‘ਸਾਡੇ ਖਿਡਾਰੀ, ਦੇਸ਼ ਦੀ ਸ਼ਾਨ’, ਓਲੰਪਿਕ ’ਚ ਤਮਗਾ ਜੇਤੂਆਂ ਨੂੰ ਸਨਮਾਨਤ ਕਰੇਗੀ ਹਰਿਆਣਾ ਸਰਕਾਰ

08/09/2021 4:42:41 PM

ਹਰਿਆਣਾ— ਟੋਕੀਓ ਓਲੰਪਿਕ ਵਿਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਹਰਿਆਣਾ ਸਰਕਾਰ 13 ਅਗਸਤ ਨੂੰ ਸਨਮਾਨਤ ਕਰੇਗੀ। ਇਹ ਜਾਣਕਾਰੀ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦਿੱਤੀ। ਚੌਟਾਲਾ ਨੇ ਕਿਹਾ ਕਿ ਟੋਕੀਓ ਓਲੰਪਿਕ 2020 ਦੇਸ਼ ਲਈ ਇਤਿਹਾਸਕ ਸਿੱਧ ਹੋਇਆ। ਅਜਿਹੀ ਪਹਿਲੀ ਵਾਰ ਹੋਇਆ ਹੈ ਕਿ ਦੇਸ਼ ਲਈ ਖਿਡਾਰੀਆਂ ਨੇ 7 ਤਮਗੇ ਜਿੱਤੇ ਹਨ, ਜਿਸ ’ਚੋਂ 3 ਤਮਗੇ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ ਹਨ। ਉਨ੍ਹਾਂ ਨੇ ਵੱਖ-ਵੱਖ ਖੇਡਾਂ ਵਿਚ ਤਮਗਾ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ। 

ਇਹ ਵੀ ਪੜ੍ਹੋ: ਟੋਕੀਓ ਓਲੰੰਪਿਕ: ਮੀਰਾਬਾਈ ਤੋਂ ਲੈ ਕੇ ਨੀਰਜ ਤੱਕ, ਇਹ ਹਨ ਭਾਰਤ ਦੇ ‘7 ਚੈਂਪੀਅਨ’

ਉੱਪ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਅਤੇ ਪ੍ਰਦੇਸ਼ ਦਾ ਨਾਂ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਹੈ। ਹਰਿਆਣਾ ਸਰਕਾਰ ਦੀ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਨਾ ਸਿਰਫ਼ ਬਿਹਤਰ ਸਹੂਲਤਾਂ ਉਪਲੱਬਧ ਕਰਵਾ ਰਹੀ ਹੈ ਸਗੋਂ ਕੌਮਾਂਤਰੀ ਮੰਚ ’ਤੇ ਬਿਹਤਰ ਪ੍ਰਦਰਸ਼ਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਚੌਟਾਲਾ ਨੇ ਜੈਵਲਿਨ ਥ੍ਰੋਅ ਵਿਚ ਗੋਲਡ ਮੈਡਲਿਸਟ ਨੀਰਜ ਚੋਪੜਾ ਅਤੇ ਕੁਸ਼ਤੀ ’ਚ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੂੰ ਵਧਾਈ ਦਿੰਤੀ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਓਲੰਪਿਕ ਖੇਡਾਂ ਵਿਚ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ ਹੈ ਅਤੇ ਸਾਡੇ ਖਿਡਾਰੀਆਂ ਨੇ ਆਪਣੇ ਹੁਨਰ ਨਾਲ ਇਹ ਸਾਬਤ ਕਰ ਦਿੱਤਾ ਕਿ ਉਹ ਦੁਨੀਆ ਵਿਚ ਕਿਸੇ ਵੀ ਖਿਡਾਰੀ ਤੋਂ ਘੱਟ ਨਹੀਂ ਹਨ। 

ਇਹ ਵੀ ਪੜ੍ਹੋ:  ਟੋਕੀਓ ਓਲੰਪਿਕ ’ਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਹਿਮਾਚਲ ਸਰਕਾਰ ਦਾ ਖ਼ਾਸ ਤੋਹਫ਼ਾ

ਦੱਸਣਯੋਗ ਹੈ ਕਿ ਟੋਕੀਓ ਓਲੰਪਿਕ ਨੇ ਵੇਟਲਿਫਟਿੰਗ ਮੀਰਾਬਾਈ ਚਾਨੂ ਨੇ ਚਾਂਦੀ ਤਮਗਾ, ਪੀ. ਵੀ. ਸਿੰਧੂ ਨੇ ਬੈਡਮਿੰਟਨ ’ਚ ਕਾਂਸੀ, ਮੁੱਕੇਬਾਜ਼ੀ ਵਿਚ ਲਵਲੀਨਾ ਬੋਰਗੋਹੇਨ ਨੇ ਕਾਂਸੀ, ਰਵੀ ਦਹੀਆ ਨੇ ਕੁਸ਼ਤੀ ’ਚ ਚਾਂਦੀ, ਕੁਸ਼ਤੀ ’ਚ ਬਜਰੰਗ ਪੂਨੀਆ ਨੇ ਕਾਂਸੀ, ਪੁਰਸ਼ ਹਾਕੀ ਟੀਮ ਨੇ ਕਾਂਸੀ ਅਤੇ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿਚ ਭਾਰਤ ਨੂੰ ਸੋਨ ਤਮਗਾ ਦਿਵਾਇਆ। 

Tanu

This news is Content Editor Tanu