ਦਿੱਲੀ ’ਚ ਫਿਰ ਵਧਿਆ ਕੋਰੋਨਾ ਦਾ ਖ਼ਤਰਾ, ਕੱਲ੍ਹ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰੇਗੀ ਸਰਕਾਰ

04/14/2022 6:14:19 PM

ਨਵੀਂ ਦਿੱਲੀ– ਰਾਸ਼ਟਰੀ ਰਾਜਧਾਨੀ ’ਚ ਕੋਵਿਡ-19 ਦੇ ਮਾਮਲਿਆਂ ’ਚ ਹੋਏ ਮਾਮੂਲੀ ਵਾਧੇ ਦੇ ਮੱਦੇਨਜ਼ਰ ਦਿੱਲੀ ਸਰਕਾਰ ਜਲਦ ਸਕੂਲਾਂ ਲਈ ਇਸ ਨਾਲ ਸੰਬੰਧਿਤ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰੇਗੀ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਸੋਦੀਆ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਸਿਸੋਦੀਆ ਦੀ ਇਹ ਟਿੱਪਣੀ ਦਿੱਲੀ ਦੇ ਨਾਲ-ਨਾਲ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ’ਚ ਕੁਝ ਸਕੂਲੀ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖਬਸ ਸਾਹਮਣੇ ਆਉਣ ਤੋਂ ਬਾਅਦ ਆਈ ਹੈ। 

ਉਪ-ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘ਕੋਵਿਡ-19 ਦੇ ਮਾਮਲਿਆਂ ’ਚ ਮਾਮੂਲੀ ਵਾਧਾ ਹੋਇਆ ਹੈ ਪਰ ਹਸਪਤਾਲ ’ਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਨਹੀਂ ਹੋਇਆ ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ ਪਰ ਸਾਵਧਾਨ ਰਹੋ।’ ਸਿਸੋਦੀਆ ਨੇ ਕਿਹਾ, ‘ਸਾਨੂੰ ਕੋਵਿਡ-19 ਦੇ ਨਾਲ ਜਿਊਣਾ ਸਿਖਣਾ ਹੋਵੇਗਾ। ਅਸੀਂ ਲਗਾਤਾਰ ਸਥਿਤੀ ਦੀ ਨਿਗਰਾਨੀ ਕਰ ਰਹੇ ਹਨਾਂ।’ ਉਨ੍ਹਾਂ ਕਿਹਾ, ‘ਮੈਨੂੰ ਬੀਤੇ ਦਿਨੀਂ ਕੁਝ ਸਕੂਲਾਂ ਤੋਂ ਖਬਰ ਮਿਲੀ ਹੈ ਕਿ ਮਾਪਿਆਂ ਨੇ ਆਪਣੇ ਬੱਚਿਆਂ ਦੇ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਸਿੱਖਿਆ ਵਿਭਾਗ ਇਸ ਸੰਬੰਧ ’ਚ ਸ਼ੁੱਕਰਵਾਰ ਨੂੰ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ।’

ਜ਼ਿਕਰਯੋਗ ਹੈ ਕਿ ਦਿੱਲੀ ’ਚ ਬੁੱਧਵਾਰ ਨੂੰ ਕੋਵਿਡ-19 ਦੇ 299 ਨਵੇਂ ਮਾਮਲੇ ਆਏ, ਜੋ ਪਿਛਲੇ ਦੋ ਦਿਨਾਂ ਤੋਂ 118 ਫੀਸਦੀ ਜ਼ਿਆਦਾ ਹਨ। ਦਿੱਲੀ ਦੇ ਸਿਹਤ ਵਿਭਾਗ ਦੁਆਰਾ ਸਾਂਝਾ ਕੀਤੇ ਗਏ ਅੰਕੜਿਆਂ ਮੁਤਾਬਕ, ਰਾਸ਼ਟਰੀ ਰਾਜਧਾਨੀ ’ਚ ਇਨਫੈਕਸ਼ਨ ਦਰ ਵੀ ਵੱਧ ਕੇ 2.49 ਫੀਸਦੀ ਹੋ ਗਈ ਹੈ।


Rakesh

Content Editor

Related News