ਧਾਰਾ 35 ਏ ਬਾਰੇ ਪਟੀਸ਼ਨ ਸੂਚੀਬੱਧ ਕਰਨ ’ਤੇ ਚੈਂਬਰ ’ਚ ਹੋਵੇਗਾ ਫੈਸਲਾ
Tuesday, Jan 22, 2019 - 09:01 PM (IST)

ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਮੰਗਲਵਾਰ ਕਿਹਾ ਕਿ ਸੰਵਿਧਾਨ ਦੀ ਧਾਰਾ 35 ਏ ਦੀ ਸੰਵਿਧਾਨਿਕ ਜਾਇਜ਼ਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਸੂਚੀਬੱਧ ਕਰਨ ਬਾਰੇ ਚੈਂਬਰ ਵਿਚ ਫੈਸਲਾ ਲਿਆ ਜਾਏਗਾ। 35-ਏ ਜੰਮੂ-ਕਸ਼ਮੀਰ ਦੇ ਸਥਾਈ ਵਾਸੀਆਂ ਨੂੰ ਵਿਸ਼ੇਸ਼ ਸਹੂਲਤਾਂ ਅਤੇ ਅਧਿਕਾਰ ਪ੍ਰਦਾਨ ਕਰਦੀ ਹੈ। ਵਕੀਲ ਬਿਮਲ ਰਾਏ ਨੇ ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐੱਲ. ਨਾਗੇਸ਼ਵਰ ਰਾਓ ਅਤੇ ਜਸਟਿਸ ਸੰਜੀਵ ਖੰਨਾ ’ਤੇ ਆਧਾਰਿਤ ਬੈਂਚ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ।