ਵੱਧਦੇ ਪ੍ਰਦੂਸ਼ਣ ਕਾਰਨ ਜ਼ਹਿਰੀਲੀ ਹੋਈ ਆਬੋ-ਹਵਾ, ਸਕੂਲਾਂ 'ਚ 10 ਨਵੰਬਰ ਤੱਕ ਛੁੱਟੀਆਂ

Sunday, Nov 05, 2023 - 11:14 AM (IST)

ਵੱਧਦੇ ਪ੍ਰਦੂਸ਼ਣ ਕਾਰਨ ਜ਼ਹਿਰੀਲੀ ਹੋਈ ਆਬੋ-ਹਵਾ, ਸਕੂਲਾਂ 'ਚ 10 ਨਵੰਬਰ ਤੱਕ ਛੁੱਟੀਆਂ

ਨਵੀਂ ਦਿੱਲੀ- ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਯਾਨੀ ਕਿ ਅੱਜ ਐਲਾਨ ਕੀਤਾ ਹੈ ਕਿ ਸ਼ਹਿਰ 'ਚ ਵੱਧਦੇ ਪ੍ਰਦੂਸ਼ਣ ਦੇ ਪੱਧਰ ਨੂੰ ਵੇਖਦਿਆਂ ਰਾਸ਼ਟਰੀ ਰਾਜਧਾਨੀ ਦੇ ਸਾਰੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਰਹਿਣਗੇ। 6ਵੀਂ ਤੋਂ 12ਵੀਂ ਜਮਾਤਾਂ ਲਈ ਸਕੂਲਾਂ ਕੋਲ ਆਨਲਾਈਨ ਪੜ੍ਹਾਉਣ ਦਾ ਵਿਕਲਪ ਹੈ। ਆਤਿਸ਼ੀ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਕਿਹਾ ਕਿ ਪ੍ਰਦੂਸ਼ਣ ਦਾ ਪੱਧਰ ਵਧਣ ਕਾਰਨ ਦਿੱਲੀ 'ਚ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਰਹਿਣਗੇ। 6ਵੀਂ ਤੋਂ 12ਵੀਂ ਲਈ ਸਕੂਲਾਂ ਨੂੰ ਆਨਲਾਈਨ ਜਮਾਤਾਂ 'ਚ ਸ਼ਿਫਟ ਕਰਨ ਦਾ ਵਿਕਲਪ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ 3 ਨਵੰਬਰ ਅਤੇ 4 ਨਵੰਬਰ ਨੂੰ ਬੰਦ ਰਹਿਣਗੇ।

ਇਹ ਵੀ ਪੜ੍ਹੋ-  ਹਰਿਆਣਾ ਦੇ ਖੇਤੀਬਾੜੀ ਮੰਤਰੀ ਦਾ ਬਿਆਨ- ਅਸੀਂ ਕੇਜਰੀਵਾਲ ਤੇ ਭਗਵੰਤ ਮਾਨ ਤੋਂ ਪਾਣੀ ਮੰਗਿਆ ਸੀ, ਧੂੰਆਂ ਨਹੀਂ

PunjabKesari

ਦੱਸ ਦੇਈਏ ਕਿ ਐਤਵਾਰ ਨੂੰ ਲਗਾਤਾਰ 6ਵੇਂ ਦਿਨ ਦਿੱਲੀ 'ਚ ਜ਼ਹਿਰੀਲੀ ਧੁੰਦ ਛਾਈ ਰਹੀ ।ਸੰਘਣੇ ਜ਼ਹਿਰੀਲੇ ਧੂੰਏਂ ਨੇ ਇੱਥੇ ਸ਼ਹਿਰ ਨੂੰ ਘੇਰਿਆ ਹੋਇਆ ਸੀ, ਜਿਸ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਗਈ। ਪ੍ਰਦੂਸ਼ਣ ਦਾ ਪੱਧਰ ਇਕ ਵਾਰ ਫਿਰ ਗੰਭੀਰ ਪਲੱਸ ਸ਼੍ਰੇਣੀ 'ਚ ਪਹੁੰਚ ਗਿਆ ਹੈ। ਹਵਾ ਗੁਣਵੱਤਾ ਸੂਚਕ ਅੰਕ ਸ਼ਨੀਵਾਰ ਸ਼ਾਮ 4 ਵਜੇ 415 ਤੋਂ ਐਤਵਾਰ ਸਵੇਰੇ 7 ਵਜੇ 460 ਤੱਕ ਪਹੁੰਚ ਗਿਆ ਹੈ। ਸ਼ਹਿਰ ਦੇ ਇਸ ਦੇ ਗੁਆਂਢੀ ਜ਼ਿਲ੍ਹੇ ਕੁਝ ਦਿਨਾਂ ਤੋਂ ਜ਼ਹਿਰੀਲੀ ਹਵਾ ਵਿਚ ਸਾਹ ਲੈਣ ਨੂੰ ਮਜ਼ਬੂਰ ਹਨ। ਅਜੇ ਫ਼ਿਲਹਾਲ ਉਸ ਤੋਂ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ।

ਇਹ ਵੀ ਪੜ੍ਹੋ-  ਗੁਰਦੁਆਰਿਆਂ 'ਤੇ ਵਿਵਾਦਿਤ ਬਿਆਨ ਦੇਣ ਵਾਲੇ ਭਾਜਪਾ ਆਗੂ ਨੇ ਮੰਗੀ ਮੁਆਫ਼ੀ, ਮੁੜ ਕਹੀ ਅਜੀਬ ਗੱਲ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News