ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਨੂੰ ਹੋਰ ਥਾਵਾਂ ''ਤੇ ਲਿਜਾਉਣ ਨਾਲ ਵਧੇਗਾ ਸੈਰ ਸਪਾਟਾ: ਉਮਰ

Friday, Dec 27, 2024 - 05:09 PM (IST)

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਨੂੰ ਹੋਰ ਥਾਵਾਂ ''ਤੇ ਲਿਜਾਉਣ ਨਾਲ ਵਧੇਗਾ ਸੈਰ ਸਪਾਟਾ: ਉਮਰ

ਜੰਮੂ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਹੈ ਕਿ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਨੂੰ ਜੰਮੂ ਦੇ ਹੋਰ ਸੈਰ-ਸਪਾਟਾ ਸਥਾਨਾਂ ਦੀ ਯਾਤਰਾ ਲਈ ਉਤਸ਼ਾਹਿਤ ਕਰਨ ਨਾਲ ਜੰਮੂ 'ਚ ਸੈਰ-ਸਪਾਟਾ ਵਧੇਗਾ ਅਤੇ ਇਨ੍ਹਾਂ ਥਾਵਾਂ 'ਤੇ 15 ਲੱਖ ਹੋਰ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾਵੇਗਾ। ਅਬਦੁੱਲਾ ਨੇ ਜੰਮੂ ਵਿਚ ਪੈਂਡਿੰਗ ਝੀਲ ਪ੍ਰਾਜੈਕਟ ਦੇ ਲੱਗਭਗ ਮੁਕੰਮਲ ਹੋਣ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਨੂੰ ਸੈਰ-ਸਪਾਟੇ ਦੇ ਨਕਸ਼ੇ 'ਤੇ ਮਹੱਤਵਪੂਰਨ ਸਥਾਨ ਵਜੋਂ ਸਥਾਪਤ ਕਰਨ ਦੀ ਦਿਸ਼ਾ 'ਚ ਇਕ ਮਹੱਤਵਪੂਰਨ ਕਦਮ ਦੱਸਿਆ।

ਉਮਰ ਨੇ ਕਿਹਾ ਕਿ ਜੇਕਰ ਅਸੀਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ 'ਚੋਂ 15 ਫੀਸਦੀ ਨੂੰ ਵੀ ਜੰਮੂ ਦੇ ਹੋਰ ਆਕਰਸ਼ਕ ਸਥਾਨਾਂ ਦੇ ਦਰਸ਼ਨਾਂ ਲਈ ਉਤਸ਼ਾਹਿਤ ਕਰ ਸਕੀਏ ਤਾਂ 15 ਲੱਖ ਸੈਲਾਨੀਆਂ ਦੀ ਗਿਣਤੀ ਵਧ ਸਕਦੀ ਹੈ। ਜੰਮੂ ਦੀ ਸਮਰੱਥਾ 'ਤੇ ਚਾਨਣਾ ਪਾਉਂਦੇ ਹੋਏ ਅਬਦੁੱਲਾ ਨੇ ਖੇਤਰ ਦੇ ਪ੍ਰਮੁੱਖ ਤੀਰਥ ਸਥਾਨਾਂ ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਮੰਦਰ ਦਾ ਲਾਭ ਚੁੱਕਣ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਹਰ ਸਾਲ ਇਕ ਕਰੋੜ ਤੋਂ ਵੱਧ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰਨ ਪਹੁੰਚਦੇ ਹਨ।


author

Tanu

Content Editor

Related News