ਪਿਆਜ਼ ਤੋਂ ਬਾਅਦ ਹੁਣ ਟਮਾਟਰ ਲੱਗਾ ''ਦਿੱਲੀ ਵਾਸੀਆਂ'' ਨੂੰ ਰਵਾਉੁਣ

10/09/2019 6:11:30 PM

ਨਵੀਂ ਦਿੱਲੀ— ਦਿੱਲੀ ਵਿਚ ਪਿਆਜ਼ ਤੋਂ ਬਾਅਦ ਹੁਣ ਟਮਾਟਰ ਦੀ ਕੀਮਤ 80 ਰੁਪਏ ਪ੍ਰਤੀ ਕਿਲੋ ਪਹੁੰਚ ਗਈ ਹੈ। ਕਰਨਾਟਕ ਸਮੇਤ ਮੁੱਖ ਉਤਪਾਦਕ ਸੂਬਿਆਂ 'ਚ ਭਾਰੀ ਬਾਰਿਸ਼ ਦੀ ਵਜ੍ਹਾ ਕਰ ਕੇ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਟਮਾਟਰ ਦੀ ਕੀਮਤ ਉੱਚਾਈ 'ਤੇ ਪਹੁੰਚ ਗਈ ਹੈ। ਦਿੱਲੀ ਵਿਚ ਪਿਆਜ਼ ਹੁਣ 60 ਰੁਪਏ ਪ੍ਰਤੀ ਕਿਲੋ ਹੈ। ਕਾਰੋਬਾਰੀਆਂ ਮੁਤਾਬਕ ਪਿਛਲੇ ਕੁਝ ਦਿਨਾਂ 'ਚ ਟਮਾਟਰ ਮਹਿੰਗਾ ਹੋ ਗਿਆ ਹੈ, ਕਿਉਂਕਿ ਇਸ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਦਿੱਲੀ 'ਚ ਟਮਾਟਰ ਦੀ ਔਸਤ ਪ੍ਰਚੂਨ ਕੀਮਤ 1 ਅਕਤੂਬਰ ਤੋਂ ਬਾਅਦ 45 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ ਬੁੱਧਵਾਰ ਨੂੰ 54 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਆਜ਼ਾਦਪੁਰ ਮੰਡੀ ਦੇ ਇਕ ਥੋਕ ਵਪਾਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ ਟਮਾਟਰ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਉਛਾਲ ਆਇਆ ਹੈ, ਕਿਉਂਕਿ ਮੁੱਖ ਉਤਪਾਦਕ ਸੂਬਿਆਂ 'ਚ ਹੜ੍ਹ ਅਤੇ ਭਾਰੀ ਬਾਰਿਸ਼ ਕਾਰਨ ਸਪਲਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਰਨਾਟਕ ਅਤੇ ਤੇਲੰਗਾਨਾ ਵਰਗੇ ਦੱਖਣੀ ਸੂਬਿਆਂ ਅਤੇ ਕੁਝ ਪਹਾੜੀ ਸੂਬਿਆਂ ਵਿਚ ਪਿਛਲੇ ਕੁਝ ਦਿਨਾਂ 'ਚ ਭਾਰੀ ਬਾਰਿਸ਼ ਹੋਈ ਹੈ, ਜਿਸ ਕਾਰਨ ਫਸਲ ਨੂੰ ਨੁਕਸਾਨ ਹੋਇਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਟਮਾਟਰ ਦਾ ਭਾਅ ਕੋਲਕਾਤਾ 'ਚ 60 ਰੁਪਏ ਪ੍ਰਤੀ ਕਿਲੋ, ਮੁੰਬਈ 'ਚ 54 ਅਤੇ ਚੇਨਈ 'ਚ 40 ਰੁਪਏ ਕਿਲੋ ਸੀ।  
 

Tanu

This news is Content Editor Tanu