ਵਿਕਸਿਤ ਦੇਸ਼ ਬਣਾਉਣ ਲਈ ਹਰ ਬੱਚੇ ਨੂੰ ਸਿੱਖਿਆ ਦੇਣੀ ਪਵੇਗੀ : ਸਿਸੋਦੀਆ

Saturday, Aug 10, 2024 - 05:02 PM (IST)

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਹਰ ਬੱਚੇ ਨੂੰ ਸਿੱਖਿਆ ਦੇਣੀ ਹੋਵੇਗੀ। ਅੱਜ ਇੱਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਜੇਕਰ ਭਾਰਤ ਨੂੰ 2047 ਤੱਕ ਵਿਕਸਿਤ ਦੇਸ਼ ਬਣਾਉਣਾ ਹੈ ਤਾਂ ਦੇਸ਼ ਦੇ ਹਰ ਬੱਚੇ ਨੂੰ ਸਿੱਖਿਆ ਦੇਣੀ ਪਵੇਗੀ। ਫਿਰ ਜੇਕਰ ਕੋਈ ਚੰਗੀ ਸਿੱਖਿਆ ਦਿੱਤੇ ਬਿਨਾਂ, ਹਸਪਤਾਲ ਬਣਾਏ ਬਿਨਾਂ ਅਤੇ ਚੰਗਾ ਇਲਾਜ ਦਿੱਤੇ ਬਿਨਾਂ ਦੇਸ਼ ਨੂੰ ਵਿਕਸਿਤ ਦੇਸ਼ ਬਣਾਉਂਦਾ ਹੈ, ਤਾਂ ਉਹ ਸਿਰਫ ਬਿਆਨਬਾਜੀ ਹੀ ਹੋ ਸਕਦੀ ਹੈ।

ਇਹ ਵੀ ਪੜ੍ਹੋ- ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਸਿਸੋਦੀਆ ਨੇ ਤਸਵੀਰ ਕੀਤੀ ਸਾਂਝੀ, ਕਿਹਾ- 'ਆਜ਼ਾਦ ਸਵੇਰ ਦੀ ਪਹਿਲੀ ਚਾਹ'

ਸਿਸੋਦੀਆ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਜੋ NDA 'ਚ ਨਵੇਂ-ਨਵੇਂ ਗਏ ਹਨ, ਇਹ ਨਾ ਸੋਚੋ ਕਿ ਸਿਰਫ਼ ਆਮ ਆਦਮੀ ਪਾਰਟੀ ਦੇ ਆਗੂ ਹੀ ਜੇਲ੍ਹ ਜਾਣਗੇ, ਉਨ੍ਹਾਂ ਦਾ ਨੰਬਰ ਵੀ ਆਵੇਗਾ। ਜੇਕਰ ਵਿਰੋਧੀ ਧਿਰ ਇਕਜੁੱਟ ਹੋ ਕੇ ਹੁੰਕਾਰ ਭਰ ਦੇਵੇਗੀ ਹੈ ਤਾਂ ਅਰਵਿੰਦ ਕੇਜਰੀਵਾਲ ਵੀ 24 ਘੰਟਿਆਂ ਵਿਚ ਬਾਹਰ ਆ ਜਾਣਗੇ। ਉਨ੍ਹਾਂ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਅਸੀਂ ਭਗਤ ਸਿੰਘ ਦੇ ਚੇਲੇ ਹਾਂ, ਡਰਨ ਵਾਲੇ ਨਹੀਂ। ਭਾਜਪਾ ਦੇ ਤੋਤੇ-ਮੈਨਾ ਕਿੰਨੇ ਵੀ ਤਾਕਤਵਰ ਕਿਉਂ ਨਾ ਹੋਣ ਪਰ ਉਹ ਬਾਬਾ ਸਾਹਿਬ ਦੇ ਸੰਵਿਧਾਨ ਤੋਂ ਜ਼ਿਆਦਾ ਤਾਕਤਵਰ ਨਹੀਂ ਹਨ। ‘ਆਪ’ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ 7-8 ਮਹੀਨਿਆਂ ਵਿਚ ਇਨਸਾਫ਼ ਮਿਲੇਗਾ ਪਰ 17 ਮਹੀਨੇ ਲੱਗ ਗਏ ਆਖਰਕਾਰ ਸੱਚਾਈ ਦੀ ਜਿੱਤ ਹੋਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News