ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ- ‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’

Sunday, Oct 17, 2021 - 10:59 AM (IST)

ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ- ‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’

ਰੋਹਤਕ— ਸਿੰਘੂ ਸਰਹੱਦ ’ਤੇ ਨੌਜਵਾਨ ਲਖਬੀਰ ਸਿੰਘ ਦੇ ਕਤਲ ਨੂੰ ਲੈ ਕੇ ਵਿਵਾਦ ਭੱਖਦਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਮੁਖੀ ਗੁਰਨਾਮ ਸਿੰਘ ਚਢੂਨੀ ਕੇਂਦਰ ਸਰਕਾਰ ’ਤੇ ਵਰ੍ਹਦੇ ਹੋਏ ਨਜ਼ਰ ਆਏ। ਹਰਿਆਣਾ ਦੇ ਰੋਹਤਕ ’ਚ ਬੀਤੇ ਕੱਲ੍ਹ ਕਿਸਾਨ ਮਹਾਪੰਚਾਇਤ ਨੂੰ ਸੰਬੋਧਿਤ ਕਰਦਿਆਂ ਚਢੂਨੀ ਨੇ ਕਿਹਾ ਕਿ ਸਾਡੇ ਸਬਰ ਦਾ ਇਮਤਿਹਾਨ ਨਾ ਲਵੋ। ਚਢੂਨੀ ਨੇ ਇਕ ਵੀਡੀਓ ਟਵਿੱਟਰ ’ਤੇ ਸਾਂਝੀ ਕਰਦੇ ਹੋਏ ਕਿਹਾ ਕਿ ਸਰਕਾਰ ਸੋਚ ਰਹੀ ਹੈ ਕਿ ਅਸੀਂ ਡਰ ਕੇ ਧਰਨੇ ’ਤੇ ਬੈਠੇ ਹਾਂ, ਅਸੀਂ ਸਹਿਣ ਕਰ ਰਹੇ ਹਾਂ ਪਰ ਸਹਿਣਸ਼ੀਲਤਾ ਦੀ ਵੀ ਇਕ ਹੱਦ ਹੁੰਦੀ ਹੈ। ਸਾਡੇ ਸਬਰ ਦਾ ਇਮਤਿਹਾਨ ਨਾ ਲਵੋ। ਹਾਲਾਂਕਿ ਮੈਂ ਆਪਣੇ ਭਰਾਵਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਸਾਨੂੰ ਹਿੰਸਾ ਨਹੀਂ ਕਰਨੀ ਚਾਹੀਦੀ। ਸਰਕਾਰ ਡੰਡੇ ਮਾਰੇਗੀ, ਜੇਲ੍ਹਾਂ ’ਚ ਵੀ ਭੇਜੇਗੀ। ਸਰਕਾਰ ਦਾ ਹਰ ਜ਼ੁਲਮ ਸਹਾਂਗੇ, ਸਾਨੂੰ ਹੱਥ ਨਹੀਂ ਚੁੱਕਣਾ ਹੈ। ਸਰਕਾਰ ਕੋਲ ਅਜੇ ਵੀ ਇਸ ਮੁੱਦੇ ਨੂੰ ਸੁਲਝਾਉਣ ਦਾ ਸਮਾਂ ਹੈ। 

 ਇਹ ਵੀ ਪੜ੍ਹੋ : ਸਿੰਘੂ ਬਾਰਡਰ ’ਤੇ ਨੌਜਵਾਨ ਦੇ ਕਤਲ ਦਾ ਮਾਮਲਾ, ਨਿਹੰਗ ਸਰਬਜੀਤ ਸਿੰਘ ਨੇ ਪੂਰੀ ਜ਼ਿੰਮੇਵਾਰੀ ਲੈ ਕੀਤਾ ਆਤਮਸਮਰਪਣ

 

