ਤੇਜ਼ ਰਫਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ 2 ਭਰਾਵਾਂ ਨੂੰ ਮਾਰੀ ਟੱਕਰ, ਜ਼ਖਮੀ
Monday, Jun 18, 2018 - 06:20 PM (IST)

ਪਲਵਲ— ਪਲਵਲ ਦੇ ਪਿੰਡ ਰਖੌਤਾ ਵਾਸੀ ਮੋਟਰ ਸਾਈਕਲ 'ਤੇ ਸਵਾਰ ਦੋ ਭਰਾਵਾਂ ਨੂੰ ਤੇਜ਼ ਰਫਤਾਰ ਟਰੈਕਟਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਦੋ ਭਰਾ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਪਲਵਲ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਨ੍ਹਾਂ 'ਚ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਜ਼ਖਮੀ ਭਰਾ ਦਾ ਨਾਗਰਿਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਜ਼ਖਮੀ ਦੇ ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਦੋਵੇਂ ਭਰਾ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਐਲ.ਪੀ.ਜੀ ਗੈਸ ਦਾ ਸਿਲੰਡਰ ਲੈਣ ਪਿੰਡ ਮਿਡਕੋਲਾ ਗਏ ਸਨ। ਉਥੇ ਵਾਪਸ ਆਉਂਦੇ ਸਮੇਂ ਤੇਜ਼ ਰਫਤਾਰ ਆ ਰਹੇ ਟਰੈਕਟਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਭਰਾ ਜ਼ਖਮੀ ਹੋ ਗਏ।