ਅੱਜ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ: ਰਾਮ ਮੰਦਰ ਚੜ੍ਹਾਵਾ ਚੋਰੀ, ਪੇਪਰ ਲੀਕ ਮੁੱਦਿਆਂ ’ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ

Monday, Jul 20, 2026 - 09:32 AM (IST)

ਅੱਜ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ: ਰਾਮ ਮੰਦਰ ਚੜ੍ਹਾਵਾ ਚੋਰੀ, ਪੇਪਰ ਲੀਕ ਮੁੱਦਿਆਂ ’ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ

ਨਵੀਂ ਦਿੱਲੀ (ਏਜੰਸੀ) - ਸੰਸਦ ਦਾ ਮਾਨਸੂਨ ਸੈਸ਼ਨ ਅੱਜ ਯਾਨੀ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੀਆਂ ਰਣਨੀਤੀਆਂ ਨੂੰ ਦੇਖਦੇ ਹੋਏ ਸੈਸ਼ਨ ਦੌਰਾਨ ਹੰਗਾਮਾ ਹੋਣ ਦੀ ਉਮੀਦ ਹੈ। ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਐਤਵਾਰ ਨੂੰ ਸਰਕਾਰ ਵੱਲੋਂ ਸਰਬ-ਪਾਰਟੀ ਬੈਠਕ ਬੁਲਾਈ ਗਈ, ਜਿਸ ’ਚ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਨੋਕ-ਝੋਕ ਦੇਖਣ ਨੂੰ ਮਿਲੀ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਅਹਿਮ ਬੈਠਕ ’ਚ ਵਿਰੋਧੀ ਪਾਰਟੀਆਂ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਤੋਂ ਇਲਾਵਾ ਆਮ ਜਨਤਾ ਨਾਲ ਜੁੜੇ ਕਈ ਭਖਦੇ ਮੁੱਦਿਆਂ ’ਤੇ ਸਦਨ ’ਚ ਚਰਚਾ ਚਾਹੁੰਦੀਆਂ ਹਨ।

ਪੜ੍ਹੋ ਇਹ ਵੀ - ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ

ਇਸ ਬੈਠਕ ਤੋਂ ਬਾਅਦ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਦੇ ਆਗੂਆਂ ਨੇ ਮੀਡੀਆ ਦੇ ਸਾਹਮਣੇ ਆ ਕੇ ਉਨ੍ਹਾਂ ਮੁੱਦਿਆਂ ਦੀ ਸੂਚੀ ਰੱਖੀ, ਜਿਨ੍ਹਾਂ ’ਤੇ ਉਹ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਬੈਠਕ ’ਚ ਸ਼ਾਮਲ ਹੋਏ ਕਾਂਗਰਸ ਦੇ ਸੀਨੀਅਰ ਆਗੂ ਗੌਰਵ ਗੋਗੋਈ ਨੇ ਸੰਸਦ ਭਵਨ ਕੰਪਲੈਕਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਦੀਆਂ ਤਰਜੀਹਾਂ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਆਪਣੇ ਬਿੱਲ ਪਾਸ ਕਰਵਾਉਣ ’ਚ ਦਿਲਚਸਪੀ ਰੱਖ ਰਹੀ ਹੈ, ਜਦੋਂ ਕਿ ਦੇਸ਼ ਦੇ ਸਾਹਮਣੇ ਕਈ ਹੋਰ ਨਾਜ਼ੁਕ-ਅਹਿਮ ਮੁੱਦੇ ਹਨ। ਗੋਗੋਈ ਨੇ ਦੋਸ਼ ਲਾਇਆ ਕਿ ਅਯੁੱਧਿਆ ਦੇ ਰਾਮ ਮੰਦਰ ’ਚ ਚੜ੍ਹਾਵੇ ਦੀ ਚੋਰੀ ਦਾ ਇਕ ਬਹੁਤ ਹੀ ਗੰਭੀਰ ਮਾਮਲਾ ਸਾਹਮਣੇ ਆਇਆ ਹੈ।

ਪੜ੍ਹੋ ਇਹ ਵੀ - ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, ਹੋਈ ਦਰਦਨਾਕ ਮੌਤ

ਉਨ੍ਹਾਂ ਕਿਹਾ, ‘‘ਇਹ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਵਿਸ਼ਾ ਹੈ। ਸਰਕਾਰ ਨੂੰ ਇਸ ’ਤੇ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ ਅਤੇ ਸੰਸਦ ’ਚ ਇਸ ’ਤੇ ਵਿਸਥਾਰਪੂਰਵਕ ਚਰਚਾ ਕਰਵਾਉਣੀ ਚਾਹੀਦੀ ਹੈ।’’ ਨੀਟ ਪੇਪਰ ਲੀਕ ਦਾ ਨਾਂ ਲਏ ਬਿਨਾਂ ਉਨ੍ਹਾਂ ਵਿਦਿਆਰਥੀਆਂ ਦੇ ਦੇਸ਼ ਪੱਧਰੀ ਰੋਸ ਵਿਖਾਵਿਆਂ ਦਾ ਜ਼ਿਕਰ ਕੀਤਾ। ਗੋਗੋਈ ਨੇ ਟਕੋਰ ਕੀਤੀ ਕਿ ਦੇਸ਼ ਦਾ ਨੌਜਵਾਨ ਸੜਕਾਂ ’ਤੇ ਹੈ ਪਰ ਸਰਕਾਰ ਦਾ ਕੋਈ ਵੀ ਨੁਮਾਇੰਦਾ ਇਸ ’ਤੇ ਨੈਤਿਕ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਭਾਵੇਂ ਪੈਟਰੋਲ ’ਚ ਇਥੇਨੌਲ ਬਲੈਂਡਿੰਗ ਨਾਲ ਜੁੜਿਆ ਵਿਵਾਦ ਹੋਵੇ, ਵਿਦਿਆਰਥੀਆਂ ਦੀਆਂ ਸਮੱਸਿਆਵਾਂ ਹੋਣ, ਰਾਮ ਮੰਦਰ ਦਾ ਮੁੱਦਾ ਹੋਵੇ ਜਾਂ ਫਿਰ ਮਣੀਪੁਰ ਦੀ ਗੰਭੀਰ ਸਥਿਤੀ—ਜੇਕਰ ਸਰਕਾਰ ਇਨ੍ਹਾਂ ਮੁੱਦਿਆਂ ’ਤੇ ਚਰਚਾ ਤੋਂ ਪਿੱਛੇ ਹਟਦੀ ਹੈ, ਤਾਂ ਉਸ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।

ਪੜ੍ਹੋ ਇਹ ਵੀ - 4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News