ਚਢੂਨੀ ਨੇ ਹਰਿਆਣਾ ਸਰਕਾਰ ’ਤੇ ਵੀ ਨਿਸ਼ਾਨਾ ਵਿੰਨਿ੍ਹਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਈ ਲੋਕਾਂ ਦੇ ਸਿਰ ਪਾੜ ਦਿੱਤੇ। ਨਾਲ ਹੀ ਦੋਸ਼ ਲਾਇਆ ਕਿ ਸਰਕਾਰ ਕਈ ਸੌ ਲੋਕਾਂ ’ਤੇ ਮੁਕੱਦਮੇ ਦਰਜ ਕਰ ਚੁੱਕੀ ਹੈ। ਦੱਸ ਦੇਈਏ ਕਿ ਗੁਰਨਾਮ ਸਿੰਘ ਚਢੂਨੀ ਭਾਰਤੀ ਕਿਸਾਨ ਯੂਨੀਅਨ ਦੀ ਹਰਿਆਣਾ ਯੂਨਿਟ ਦੇ ਮੁਖੀ ਹਨ। ਉਹ ਕਿਸਾਨ ਅੰਦੋਲਨ ਦਾ ਅਹਿਮ ਚਿਹਰਾ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਜਦੋਂ ਅੰਦੋਲਨ ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ’ਚ ਜੁੱਟਿਆ ਸੀ ਤਾਂ ਗੁਰਨਾਮ ਸਿੰਘ ਨੇ ਹੀ ਹਰਿਆਣਾ ਦੇ ਪਿੱਪਲੀ ਪਿੰਡ ’ਚ ਪਹਿਲੀ ਸਭਾ ਦਾ ਆਯੋਜਨ ਕੀਤਾ ਸੀ।

ਇਹ ਵੀ ਪੜ੍ਹੋ : ਸਿੰਘੂ ਸਰਹੱਦ 'ਤੇ ਨੌਜਵਾਨ ਦਾ ਕਤਲ, ਹੱਥ-ਲੱਤ ਵੱਢ ਕੇ ਬੈਰੀਕੇਡ ਨਾਲ ਟੰਗੀ ਲਾਸ਼

ਕੀ ਹੈ ਲਖਬੀਰ ਦੇ ਕਤਲ ਦਾ ਮਾਮਲਾ—
ਸਿੰਘੂ ਸਰਹੱਦ ’ਤੇ ਕਿਸਾਨ ਅੰਦੋਲਨ ਦੇ ਮੰਚ ਕੋਲ ਸ਼ੁੱਕਰਵਾਰ 15 ਅਕਤੂਬਰ ਨੂੰ ਤੜਕਸਾਰ ਲਖਬੀਰ ਸਿੰਘ ਦੀ ਲਾਸ਼ ਬੈਰੀਕੇਡ ਨਾਲ ਲਟਕੀ ਹੋਈ ਮਿਲੀ ਸੀ। ਉਸ ਨੂੰ ਬਹੁਤ ਹੀ ਬੇਰਹਿਮੀ ਨਾਲ ਮਾਰਿਆ ਗਿਆ ਅਤੇ ਉਸ ਦਾ ਹੱਥ ਵੱਢ ਦਿੱਤਾ ਗਿਆ। ਮਿ੍ਰਤਕ ਦੀ ਪਹਿਚਾਣ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਚੀਮਾ ਖੁਰਦ ਪਿੰਡ ਦੇ ਰਹਿਣ ਵਾਲੇ ਲਖਬੀਰ ਸਿੰਘ ਵਜੋਂ ਹੋਈ ਹੈ। ਲਖਬੀਰ ਸਿੰਘ ’ਤੇ ਬੇਅਦਬੀ ਕਰਨ ਦਾ ਦੋਸ਼ ਸੀ, ਜਿਸ ਤੋਂ ਮਗਰੋਂ ਨਿਹੰਗਾਂ ਵਲੋਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਆਗੂਆਂ ਨੇ ਕਤਲ ਦੀ ਇਸ ਘਟਨਾ ਤੋਂ ਪੱਲਾ ਝਾੜ ਲਿਆ ਸੀ ਅਤੇ ਬਾਅਦ ਵਿਚ ਨਿਹੰਗ ਸਿੰਘਾਂ ਨੇ ਮਾਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਮਾਮਲੇ ਵਿਚ ਹੁਣ ਤਕ 4 ਨਿਹੰਗ ਸਿੰਘਾਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਸਿੰਘੂ ਸਰਹੱਦ ਕਤਲ ਮਾਮਲਾ: ਪੇਸ਼ੀ ਮਗਰੋਂ ਮੁਲਜ਼ਮ ਸਰਬਜੀਤ ਸਿੰਘ ਮੀਡੀਆ ਨਾਲ ਉਲਝਿਆ, ਲੱਥੀ ਪੱਗ

ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News