ਪੁਤਿਨ ਨਾਲ ਮੁਲਾਕਾਤ ਪਿਛੋਂ ਮੋਦੀ ਨੇ ਕਿਹਾ, ਅੱਜ ਦਾ ਯੁੱਗ ਜੰਗ ਦਾ ਨਹੀਂ, ਗੱਲਬਾਤ ਰਾਹੀਂ ਹੱਲ ਕਰੋ ਮਸਲੇ

Saturday, Sep 17, 2022 - 10:02 AM (IST)

ਪੁਤਿਨ ਨਾਲ ਮੁਲਾਕਾਤ ਪਿਛੋਂ ਮੋਦੀ ਨੇ ਕਿਹਾ, ਅੱਜ ਦਾ ਯੁੱਗ ਜੰਗ ਦਾ ਨਹੀਂ, ਗੱਲਬਾਤ ਰਾਹੀਂ ਹੱਲ ਕਰੋ ਮਸਲੇ

ਸਮਰਕੰਦ (ਏਜੰਸੀ) - ਉਜ਼ਬੇਕਿਸਤਾਨ ਦੇ ਇਤਿਹਾਸਕ ਸ਼ਹਿਰ ਸਮਰਕੰਦ ਵਿੱਚ 22ਵੇਂ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਦੌਰਾਨ ਸ਼ੁੱਕਰਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਦੀ ਮੁਲਾਕਾਤ ਉਸਾਰੂ ਰਹੀ ਅਤੇ ਉਨ੍ਹਾਂ ਯੂਕ੍ਰੇਨ ਦੀ ਜੰਗ ਸਮੇਤ ਕਈ ਮੁੱਦਿਆਂ ’ਤੇ ਚਰਚਾ ਕੀਤੀ। ਭਾਰਤ ਅਤੇ ਰੂਸ ਦੇ ਸਬੰਧ ਪਹਿਲਾਂ ਦੇ ਮੁਕਾਬਲੇ ਬਹੁਤ ਮਜ਼ਬੂਤ ​​ਹਨ। ਗੱਲਬਾਤ ਦੌਰਾਨ ਪੁਤਿਨ ਨੇ ਮੋਦੀ ਨੂੰ ਰੂਸ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਮੋਦੀ ਨੇ ਭਵਿੱਖ ਵਿੱਚ ਰੂਸ-ਭਾਰਤ ਸਬੰਧਾਂ ਦੇ ਹੋਰ ਮਜ਼ਬੂਤ ​​ਹੋਣ ਦੀ ਉਮੀਦ ਪ੍ਰਗਟਾਈ। ਇਸ ਤੋਂ ਪਹਿਲਾਂ ਸੰਮੇਲਨ ’ਚ ਮੋਦੀ ਨੇ ਇਸ਼ਾਰਿਆਂ ’ਚ ਪੁਤਿਨ ਨੂੰ ਯੂਕ੍ਰੇਨ ’ਤੇ ਵੱਡਾ ਸੰਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ: ਜਿਸ ਨਾਲ ਵਾਰ-ਵਾਰ ਹੋਇਆ ਜਬਰ-ਜ਼ਿਨਾਹ, ਉਸੇ ਨੂੰ ਚੁਕਾਉਣੇ ਪੈਣਗੇ 1 ਕਰੋੜ ਰੁਪਏ!

PunjabKesari

ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਮੁਲਾਕਾਤ ਦੌਰਾਨ ਪੁਤਿਨ ਨੇ ਕਿਹਾ ਕਿ ਮੈਂ ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਭਾਰਤ ਦੀ ਸਥਿਤੀ ਅਤੇ ਚਿੰਤਾ ਤੋਂ ਜਾਣੂ ਹਾਂ। ਅਸੀਂ ਚਾਹੁੰਦੇ ਹਾਂ ਕਿ ਇਹ ਜੰਗ ਜਲਦੀ ਖ਼ਤਮ ਹੋਵੇ। ਯੂਕ੍ਰੇਨ ’ਚ ਕੀ ਹੋ ਰਿਹਾ ਹੈ, ਇਸ ਬਾਰੇ ਅਸੀਂ ਭਾਰਤ ਨੂੰ ਸੂਚਿਤ ਕਰਾਂਗੇ। ਮੋਦੀ ਨੇ ਕਿਹਾ ਕਿ ਅੱਜ ਦਾ ਯੁੱਗ ਜੰਗ ਦਾ ਨਹੀਂ ਹੈ। ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਇਸ ’ਤੇ ਪੁਤਿਨ ਨੇ ਕਿਹਾ ਕਿ ਅਸੀਂ ਵੀ ਚਾਹੁੰਦੇ ਹਾਂ ਕਿ ਯੂਕ੍ਰੇਨ ’ਚ ਜੰਗ ਜਲਦੀ ਖ਼ਤਮ ਹੋਵੇ। ਪਹਿਲਾਂ ਮੋਦੀ ਨੇ ਕਿਹਾ ਸੀ ਕਿ ਯੂਕ੍ਰੇਨ ਸੰਕਟ ਨੇ ਦੁਨੀਆ ’ਚ ਸਪਲਾਈ ਚੇਨ ’ਚ ਕਈ ਰੁਕਾਵਟਾਂ ਪੈਦਾ ਕੀਤੀਆਂ ਹਨ। ਕੋਰੋਨਾ ਮਹਾਮਾਰੀ ਅਤੇ ਯੂਕ੍ਰੇਨ ਦੀ ਜੰਗ ਕਾਰਨ ਪੂਰੀ ਦੁਨੀਆ ਇੱਕ ਬੇਮਿਸਾਲ ਭੋਜਨ ਸੰਕਟ ਦਾ ਸਾਹਮਣਾ ਕਰ ਰਹੀ ਹੈ। ਇੰਨਾ ਹੀ ਨਹੀਂ , ਇਸ ਨੇ ਊਰਜਾ ਸੰਕਟ ਵੀ ਪੈਦਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ ਲਗਾਇਆ 'ਭਾਰਤ ਅਤੇ ਅਮਰੀਕਾ ਸਭ ਤੋਂ ਚੰਗੇ ਦੋਸਤ' ਦਾ ਨਾਅਰਾ

