ਜੰਮੂ ਕਸ਼ਮੀਰ : ਪੁਲਵਾਮਾ ’ਚ ਮੁਕਾਬਲੇ ’ਚ ਜੈਸ਼ ਦਾ ਕਮਾਂਡਰ ਸ਼ਮ ਸੋਫੀ ਢੇਰ

10/13/2021 4:27:27 PM

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ’ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਕਮਾਂਡਰ ਸ਼ਮ ਸੋਫੀ ਮਾਰਿਆ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਦੇ ਤ੍ਰਾਲ ਇਲਾਕੇ ਦੇ ਤਿਲਵਾਨੀ ਮੁਹੱਲਾ ਵਾਗੜ ’ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ : NIA ਨੇ ਜੰਮੂ ਕਸ਼ਮੀਰ ’ਚ ਕਈ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ, 4 ਲੋਕ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੇ ਸੁਰੱਖਿਆ ਫ਼ੋਰਸਾਂ ’ਤੇ ਗੋਲੀਬਾਰੀ ਤੋਂ ਬਾਅਦ ਮੁਹਿੰਮ ਮੁਕਾਬਲੇ ’ਚ ਬਦਲ ਗਈ। ਸੁਰੱਖਿਆ ਫ਼ੋਰਸਾਂ ਦੀ ਜਵਾਬੀ ਕਾਰਵਾਈ ’ਚ ਇਕ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਦੇ ਪੁਲਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਅੱਤਵਾਦੀਆਂ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਕਮਾਂਡਰ ਸ਼ਮ ਸੋਫੀ ਦੇ ਤੌਰ ’ਤੇ ਹੋਈ ਹੈ। ਉਨ੍ਹਾਂ ਟਵੀਟ ਕੀਤਾ,‘‘ਜੈਸ਼-ਏ-ਮੁਹੰਮਦ ਦਾ ਕਮਾਂਡਰ ਸ਼ਮ ਸੋਫੀ ਮੁਕਾਬਲੇ ’ਚ ਮਾਰਿਆ ਗਿਆ।’’

ਇਹ ਵੀ ਪੜ੍ਹੋ : ਵੱਡੀ ਖ਼ਬਰ : ਭਾਰਤ 'ਚ 2 ਤੋਂ 18 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਨੂੰ ਮਿਲੀ ਮਨਜ਼ੂਰੀ

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News