ਓਡੀਸ਼ਾ 'ਚ ਰੂਹ ਕੰਬਾਊ ਹਾਦਸਾ: ਸੈਲਾਨੀਆਂ ਨਾਲ ਭਰੀ ਬੱਸ ਪਲਟੀ, 5 ਦੀ ਮੌਤ, 40 ਤੋਂ ਵੱਧ ਜ਼ਖ਼ਮੀ

Saturday, Mar 28, 2026 - 10:27 AM (IST)

ਓਡੀਸ਼ਾ 'ਚ ਰੂਹ ਕੰਬਾਊ ਹਾਦਸਾ: ਸੈਲਾਨੀਆਂ ਨਾਲ ਭਰੀ ਬੱਸ ਪਲਟੀ, 5 ਦੀ ਮੌਤ, 40 ਤੋਂ ਵੱਧ ਜ਼ਖ਼ਮੀ

ਨਯਾਗੜ੍ਹ (ਓਡੀਸ਼ਾ): ਓਡੀਸ਼ਾ ਦੇ ਨਯਾਗੜ੍ਹ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ। ਜਿਥੇ ਦਾਸਪੱਲਾ ਪੁਲਸ ਸਟੇਸ਼ਨ ਅਧੀਨ ਪੈਂਦੇ ਤਕੇਟਾ ਨੇੜੇ ਸੈਲਾਨੀਆਂ ਨਾਲ ਭਰੀ ਇੱਕ ਨਿੱਜੀ ਬੱਸ ਪਲਟਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਸੈਲਾਨੀਆਂ ਵਿੱਚੋਂ 10 ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ - ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ

ਤੇਜ਼ ਰਫ਼ਤਾਰ ਬਣੀ ਕਾਲ
ਜਾਣਕਾਰੀ ਅਨੁਸਾਰ ਇਹ ਬੱਸ ਬੇਰਹਾਮਪੁਰ ਤੋਂ ਬੋਲਾਂਗੀਰ ਜ਼ਿਲ੍ਹੇ ਦੇ ਪ੍ਰਸਿੱਧ ਸੈਰ-ਸਪਾਟਾ ਸਥਲ 'ਹਰੀਸ਼ੰਕਰ' ਜਾ ਰਹੀ ਸੀ। ਹਾਦਸਾ ਅੱਧੀ ਰਾਤ ਦੇ ਕਰੀਬ ਹਨੂਮਾਨਗੜ੍ਹੀ ਰੋਡ 'ਤੇ ਵਾਪਰਿਆ। ਚਸ਼ਮਦੀਦਾਂ ਮੁਤਾਬਕ ਬੱਸ ਦੀ ਰਫ਼ਤਾਰ ਕਾਫੀ ਤੇਜ਼ ਸੀ। ਇੱਕ ਤਿੱਖੇ ਮੋੜ 'ਤੇ ਬੱਸ ਬੇਕਾਬੂ ਹੋ ਕੇ ਇੱਕ ਵੱਡੇ ਪੱਥਰ ਨਾਲ ਟਕਰਾਈ ਅਤੇ ਪਲਟ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਈ ਮੁਸਾਫਰ ਬੱਸ ਤੋਂ ਬਾਹਰ ਜਾ ਡਿੱਗੇ, ਜਦਕਿ ਕੁਝ ਬੱਸ ਦੇ ਹੇਠਾਂ ਹੀ ਫਸ ਗਏ। ਜਿਸ ਸਮੇਂ ਹਾਦਸੇ ਵਾਪਰਿਆ, ਉਸ ਸਮੇਂ ਬੱਸ ਵਿੱਚ ਲਗਭਗ 60 ਯਾਤਰੀ ਸਵਾਰ ਸਨ। ਚੀਕ-ਚਿਹਾੜਾ ਸੁਣ ਕੇ ਸਥਾਨਕ ਲੋਕ ਅਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬਚਾਅ ਮੁਹਿੰਮ ਚਲਾਈ।

ਇਹ ਵੀ ਪੜ੍ਹੋ - ਭਾਰਤ 'ਚ ਲੱਗੇਗਾ ਲਾਕਡਾਊਨ! ਵਿੱਤ ਮੰਤਰੀ ਨੇ ਦਿੱਤਾ ਜਵਾਬ

ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਪਹਿਲਾਂ ਇਲਾਜ ਲਈ ਦਾਸਪੱਲਾ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਯਾਤਰੀਆਂ ਨੂੰ ਬਿਹਤਰ ਇਲਾਜ ਲਈ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਤੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। 

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News