ਧਾਰਮਿਕ ਅਸਥਾਨਾਂ ਦੀ ਯਾਤਰਾ 'ਤੇ ਜਾ ਰਹੀ ਬੱਸ ਨੂੰ ਲੱਗੀ ਭਿਆਨਕ ਅੱਗ, ਕਈ ਸ਼ਰਧਾਲੂਆਂ ਦੀ ਮੌਤ (ਵੀਡੀਓ)

05/18/2024 9:20:41 AM

ਨੈਸ਼ਨਲ ਡੈਸਕ: ਹਰਿਆਣਾ ਦੇ ਨੂਹ 'ਚ ਟੂਰਿਸਟ ਬੱਸ ਨੂੰ ਅੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਦੌਰਾਨ ਬੱਸ ਵਿਚ ਤਕਰੀਹਨ 60 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 24 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੌਤ ਦਾ ਸ਼ਿਕਾਰ ਹੋਣ ਵਾਲੇ ਸ਼ਰਧਾਲੂਆਂ  ਵਿਚ 5 ਸ਼ਰਧਾਲੂ ਹੁਸ਼ਿਆਰਪੁਰ ਨਾਲ ਸੰਬੰਧਤ ਸਨ। 

ਇਹ ਖ਼ਬਰ ਵੀ ਪੜ੍ਹੋ - ਇਕ ਵਾਰ ਫਿਰ ਕਿਸਾਨਾਂ ਤੇ ਹਰਿਆਣਾ ਪੁਲਸ ਦਾ ਪਿਆ ਪੇਚਾ, ਜਾਰੀ ਹੋਏ ਨੋਟਿਸ

ਜਾਣਕਾਰੀ ਮੁਤਾਬਕ ਇਹ ਹਾਦਸਾ ਰਾਤ ਕਰੀਬ 1:30 ਵਜੇ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ 'ਤੇ ਵਾਪਰਿਆ। ਦੱਸ ਦੇਈਏ ਕਿ ਬੱਸ ਵਿਚ ਸਵਾਰ ਜ਼ਿਆਦਾਤਰ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਨਿਕਲੇ ਸਨ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਦੀਆਂ ਟੀਮਾਂ ਅਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਏ ਪਰ ਉਦੋਂ ਤੱਕ ਬੱਸ ਸੜ ਕੇ ਸੁਆਹ ਹੋ ਚੁੱਕੀ ਸੀ। ਸਵਾਰੀਆਂ ਵਿਚ ਰੌਲਾ ਪੈ ਗਿਆ। ਰਾਹਗੀਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਕਿਸੇ ਤਰ੍ਹਾਂ ਸਵਾਰੀਆਂ ਨੂੰ ਬਚਾਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News