ਪੰਚਾਇਤੀ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੀ ਆਗੂ, ਪਤੀ ਤੇ ਧੀ ਦਾ ਕਤਲ, ਪੁਲਸ ਵੱਲੋਂ 3 ਮੁਲਜ਼ਮ ਗ੍ਰਿਫ਼ਤਾਰ

Saturday, Apr 08, 2023 - 05:41 AM (IST)

ਪੰਚਾਇਤੀ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੀ ਆਗੂ, ਪਤੀ ਤੇ ਧੀ ਦਾ ਕਤਲ, ਪੁਲਸ ਵੱਲੋਂ 3 ਮੁਲਜ਼ਮ ਗ੍ਰਿਫ਼ਤਾਰ

ਕੋਲਕਾਤਾ (ਇੰਟ.)- ਪੱਛਮੀ ਬੰਗਾਲ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕੂਚਬਿਹਾਰ ’ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੀ ਆਗੂ ਸਮੇਤ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਕਤਲ ਨੇ ਇਲਾਕੇ ’ਚ ਸਨਸਨੀ ਫੈਲਾ ਦਿੱਤੀ ਹੈ। ਮਰਨ ਵਾਲਿਆਂ ਦੀ ਪਛਾਣ ਬਿਮਲ ਕੁਮਾਰ ਬਰਮਨ (68), ਉਸ ਦੀ ਪਤਨੀ ਤ੍ਰਿਣਮੂਲ ਆਗੂ ਨੀਲੀਮਾ (52) ਅਤੇ ਵੱਡੀ ਧੀ ਰੁਨਾ (24) ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਕਰਜ਼ਾ ਲੈਣ ਵਾਲੇ ਸਾਵਧਾਨ! ਪੁਲਸ ਨੇ ਠੱਗੀ ਦੇ ਮਾਮਲੇ 'ਚ ਕਾਲ ਸੈਂਟਰ ਦੇ 18 ਮੁਲਾਜ਼ਮ ਕੀਤੇ ਕਾਬੂ

ਹਮਲੇ ’ਚ ਛੋਟੀ ਧੀ ਇਤੀ ਬਰਮਨ (22) ਵੀ ਜ਼ਖਮੀ ਹੋ ਗਈ । ਉਹ ਸਥਾਨਕ ਹਸਪਤਾਲ 'ਚ ਇਲਾਜ ਅਧੀਨ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਨੌਕਰੀ ਲੱਗਦਿਆਂ ਹੀ ਇਕ ਘੰਟੇ ਬਾਅਦ ਨੌਕਰਾਣੀ ਨੇ ਕਰ 'ਤਾ ਕਾਂਡ, ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

ਕੂਚਬਿਹਾਰ ਦੇ ਐਡੀਸ਼ਨਲ ਐੱਸ. ਪੀ. ਅਮਿਤ ਵਰਮਾ ਨੇ ਕਿਹਾ ਕਿ ਤ੍ਰਿਣਮੂਲ ਪੰਚਾਇਤ ਪੱਧਰ ਦੀ ਨੇਤਾ ਨੀਲਿਮਾ, ਪਤੀ ਬਿਮਲ ਤੇ ਬੇਟੀ ਰੂਨਾ ਦੀ ਸੀਤਲਕੁਚੀ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਮਾਮਲੇ ’ਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News