15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ

10/23/2021 5:31:40 PM

ਲਖਨਊ (ਭਾਸ਼ਾ)— ਭਾਜਪਾ ਦੇ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਖੇਤੀਬਾੜੀ ਨੀਤੀ ’ਤੇ ਮੁੜ ਵਿਚਾਰ ਅੱਜ ਦੀ ਸਭ ਤੋਂ ਵੱਡੀ ਜ਼ਰੂਰਤ ਹੈ। ਉਹ ਪਹਿਲਾਂ ਵੀ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ ਕਈ ਟਵੀਟ ਕਰ ਚੁੱਕੇ ਹਨ। ਇਸ ਤੋਂ ਇਲਾਵਾ ਵਰੁਣ ਗਾਂਧੀ ਵੱਖ-ਵੱਖ ਮੁੱਦਿਆਂ ’ਤੇ ਪਾਰਟੀ ਦੇ ਰੁਖ਼ ਤੋਂ ਵੱਖਰੇ ਵਿਚਾਰ ਜ਼ਾਹਰ ਕਰ ਚੁੱਕੇ ਹਨ। 

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਖੜ੍ਹੇ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ, ਟਵੀਟ ਕਰ ਆਖੀ ਵੱਡੀ ਗੱਲ

 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਵਰੁਣ ਗਾਂਧੀ ਨੇ CM ਯੋਗੀ ਨੂੰ ਲਿਖੀ ਚਿੱਠੀ, ਕਿਹਾ- CBI ਤੋਂ ਕਰਵਾਈ ਜਾਵੇ ਜਾਂਚ

ਵਰੁਣ ਗਾਂਧੀ ਨੇ ਸ਼ਨੀਵਾਰ ਨੂੰ ਟਵਿੱਟਰ ’ਤੇ ਇਕ ਕਿਸਾਨ ਵਲੋਂ ਆਪਣੀ ਫ਼ਸਲ ਸਾੜਨ ਦੀ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਕਿ ਉੱਤਰ ਪ੍ਰਦੇਸ਼ ਦੇ ਕਿਸਾਨ ਸਮੋਧ ਸਿੰਘ ਪਿਛਲੇ 15 ਦਿਨਾਂ ਤੋਂ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਮੰਡੀਆਂ ਦੇ ਚੱਕਰ ਕੱਢ ਰਹੇ ਸਨ, ਜਦੋਂ ਝੋਨਾ ਵਿਕਿਆ ਨਹੀਂ ਤਾਂ ਨਿਰਾਸ਼ ਹੋ ਕੇ ਇਸ ’ਚ ਖ਼ੁਦ ਅੱਗ ਲਾ ਦਿੱਤੀ। ਵਰੁਣ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਸ ਵਿਵਸਥਾ ਨੇ ਕਿਸਾਨਾਂ ਨੂੰ ਕਿੱਥੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ? ਖੇਤੀ ਨੀਤੀ ’ਤੇ ਮੁੜ ਵਿਚਾਰ ਅੱਜ ਦੀ ਸਭ ਤੋਂ ਵੱਡੀ ਜ਼ਰੂਰਤ ਹੈ। 

ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ਦੀ ਵੀਡੀਓ ਸਾਂਝੀ ਕਰ ਵਰੁਣ ਗਾਂਧੀ ਬੋਲੇ- ‘ਕਤਲ ਕਰ ਕਿਸਾਨਾਂ ਨੂੰ ਚੁੱਪ ਨਹੀਂ ਕਰਾਇਆ ਜਾ ਸਕਦਾ’

ਵਰੁਣ ਗਾਂਧੀ ਨੇ ਗੰਨਾ ਕੀਮਤਾਂ ’ਚ ਵਾਧੇ ਦੀ ਮੰਗ ਸਮੇਤ ਕਈ ਮੌਕਿਆਂ ’ਤੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਰੇਖਾਂਕਿਤ ਕੀਤੀਆਂ ਹਨ। ਉਨ੍ਹਾਂ ਨੇ ਲਖੀਮਪੁਰ ਖੀਰੀ ਵਿਚ 3 ਅਕਤੂਬਰ ਨੂੰ ਹੋਈ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਦੇ ਮਾਮਲੇ ’ਚ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਅਤੇ ਪਾਰਟੀ ਤੋਂ ਹਟ ਕੇ ਆਪਣੀ ਰਾਏ ਰੱਖੀ ਸੀ। 

ਵਰੁਣ ਗਾਂਧੀ ਦੇ ਇਸ ਟਵੀਟ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

 

Tanu

This news is Content Editor Tanu