ਚੋਟੀ ਦੇ ਅਧਿਕਾਰੀਆਂ ਦੇ ਤਬਾਦਲੇ ਵਿਰੁੱਧ ਕਲਕੱਤਾ ਹਾਈ ਕੋਰਟ ਪਹੁੰਚੀ ਤ੍ਰਿਣਮੂਲ ਕਾਂਗਰਸ

Saturday, Mar 21, 2026 - 08:10 AM (IST)

ਚੋਟੀ ਦੇ ਅਧਿਕਾਰੀਆਂ ਦੇ ਤਬਾਦਲੇ ਵਿਰੁੱਧ ਕਲਕੱਤਾ ਹਾਈ ਕੋਰਟ ਪਹੁੰਚੀ ਤ੍ਰਿਣਮੂਲ ਕਾਂਗਰਸ

ਕੋਲਕਾਤਾ (ਭਾਸ਼ਾ) - ਤ੍ਰਿਣਮੂਲ ਕਾਂਗਰਸ ਦੇ ਨੇਤਾ ਤੇ ਸੀਨੀਅਰ ਵਕੀਲ ਕਲਿਆਣ ਬੈਨਰਜੀ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਤੁਰੰਤ ਬਾਅਦ ਕਈ ਚੋਟੀ ਦੇ ਆਈ.ਏ.ਐਸ. ਤੇ ਆਈ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਦੇ ਚੋਣ ਕਮਿਸ਼ਨ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸ਼ੁੱਕਰਵਾਰ ਕਲਕੱਤਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਐੱਮ. ਪੀ. ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਇਸ ਮਾਮਲੇ ’ਚ ਇਕ ਧਿਰ ਤੇ ਪ੍ਰਤੀਵਾਦੀ ਬਣਾਇਆ ਹੈ। ਵਕੀਲ ਨੇ ਚੀਫ਼ ਜਸਟਿਸ ਸੁਜੋਏ ਪਾਲ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ ਤੇ ਪਟੀਸ਼ਨ ’ਤੇ ਜਲਦੀ ਸੁਣਵਾਈ ਦੀ ਬੇਨਤੀ ਕੀਤੀ। 

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਕੇਸ ਨਾਲ ਜੁੜੇ ਇਕ ਵਕੀਲ ਨੇ ਕਿਹਾ ਕਿ ਪਟੀਸ਼ਨ ’ਤੇ ਅਗਲੇ ਹਫ਼ਤੇ ਦੇ ਸ਼ੁਰੂ ’ਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਪਟੀਸ਼ਨ ’ਚ ਤਬਾਦਲਿਆਂ ਬਾਰੇ ਫੈਸਲਾ ਲੈਣ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਸੂਬਾ ਸਰਕਾਰ ਨਾਲ ਸਲਾਹ-ਮਸ਼ਵਰਾ ਕਰਨ ’ਚ ਅਸਫਲ ਰਹਿਣ 'ਤੇ ਸਵਾਲ ਉਠਾਏ ਹਨ। 15 ਮਾਰਚ ਨੂੰ ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਕੁਝ ਘੰਟਿਆਂ ਅੰਦਰ ਹੀ ਚੋਣ ਕਮਿਸ਼ਨ ਨੇ ਸੂਬੇ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ ਤੇ ਪੁਲਸ ਮੁਖੀ ਸਮੇਤ ਵੱਡੀ ਗਿਣਤੀ ’ਚ ਸੀਨੀਅਰ ਆਈ. ਏ. ਐੱਸ. ਤੇ ਆਈ. ਪੀ. ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਸੀ।

ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News