ਨਵੇਂ ਸਾਲ ਤੋਂ ਪਹਿਲਾਂ ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, 10 ਦਿਨਾਂ 'ਚ ਡੇਢ ਲੱਖ ਵਾਹਨਾਂ ਦੀ ਸ਼ਿਮਲਾ 'ਚ ਹੋਈ ਐਂਟਰੀ

Thursday, Dec 28, 2023 - 01:44 PM (IST)

ਨਵੇਂ ਸਾਲ ਤੋਂ ਪਹਿਲਾਂ ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, 10 ਦਿਨਾਂ 'ਚ ਡੇਢ ਲੱਖ ਵਾਹਨਾਂ ਦੀ ਸ਼ਿਮਲਾ 'ਚ ਹੋਈ ਐਂਟਰੀ

ਸ਼ਿਮਲਾ- ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਹਿਮਾਚਲ ਪ੍ਰਦੇਸ਼ 'ਚ ਸੈਲਾਨੀਆਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਹੈ। ਹਿਮਾਚਲ ਵਿਚ ਸੈਲਾਨੀਆਂ ਦੀ ਆਵਾਜਾਈ ਵੱਧ ਗਈ ਹੈ। ਨਵੇਂ ਸਾਲ ਤੋਂ ਪਹਿਲਾਂ ਸ਼ਿਮਲਾ ਦੇ ਹਿਲ ਸਟੇਸ਼ਨਾਂ 'ਤੇ ਸੈਲਾਨੀਆਂ ਦਾ ਆਉਣਾ ਜਾਰੀ ਹੈ। ਹਿਮਾਚਲ ਦੇ ਪਹਾੜਾਂ ਵਿਚ ਸੈਲਾਨੀਆਂ ਦੀ ਆਵਾਜਾਈ ਵਧ ਗਈ ਹੈ।

ਇਹ ਵੀ ਪੜ੍ਹੋ- ਹਿਮਾਚਲ 'ਚ ਸੈਲਾਨੀਆਂ ਦੀ ਵੱਡੀ ਭੀੜ, ਮਨਾਲੀ 'ਚ ਲੱਗਾ 5 ਕਿਲੋਮੀਟਰ ਲੰਮਾ ਜਾਮ

PunjabKesari

ਸੈਲਾਨੀਆਂ ਦੀ ਭੀੜ ਨੂੰ ਦੇਖਦਿਆਂ ਸ਼ਿਮਲਾ ਦੇ SP ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਦਸ ਦਿਨਾਂ 'ਚ 1 ਲੱਖ 60 ਹਜ਼ਾਰ ਵਾਹਨ ਸ਼ਿਮਲਾ 'ਚ ਦਾਖ਼ਲ ਹੋਏ ਹਨ। ਇਨ੍ਹਾਂ 'ਚੋਂ ਬਾਹਰਲੇ ਸੂਬਿਆਂ ਦੇ 55 ਹਜ਼ਾਰ ਵਾਹਨ ਸ਼ਾਮਲ ਹਨ। SP ਨੇ ਦੱਸਿਆ ਕਿ ਸੈਲਾਨੀਆਂ ਦੀ ਭੀੜ ਨੂੰ ਦੇਖਦੇ ਹੋਏ ਪੁਲਸ ਨੇ ਕੁਝ ਯੋਜਨਾਵਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ਿਮਲਾ 'ਚ ਇਕ ਮਿੰਟ ਦਾ ਟਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ। ਇਸ ਨਾਲ ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਸੜਕ 'ਤੇ ਆਵਾਜਾਈ ਆਸਾਨ ਹੋ ਗਈ ਹੈ।

ਇਹ ਵੀ ਪੜ੍ਹੋ- ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ

PunjabKesari

ਸੰਜੀਵ ਕੁਮਾਰ ਨੇ ਦੱਸਿਆ ਕਿ ਸਾਡਾ ਉਦੇਸ਼ ਸੁਚਾਰੂ ਆਵਾਜਾਈ ਯਕੀਨੀ ਕਰਨਾ, ਕਾਨੂੰਨ ਵਿਵਸਥਾ ਅਤੇ ਸੁਰੱਖਿਆ ਬਣਾ ਕੇ ਰੱਖਣਾ ਹੈ। ਵੱਡੀ ਗਿਣਤੀ ਵਿਚ ਪੁਲਸ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਆਵਾਜਾਈ ਦੀ ਭੀੜ 'ਤੇ ਨਜ਼ਰ ਰੱਖਣ ਲਈ ਡਰੋਨ ਤੋਂ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਜੰਮੂ 'ਚ ਲਾਇਆ ਗਿਆ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ, ਉਪ ਰਾਜਪਾਲ ਨੇ ਕੀਤਾ ਉਦਘਾਟਨ

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Tanu

Content Editor

Related News