ਇਕ ਹੋਰ MP ਨੇ ਦੇ''ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

Wednesday, Jun 10, 2026 - 01:11 PM (IST)

ਇਕ ਹੋਰ MP ਨੇ ਦੇ''ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

ਨਵੀਂ ਦਿੱਲੀ- ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਸੁਸ਼ਮਿਤਾ ਦੇਵ ਨੇ ਬੁੱਧਵਾਰ ਨੂੰ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ। ਸਾਬਕਾ ਕਾਂਗਰਸ ਨੇਤਾ ਦੇਵ ਕੁਝ ਸਾਲ ਪਹਿਲਾਂ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋਈ ਸੀ। ਉਨ੍ਹਾਂ ਨੇ ਰਾਜ ਸਭਾ ਦੇ ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਹ ਇਸ ਹਫ਼ਤੇ ਅਸਤੀਫ਼ਾ ਦੇਣ ਵਾਲੀ ਤ੍ਰਿਣਮੂਲ ਦੀ ਦੂਜੀ ਸੰਸਦ ਮੈਂਬਰ ਹੈ। ਇਸ ਤੋਂ ਪਹਿਲਾਂ ਸ਼ੁਖੇਂਦੁ ਸ਼ੇਖਰ ਰਾਏ ਨੇ ਪਾਰਟੀ ਅਤੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੂਤਰਾਂ ਨੇ ਦੱਸ਼ਿਆ ਕਿ ਦੇਵ ਦੇ ਤ੍ਰਿਣਮੂਲ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨਾਲ ਵੀ ਮੁਲਾਕਾਤ ਕੀਤੀ।

PunjabKesari

ਆਪਣੇ ਅਸਤੀਫ਼ੇ 'ਚ ਉਨ੍ਹਾਂ ਕਿਹਾ,''ਮੈਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦੀ ਹਾਂ, ਜਿਸ ਨੂੰ ਕਿਰਪਾ ਤੁਰੰਤ ਸਵੀਕਾਰ ਕੀਤਾ ਜਾਵੇ।'' ਦੇਵ ਨੇ ਰਾਜ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ 'ਚ ਕਿਹਾ,''ਮੈਂ ਤੁਹਾਡਾ, ਡਿਪਟੀ ਸਪੀਕਰ ਅਤੇ ਰਾਜ ਸਭਾ ਦੇ ਸਕੱਤਰੇਤ ਦੇ ਸਾਰੇ ਅਧਿਕਾਰੀਆਂ ਦਾ ਦਿਲ ਤੋਂ ਸ਼ੁਕਰੀਆ ਅਦਾ ਕਰਦੀ ਹਾਂ, ਜਿਨ੍ਹਾਂ ਨੇ ਰਾਜ ਸਭਾ ਮੈਂਬਰ ਵਜੋਂ ਮੇਰੇ ਕਾਰਜਕਾਲ ਦੌਰਾਨ ਹਰ ਤਰ੍ਹਾਂ ਮਦਦ ਅਤੇ ਸਹਿਯੋਗ ਦਿੱਤਾ।'' ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਬਗਾਵਤ ਦਾ ਸਾਹਮਣਾ ਕਰ ਰਹੀ ਹੈ।ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਇਕ ਵੱਖ ਸਮੂਹ ਬਣਾਉਣ ਅਤੇ ਸੱਤਾਧਾਰੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨਾਲ ਜਾਣ ਦਾ ਫੈਸਲਾ ਕੀਤਾ ਹੈ। ਤ੍ਰਿਣਮੂਲ ਕਾਂਗਰਸ ਦੇ 80 ਵਿਧਾਇਕਾਂ 'ਚੋਂ ਜ਼ਿਆਦਾਤਰ ਮੈਂਬਰਾਂ ਨੇ ਪਹਿਲਾਂ ਹੀ ਰਿਤਾਬ੍ਰਤਾ ਬੈਨਰਜੀ ਦੀ ਅਗਵਾਈ 'ਚ ਇਕ ਵੱਖ ਸਮੂਹ ਬਣਾ ਲਿਆ, ਜਿਨ੍ਹਾਂ ਨੂੰ ਰਾਜ ਵਿਧਾਨ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਚੁਣਿਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News