7 ਦੇਸ਼ਾਂ ਦੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Wednesday, Nov 10, 2021 - 05:20 PM (IST)

7 ਦੇਸ਼ਾਂ ਦੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ (ਭਾਸ਼ਾ)- ਰੂਸ, ਈਰਾਨ ਅਤੇ ਮੱਧ ਏਸ਼ੀਆ ਦੇ 7 ਦੇਸ਼ਾਂ ਦੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੇ ਬੁੱਧਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਇਨ੍ਹਾਂ ਅਧਿਕਾਰੀਆਂ ਨੇ ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕੰਟਰੋਲ ਨਾਲ ਪੈਦਾ ਹੋਈਆਂ ਸੁਰੱਖਿਆ ਸੰਬੰਧੀ ਚੁਣੌਤੀਆਂ ਦੇ ਮੱਦੇਨਜ਼ਰ ਭਾਰਤ ਵਲੋਂ ਆਯੋਜਿਤ ਗੱਲਬਾਤ ’ਚ ਹਿੱਸਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਅਤੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼ਰਿੰਗਲਾ ਵੀ ਸੀਨੀਅਰ ਸੁਰੱਖਿਆ ਅਧਿਕਾਰੀਆਂ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਮੌਜੂਦ ਸਨ। ਸਮਝਿਆ ਜਾਂਦਾ ਹੈ ਕਿ ਅਫ਼ਗਾਨਿਸਤਾਨ ’ਤੇ ਦਿੱਲੀ ਖੇਤਰੀ ਸੁਰੱਖਿਆ ਗੱਲਬਾਤ ’ਚ ਹੋਈ ਚਰਚਾ ਦੇ ਮੁੱਖ ਬਿੰਦੂਆਂ ਨਾਲ ਇਨ੍ਹਾਂ ਸੁਰੱਖਿਆ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ।

ਇਹ ਵੀ ਪੜ੍ਹੋ : ਰਿਵਾਇਤੀ ਪਹਿਰਾਏ 'ਚ ਨੰਗੇ ਪੈਰੀਂ ਪਦਮ ਸ਼੍ਰੀ ਲੈਣ ਪਹੁੰਚੀ ਤੁਲਸੀ ਗੌੜਾ, PM ਮੋਦੀ ਨੇ ਕੀਤਾ ਨਮਨ

ਤਾਲਿਬਾਨ ਦੇ ਕਾਬੁਲ ’ਤੇ ਕਬਜ਼ਾ ਕਰਨ ਤੋਂ ਬਾਅਦ ਅੱਤਵਾਦ, ਕੱਟੜਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਧਦੇ ਖ਼ਤਰਿਆਂ ਦਾ ਸਾਹਮਣਾ ਕਰਨ ’ਚ ਵਿਹਾਰਕ ਸਹਿਯੋਗ ਲਈ ਇਕ ਆਮ ਦ੍ਰਿਸ਼ਟੀਕੋਣ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਭਾਰਤ ਗੱਲਬਾਤ ਨੂੰ ਮੇਜ਼ਬਾਨੀ ਕਰ ਰਿਹਾ ਹੈ। ਇਸ ਗੱਲਬਾਤ ’ਚ ਰੂਸ, ਈਰਾਨ, ਕਜ਼ਾਕਿਸਤਾਨ, ਕਿਰਗੀਸਤਾਨ, ਤਾਜਿਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਸੁਰੱਖਿਆ ਅਧਿਕਾਰੀਆਂ ਨੇ ਹਿੱਸਾ ਲਿਆ। ਐੱਨ.ਐੱਸ.ਏ. ਡੋਭਾਲ ਨੇ ਬੈਠਕ ਕੀਤੀ ਪ੍ਰਧਾਨਗੀ ਕਰਦੇ ਹੋਏ ਆਪਣੇ ਉਦਘਾਟਨ ਭਾਸ਼ਣ ’ਚ ਕਿਹਾ ਕਿ ਇਹ ਅਫ਼ਗਾਨ ਸਥਿਤੀ ’ਤੇ ਖੇਤਰੀ ਦੇਸ਼ਾਂ ਦਰਮਿਆਨ ਕਰੀਬੀ ਵਿਚਾਰ, ਵੱਧ ਸਹਿਯੋਗ ਅਤੇ ਇਕਜੁਟਤਾ ਦਾ ਸਮਾਂ ਹੈ। ਉਨ੍ਹਾਂ ਨੇ ਕਿਹਾ,‘‘ਇਨ੍ਹਾਂ ਦਾ ਨਾ ਸਿਰਫ਼ ਅਫ਼ਗਾਨਿਸਤਾਨ ਦੇ ਲੋਕਾਂ ਲਈ ਸਗੋਂ ਉਸ ਦੇ ਗੁਆਂਢੀਆਂ ਅਤੇ ਖੇਤਰ ਲਈ ਵੀ ਮਹੱਤਵਪੂਰਨ ਪ੍ਰਭਾਵ ਹੈ।’’ ਇਸ ਗੱਲਬਾਤ ’ਚ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸਥਿਰ ਅਫ਼ਗਾਨਿਸਤਾਨ ਲਈ ਮਜ਼ਬੂਤ ਸਮਰਥਨ ਦੀ ਅਪੀਲ ਕੀਤੀ ਗਈ ਅਤੇ ਨਾਲ ਹੀ ਕਿਹਾ ਗਿਆ ਕਿ ਅਫ਼ਗਾਨਿਸਤਾਨ ਦੀ ਜ਼ਮੀਨ ਦਾ ਇਸਤੇਮਾਲ ਕਿਸੇ ਵੀ ਅੱਤਵਾਦੀ ਕੰਮ ਨੂੰ ਪਨਾਹ ਦੇਣ, ਸਿਖਲਾਈ ਦੇਣ ਅਤੇ ਵਿੱਤ ਪੋਸ਼ਣ ਲਈ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਦਾ ਦਾਅਵਾ, ਕਿਸਾਨ ਵਿਰੋਧੀ ਸਰਕਾਰ ਦੇ ਤਾਬੂਤ 'ਚ ਆਖ਼ਰੀ ਕਿੱਲ ਸਾਬਿਤ ਹੋਵੇਗੀ ਲਖਨਊ ਮਹਾਪੰਚਾਇਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News