ਫੌਜ ਦੇ ਚੋਟੀ ਦੇ ਕਮਾਂਡਰਾਂ ਨੇ ਕੀਤੀ ਐੱਲ.ਏ.ਸੀ. ਦੇ ਹਾਲਾਤ ਦੀ ਸਮੀਖਿਆ
Tuesday, Oct 26, 2021 - 03:28 AM (IST)
ਨਵੀਂ ਦਿੱਲੀ – ਭਾਰਤੀ ਫੌਜ ਦੇ ਚੋਟੀ ਦੇ ਕਮਾਂਡਰਾਂ ਨੇ 4 ਦਿਨਾ ਸੰਮੇਲਨ ਦੇ ਪਹਿਲੇ ਦਿਨ ਸੋਮਵਾਰ ਨੂੰ ਪੂਰਬੀ ਲੱਦਾਖ ਤੇ ਅਸਲ ਕੰਟਰੋਲ ਲਾਈਨ (ਐੱਲ.ਏ.ਸੀ.) ਨੇੜੇ ਸੰਵੇਦਨਸ਼ੀਲ ਥਾਵਾਂ ਦੀ ਸਥਿਤੀ ਸਮੇਤ ਦੇਸ਼ ਦੀਆਂ ਸੁਰੱਖਿਆ ਚੁਣੌਤੀਆਂ ਦੀ ਵਿਆਪਕ ਸਮੀਖਿਆ ਕੀਤੀ। ਇਹ ਜਾਣਕਾਰੀ ਸਥਿਤੀ ਤੋਂ ਜਾਣੂ ਲੋਕਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਹਫਤਿਆਂ ’ਚ ਜੰਮੂ-ਕਸ਼ਮੀਰ ਵਿਚ ਨਾਗਰਿਕਾਂ ਦੀ ਹੱਤਿਆ ਦੀਆਂ ਘਟਨਾਵਾਂ ਨੂੰ ਵੇਖਦਿਆਂ ਕੇਂਦਰ-ਸ਼ਾਸਿਤ ਸੂਬੇ ਵਿਚ ਸੁਰੱਖਿਆ ਮਾਹੌਲ ’ਤੇ ਵੀ ਕਮਾਂਡਰਾਂ ਨੇ ਚਰਚਾ ਕੀਤੀ।
ਫੌਜ ਮੁਖੀ ਜਨਰਲ ਐੱਮ.ਐੱਮ. ਨਰਵਣੇ ਦੀ ਪ੍ਰਧਾਨਗੀ ਹੇਠ ਕੌਮੀ ਰਾਜਧਾਨੀ ਵਿਚ ਇਹ ਸੰਮੇਲਨ ਹੋ ਰਿਹਾ ਹੈ। ਸੰਮੇਲਨ ਤੋਂ ਜਾਣੂ ਲੋਕਾਂ ਨੇ ਦੱਸਿਆ ਕਿ ਚੋਟੀ ਦੇ ਕਮਾਂਡਰਾਂ ਨੇ ਪੂਰਬੀ ਲੱਦਾਖ ਵਿਚ ਭਾਰਤ ਦੀਆਂ ਜੰਗੀ ਤਿਆਰੀਆਂ ਦੀ ਸਮੀਖਿਆ ਕੀਤੀ ਜਿੱਥੇ ਭਾਰਤ ਅਤੇ ਚੀਨ ਦੀ ਫੌਜ ਦਰਮਿਆਨ ਪਿਛਲੇ 17 ਮਹੀਨਿਆਂ ਤੋਂ ਡੈੱਡਲਾਕ ਚੱਲ ਰਿਹਾ ਹੈ। ਹਾਲਾਂਕਿ ਦੋਵਾਂ ਧਿਰਾਂ ਨੇ ਸੰਘਰਸ਼ ਦੀਆਂ ਕਈ ਥਾਵਾਂ ’ਤੇ ਫੌਜੀਆਂ ਦੇ ਪਿੱਛੇ ਹਟਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।