ਸ਼ਤਰੂਘਨ ਸਿਹਨਾ ਆਮ ਆਦਮੀ ਪਾਰਟੀ ਲਈ ਕਰਨਗੇ ਪ੍ਰਚਾਰ
Tuesday, Jan 28, 2025 - 10:19 AM (IST)
ਨਵੀਂ ਦਿੱਲੀ- ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਦਿੱਲੀ 'ਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਲਈ ਪ੍ਰਚਾਰ ਕਰਨਗੇ। ਟੀਐੱਮਸੀ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਟੀਐੱਮਸੀ ਸੂਤਰਾਂ ਨੇ ਦੱਸਿਆ ਕਿ ਆਸਨਸੋਲ ਤੋਂ ਟੀਐੱਮਸੀ ਸੰਸਦ ਮੈਂਬਰ ਸਿਨਹਾ 1 ਅਤੇ 2 ਫਰਵਰੀ ਨੂੰ ਘੱਟੋ-ਘੱਟ ਤਿੰਨ ਹਲਕਿਆਂ 'ਚ 'ਆਪ' ਲਈ ਪ੍ਰਚਾਰ ਕਰਨਗੇ। ਇਨ੍ਹਾਂ 'ਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਵੀਂ ਦਿੱਲੀ ਹਲਕਾ, ਮੁੱਖ ਮੰਤਰੀ ਆਤਿਸ਼ੀ ਦਾ ਕਾਲਕਾਜੀ ਹਲਕਾ ਅਤੇ ਮਨੀਸ਼ ਸਿਸੋਦੀਆ ਦਾ ਜੰਗਪੁਰਾ ਹਲਕਾ ਸ਼ਾਮਲ ਹਨ।
ਟੀਐੱਮਸੀ ਦਾ ਮੰਨਣਾ ਹੈ ਕਿ ਅਦਾਕਾਰ ਅਤੇ ਸਿਆਸਤਦਾਨ ਸ਼ਤਰੂਘਨ ਸਿਨਹਾ ਦਿੱਲੀ ਦੇ ਪੂਰਬੀ ਵੋਟਰਾਂ ਨੂੰ ਆਮ ਆਦਮੀ ਪਾਰਟੀ ਵੱਲ ਆਕਰਸ਼ਿਤ ਕਰ ਸਕਦੇ ਹਨ। 'ਪੂਰਵਾਂਚਲੀ' ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਆਏ ਪ੍ਰਵਾਸੀਆਂ ਨੂੰ ਦਰਸਾਉਂਦਾ ਹੈ। ਸ਼ਹਿਰ 'ਚ ਪੂਰਵਾਂਚਲ ਦੇ ਲੋਕਾਂ ਦੀ ਇਕ ਵੱਡੀ ਆਬਾਦੀ ਹੈ। ਸੂਤਰਾਂ ਨੇ ਦੱਸਿਆ ਕਿ ਕੁਝ ਹੋਰ ਟੀਐੱਮਸੀ ਆਗੂ ਦਿੱਲੀ 'ਚ ਚੋਣ ਪ੍ਰਚਾਰ 'ਚ ਸ਼ਾਮਲ ਹੋ ਸਕਦੇ ਹਨ। ਟੀਐੱਮਸੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8