ਦੇਸ਼ ''ਚ ਕੋਰੋਨਾ ਦੇ ਕੁੱਲ ਮਾਮਲੇ 4 ਕਰੋੜ ਦੇ ਪਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ
Wednesday, Jan 26, 2022 - 11:27 AM (IST)
ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 2,85,914 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਪੀੜਤਾਂ ਦੀ ਗਿਣਤੀ ਵੱਧ ਕੇ 4,00,85,116 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ 665 ਹੋਰ ਲੋਕਾਂ ਦੀ ਸੰਕਰਮਣ ਨਾਲ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,91,127 ਹੋ ਗਈ।
ਦੇਸ਼ 'ਚ ਹਾਲੇ 22,23,018 ਲੋਕਾਂ ਦਾ ਕੋਰੋਨਾ ਵਾਇਰਸ ਸੰਕਰਮਣ ਦਾ ਇਲਾਜ ਚੱਲ ਰਿਹਾ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 5.55 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 13,824 ਦੀ ਕਮੀ ਦਰਜ ਕੀਤੀ ਗਈ। ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 93.23 ਫੀਸਦੀ ਹੈ। ਉੱਥੇ ਹੀ ਹੁਣ ਤੱਕ 1,63,58,44,526 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