ਕਿਸਾਨ 5 ਲੱਖ ਦਾ ਡਰੋਨ ਸੁੱਟਣ ਲਈ ਲਿਆਏ 10 ਹਜ਼ਾਰ ਦਾ ਡਰੋਨ, ਇੰਝ ਕਰੇਗਾ ਕੰਮ

Friday, Feb 16, 2024 - 07:03 PM (IST)

ਹਰਿਆਣਾ- ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਸਵੀਕਾਰ ਕਰਨ ਲਈ ਸਰਕਾਰ 'ਤੇ ਦਬਾਅ ਬਣਾਉਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੋਂ ਸ਼ੁੱਕਰਵਾਰ ਨੂੰ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਉੱਥੇ ਹੀ ਅੱਜ ਕਿਸਾਨ ਦੇ ਦਿੱਲੀ ਚਲੋ ਅੰਦੋਲਨ ਦਾ ਚੌਥਾ ਦਿਨ ਹੈ। ਇਸ ਵਿਚ ਕਿਸਾਨਾਂ ਵਲੋਂ ਹਰਿਆਣਾ ਪੁਲਸ ਦੇ ਡਰੋਨਾਂ ਦਾ ਜਵਾਬ ਦੇਣ ਲਈ ਆਪਣੇ ਡਰੋਨ ਲਿਆਂਦੇ ਗਏ ਹਨ। ਇਸ ਤੋਂ ਪਹਿਲਾਂ ਕਿਸਾਨਾਂ ਨੇ ਪੁਲਸ ਦੇ ਡਰੋਨਾਂ ਨੂੰ ਡੇਗਣ ਲਈ ਪਤੰਗਾਂ ਦਾ ਇਸਤੇਮਾਲ ਕੀਤਾ ਸੀ। ਇਕ ਕਿਸਾਨ ਨੇ ਦੱਸਿਆ ਕਿ ਇਹ ਡਰੋਨ ਅਸੀਂ ਮਾਰਕੀਟ ਤੋਂ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਭਰਾ ਬਹੁਤ ਜ਼ਖ਼ਮੀ ਹੋ ਰਹੇ ਹਨ ਇਸ ਲਈ ਪੁਲਸ ਦੇ ਡਰੋਨਾਂ ਵਲੋਂ ਸੁੱਟੇ ਜਾ ਰਹੇ ਹੰਝੂ ਗੈਸ ਦੇ ਗੋਲਿਆਂ ਦਾ ਇਸ ਡਰੋਨ ਨਾਲ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੱਲ੍ਹ ਅਸੀਂ ਪਤੰਗ ਰਾਹੀਂ 5 ਲੱਖ ਦਾ ਡਰੋਨ ਡੇਗਿਆ ਸੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਡਰੋਨ ਦਾ ਇਸਤੇਮਾਲ ਕਰ ਕੇ ਡਰੋਨ ਨੂੰ ਡੇਗਣਾ ਹੈ। 

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। । ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News