ਪੱਛਮੀ ਬੰਗਾਲ : TMC ਆਗੂ ਦੀ ਗੋਲ਼ੀ ਮਾਰ ਕੇ ਹੱਤਿਆ, ਭੀੜ ਨੇ ਸ਼ੱਕੀ ਨੂੰ ਉਤਾਰਿਆ ਮੌਤ ਦੇ ਘਾਟ, ਜਲ਼ਾ ਦਿੱਤੇ ਕਈ ਘਰ
Monday, Nov 13, 2023 - 11:08 PM (IST)
ਕੋਲਕਾਤਾ : ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ 'ਚ ਸੋਮਵਾਰ ਸਵੇਰੇ ਤ੍ਰਿਣਮੂਲ ਕਾਂਗਰਸ ਦੇ ਆਗੂ ਸੈਫੂਦੀਨ ਲਸਕਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਗੁੱਸੇ 'ਚ ਆਈ ਭੀੜ ਨੇ ਸ਼ੱਕੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਦੇ ਨਾਲ ਹੀ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਗਈ। ਇਸ ਘਟਨਾ ਨਾਲ ਜ਼ਿਲ੍ਹੇ ਵਿੱਚ ਤਣਾਅ ਫੈਲ ਗਿਆ ਹੈ। ਭੀੜ ਨੇ ਕਈ ਘਰਾਂ ਨੂੰ ਸਾੜ ਦਿੱਤਾ ਹੈ। ਕਤਲੇਆਮ ਤੇ ਉਸ ਤੋਂ ਬਾਅਦ ਹੋਈ ਮੌਬ ਲਿੰਚਿੰਗ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ ਅਤੇ ਵਿਰੋਧੀ ਪਾਰਟੀ ਸੀਪੀਐੱਮ ਇਕ ਦੂਜੇ 'ਤੇ ਦੋਸ਼ ਲਗਾ ਰਹੇ ਹਨ।
ਇਹ ਵੀ ਪੜ੍ਹੋ : PM ਮੋਦੀ ਆਦਿਵਾਸੀਆਂ ਨੂੰ ਦੇਣਗੇ 24,000 ਕਰੋੜ ਰੁਪਏ ਦਾ ਤੋਹਫ਼ਾ, ਲਾਂਚ ਕਰਨਗੇ ਖ਼ਾਸ ਯੋਜਨਾ
ਘਰ ਦੇ ਬਾਹਰ ਮਾਰੀ ਗੋਲ਼ੀ
ਤ੍ਰਿਣਮੂਲ ਨੇਤਾ ਸੈਫੂਦੀਨ ਲਸਕਰ ਦੀ ਸੋਮਵਾਰ ਸਵੇਰੇ ਜੋਏਨਗਰ 'ਚ ਉਨ੍ਹਾਂ ਦੇ ਘਰ ਦੇ ਬਾਹਰ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲਸਕਰ ਜੋਏਨਗਰ ਦੇ ਬਮੂੰਗਾਚੀ ਇਲਾਕੇ 'ਚ ਤ੍ਰਿਣਮੂਲ ਇਕਾਈ ਦੇ ਮੁਖੀ ਸਨ। ਉਨ੍ਹਾਂ ਦੀ ਪਤਨੀ ਪੰਚਾਇਤ ਪ੍ਰਧਾਨ ਹੈ। ਸੈਫੂਦੀਨ ਨੂੰ ਗੋਲ਼ੀ ਲੱਗਣ ਦੀ ਖ਼ਬਰ ਸੁਣਦੇ ਹੀ ਉਨ੍ਹਾਂ ਦੇ ਸੈਂਕੜੇ ਸਮਰਥਕ ਇਕੱਠੇ ਹੋ ਗਏ। ਭੀੜ ਨੇ ਸੈਫੂਦੀਨ ਦੇ ਕਤਲ ਦੇ ਸ਼ੱਕ ਵਿੱਚ ਇਕ ਵਿਅਕਤੀ ਨੂੰ ਫੜ ਲਿਆ ਅਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਭੀੜ ਨੇ ਇਲਾਕੇ ਦੇ ਕਈ ਘਰਾਂ ਨੂੰ ਵੀ ਅੱਗ ਲਾ ਦਿੱਤੀ। ਪੁਲਸ ਨੇ ਮਾਮਲਾ ਦਰਜ ਕਰਕੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਪੈ ਗਿਆ ਚੀਕ-ਚਿਹਾੜਾ, ਔਰਤ ਦੀ ਮੌਕੇ 'ਤੇ ਮੌਤ
ਤ੍ਰਿਣਮੂਲ ਨੇਤਾਵਾਂ ਨੇ ਦੋਸ਼ ਲਾਇਆ ਹੈ ਕਿ ਸੈਫੂਦੀਨ ਲਸਕਰ ਦੀ ਹੱਤਿਆ ਪਿੱਛੇ ਸੀਪੀਐੱਮ ਸਮਰਥਕਾਂ ਦਾ ਹੱਥ ਹੈ। ਉਥੇ ਹੀ ਸੀਪੀਐੱਮ ਆਗੂ ਸੁਜਾਨ ਚੱਕਰਵਰਤੀ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕਤਲ ਤ੍ਰਿਣਮੂਲ ਦੇ ਅੰਦਰੂਨੀ ਕਲੇਸ਼ ਕਾਰਨ ਹੋਇਆ ਹੈ, ਸੀਪੀਐੱਮ 'ਤੇ ਦੋਸ਼ ਲਾਉਣ ਦੀ ਕੋਈ ਤੁਕ ਨਹੀਂ ਬਣਦੀ। ਪੁਲਸ ਮਾਮਲੇ ਦੀ ਜਾਂਚ ਕਰਕੇ ਦੱਸੇ ਕਿ ਸੱਚਾਈ ਕੀ ਹੈ। ਸਥਾਨਕ ਪੁਲਸ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਸ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8