TMC ਦਾ ਸਾਬਕਾ ਵਿਧਾਇਕ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

Sunday, Aug 09, 2026 - 12:47 PM (IST)

TMC ਦਾ ਸਾਬਕਾ ਵਿਧਾਇਕ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

ਨੈਸ਼ਨਲ ਡੈਸਕ- ਪੱਛਮੀ ਬੰਗਾਲ ਦੇ ਨੈਹਾਟੀ ਤੋਂ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸਾਬਕਾ ਵਿਧਾਇਕ ਸਨਤ ਡੇ ਨੂੰ ਜਬਰਨ ਵਸੂਲੀ ਅਤੇ 2021 ਤੋਂ ਬਾਅਦ ਹੋਈ ਰਾਜਨੀਤਕ ਹਿੰਸਾ ਨਾਲ ਜੁੜੇ ਮਾਮਲਿਆਂ ’ਚ ਦੱਤਪੁਕੁਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। 

ਪੁਲਸ ਸੂਤਰਾਂ ਨੇ ਦੱਸਿਆ ਕਿ 2021 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਅਤੇ ਕੁੱਟਮਾਰ ਦੇ ਦੋਸ਼ਾਂ ਨੂੰ ਲੈ ਕੇ ਸਨਤ ਖਿਲਾਫ ਕਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ। ਉਨ੍ਹਾਂ ’ਤੇ ਇਲਾਕੇ ’ਚ ਫਿਰੌਤੀ ਵਸੂਲੀ ਦਾ ਨੈੱਟਵਰਕ ਚਲਾਉਣ ਅਤੇ ਨੈਹਾਟੀ ’ਚ ਭਾਜਪਾ ਅਤੇ ਟੀ.ਐੱਮ.ਸੀ. ਸਮਰਥਕਾਂ ਵਿਚਾਲੇ ਹੋਈਆਂ ਝੜਪਾਂ ’ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਕੁਝ ਦਿਨ ਪਹਿਲਾਂ ਪੁਲਸ ਨੇ ਸਨਤ ਡੇ ਦੇ ਘਰ ’ਚ ਤਲਾਸ਼ੀ ਲਈ ਸੀ।


author

Harpreet SIngh

Content Editor

Related News