਤੋਂ ਨਿਵੇਸ਼ ਆਕਰਸ਼ਿਤ ਕਰਨਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਿੰਗਾਪੁਰ 'ਚ ਤਿਰੂਵੱਲੂਵਰ ਸੱਭਿਆਚਾਰਕ ਕੇਂਦਰ ਖੋਲ੍ਹੇ ਜਾਣ ਦਾ ਐਲਾਨ ਕੀਤਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਸਬੰਦੀ ਟਵੀਟ ਕਰਕੇ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ , ਸਬੰਧ ਹੋਣਗੇ ਹੋਰ ਮਜ਼ਬੂਤ
ਸੀਤਾਰਮਨ ਨੇ ਟਵੀਟ ਕੀਤਾ, "ਪੀ.ਐਮ.ਓ ਨੇ ਘੋਸ਼ਣਾ ਕੀਤੀ ਕਿ ਸਿੰਗਾਪੁਰ ਵਿੱਚ ਤਿਰੂਵੱਲੂਵਰ ਕਲਚਰਲ ਸੈਂਟਰ ਖੋਲ੍ਹਿਆ ਜਾਵੇਗਾ। ਤਾਮਿਲ ਭਾਸ਼ਾ, ਸੱਭਿਅਤਾ ਅਤੇ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨ ਅਤੇ ਸੰਭਾਲਣ ਲਈ ਸਿੰਗਾਪੁਰ ਵਿੱਚ ਤਿਰੂਵੱਲੂਵਰ ਕਲਚਰਲ ਸੈਂਟਰ ਦੀ ਸਥਾਪਨਾ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ।"ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਦੇ ਸੀਨੀਅਰ ਮੰਤਰੀ ਲੀ ਹਸੀਨ ਲੂਂਗ ਦੁਆਰਾ ਆਯੋਜਿਤ ਦੁਪਹਿਰ ਦੇ ਖਾਣੇ ਵਿੱਚ ਸ਼ਾਮਲ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।