ਤੰਬਾਕੂ, ਗੁਟਕਾ ਤੇ ਪਾਨ ਮਸਾਲਾ ''ਤੇ ਹਰਿਆਣਾ ਸਰਕਾਰ ਦਾ ਵੱਡਾ ਫ਼ੈਸਲਾ, ਇਕ ਸਾਲ ਹੋਰ ਲਾਈ ਪਾਬੰਧੀ
Friday, Sep 19, 2025 - 02:36 PM (IST)

ਹਰਿਆਣਾ : ਨਸ਼ੀਲੇ ਪਦਾਰਥਾਂ ਦੇ ਸੇਵਨ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਹਰਿਆਣਾ ਵਿਚ ਗੁਟਕਾ, ਤੰਬਾਕੂ ਅਤੇ ਪਾਨ ਮਸਾਲਾ 'ਤੇ ਇੱਕ ਸਾਲ ਲਈ ਪਾਬੰਦੀ ਹੋਰ ਲਗਾ ਦਿੱਤੀ ਹੈ। ਸੂਤਰਾਂ ਮੁਤਾਬਕ ਨਸ਼ੀਲੇ ਪਦਾਰਥਾਂ ਨੂੰ ਲੈ ਕੇ ਖੁਰਾਕ ਅਤੇ ਡਰੱਗ ਪ੍ਰਸ਼ਾਸਨ ਨੇ ਇਹ ਹੁਕਮ ਜਾਰੀ ਕੀਤਾ ਹੈ। ਸਰਕਾਰ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਜੇਕਰ ਕੋਈ ਵਿਅਕਤੀ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਅਤੇ ਗੁਟਖਾ ਜਾਂ ਤੰਬਾਕੂ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।