ਪੁਤਿਨ ਨੇ ਕਿਹਾ ਕਿ ਭਾਰਤ ਅਤੇ ਰੂਸ ਮਿਲ ਕੇ ਕੰਮ ਕਰ ਰਹੇ ਹਨ। ਮੋਦੀ ਨੇ ਕਿਹਾ ਕਿ ਭਾਰਤ ਅਤੇ ਰੂਸ ਦੇ ਰਿਸ਼ਤੇ ਮਜ਼ਬੂਤ ​​ਹੋਏ ਹਨ। ਦੁਨੀਆ ਸਾਡੀ ਦੋਸਤੀ ਤੋਂ ਚੰਗੀ ਤਰ੍ਹਾਂ ਜਾਣੂ ਹੈ। ਸਾਡੀ ਦੋਸਤੀ 22 ਸਾਲਾਂ ਤੋਂ ਮਜ਼ਬੂਤ ​​ਹੁੰਦੀ ਜਾ ਰਹੀ ਹੈ। ਪੁਤਿਨ ਨਾਲ ਮੁਲਾਕਾਤ ਦੌਰਾਨ ਮੋਦੀ ਨੇ ਕਿਹਾ ਕਿ ਮੈਂ ਤੁਹਾਡਾ ਅਤੇ ਯੂਕ੍ਰੇਨ ਦਾ ਧੰਨਵਾਦੀ ਹਾਂ। ਮੁਸੀਬਤ ਵਿੱਚ ਫਸੇ ਸਾਡੇ ਹਜ਼ਾਰਾਂ ਵਿਦਿਆਰਥੀ ਤੁਹਾਡੇ ਦੋਵਾਂ ਦੀ ਮਦਦ ਨਾਲ ਹੀ ਬਾਹਰ ਨਿਕਲ ਸਕੇ।

ਇਹ ਵੀ ਪੜ੍ਹੋ: ਖਾਲਿਸਤਾਨੀ ਕੱਟੜਪੰਥੀਆਂ ਨੇ ਟੋਰਾਂਟੋ ਦੇ ਹਿੰਦੂ ਸਵਾਮੀਨਾਰਾਇਣ ਮੰਦਿਰ ਦੀ ਕੰਧ 'ਤੇ ਲਿਖਿਆ ਖਾਲਿਸਤਾਨ ਜ਼ਿੰਦਾਬਾਦ

PunjabKesari

ਸ਼ੰਘਾਈ ਸਹਿਯੋਗ ਸੰਗਠਨ 2023 ਦੀ ਪ੍ਰਧਾਨਗੀ ਭਾਰਤ ਨੂੰ ਸੌਂਪੀ

ਉਜ਼ਬੇਕਿਸਤਾਨ ਨੇ ਭਾਰਤ ਨੂੰ 8 ਮੈਂਬਰੀ ਸ਼ੰਘਾਈ ਸਹਿਯੋਗ ਸੰਗਠਨ (ਐਸ. ਸੀ. ਓ.) ਦੀ 2023 ਦੀ ਪ੍ਰਧਾਨਗੀ ਸੌਂਪੀ। ਸਮਰਕੰਦ ਵਿੱਚ 22ਵੇਂ ਐੱਸ. ਸੀ. ਓ. ਸੰਮੇਲਨ ਦੀ ਪ੍ਰਧਾਨਗੀ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਜ਼ਯੋਏਵ ਨੇ ਕੀਤੀ। ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਇਸ ’ਚ ਸ਼ਿਰਕਤ ਕੀਤੀ। ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਵਲਾਦੀਮੀਰ ਨੋਰੋਵ ਨੇ ਟਵੀਟ ਕੀਤਾ ਕਿ ਐੱਸ. ਸੀ. ਓ. ਸਮਰਕੰਦ ਸੰਮੇਲਨ ਤੋਂ ਬਾਅਦ ਭਾਰਤ 2023 ਵਿੱਚ ਅਗਲੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਸੰਗਠਨ ਦੇ ਪ੍ਰਧਾਨ ਵਜੋਂ ਐਸ. ਸੀ. ਓ. ਵਿੱਚ ਸ਼ਾਮਲ ਹੋਇਆ ਹੈ। ਅਸੀਂ ਆਪਣੇ ਰਣਨੀਤਕ ਭਾਈਵਾਲ ਭਾਰਤ ਦੀ ਮਦਦ ਲਈ ਪੂਰੀ ਕੋਸ਼ਿਸ਼ ਕਰਾਂਗੇ।

ਇਹ ਵੀ ਪੜ੍ਹੋ: ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂਆਂ ਦਾ ਜਥਾ ਪੁੱਜਾ ਭਾਰਤ, ਵੱਖ-ਵੱਖ ਗੁਰਧਾਮਾਂ ਦੇ ਕਰੇਗਾ ਦਰਸ਼ਨ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News