ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤੱਕ ਪ੍ਰਸਤਾਵਿਤ ‘ਟਰੈਕਟਰ ਮਾਰਚ’ ਅਜੇ ਰੱਦ ਨਹੀਂ: ਕਿਸਾਨ ਆਗੂ

Saturday, Nov 20, 2021 - 03:51 PM (IST)

ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤੱਕ ਪ੍ਰਸਤਾਵਿਤ ‘ਟਰੈਕਟਰ ਮਾਰਚ’ ਅਜੇ ਰੱਦ ਨਹੀਂ: ਕਿਸਾਨ ਆਗੂ

ਨਵੀਂ ਦਿੱਲੀ (ਭਾਸ਼ਾ)— ਆਗਾਮੀ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤੱਕ ਪ੍ਰਸਤਾਵਿਤ ਟਰੈਕਟਰ ਮਾਰਚ ਨੂੰ ਅਜੇ ਰੱਦ ਨਹੀਂ ਕੀਤਾ ਗਿਆ ਹੈ। ਇਸ ਬਾਰੇ ਆਖ਼ਰੀ ਫ਼ੈਸਲਾ ਅਤੇ ਕਿਸਾਨ ਅੰਦੋਲਨ ਦੀ ਅੱਗੇ ਦੀ ਰੂਪ-ਰੇਖਾ ਬਾਰੇ ਫ਼ੈਸਲਾ ਐਤਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਇਕ ਬੈਠਕ ਵਿਚ ਲਿਆ ਜਾਵੇਗਾ। ਸ਼ਨੀਵਾਰ ਯਾਨੀ ਕਿ ਅੱਜ ਕੁੰਡਲੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਬੈਠਕ ’ਚ ਇਹ ਫ਼ੈਸਲਾ ਲਿਆ ਹੈ। ਕਿਸਾਨ ਜਥੇਬੰਦੀਆਂ ਦੇ ਸੰਘ ਸੰਯੁਕਤ ਕਿਸਾਨ ਮੋਰਚਾ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਪ੍ਰਦਰਸ਼ਨਾਂ ਦੇ ਇਕ ਸਾਲ ਪੂਰਾ ਹੋਣ ਦੇ ਮੌਕੇ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਰੋਜ਼ਾਨਾ ਸੰਸਦ ਤੱਕ 500 ਕਿਸਾਨ ਸ਼ਾਂਤੀਪੂਰਨ ਟਰੈਕਟਰ ਮਾਰਚ ’ਚ ਹਿੱਸਾ ਲੈਣਗੇ। 

ਇਹ ਵੀ ਪੜ੍ਹੋ:  3 ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਕਿਸਾਨ- ਖੁਸ਼ ਹਾਂ ਪਰ PM ਮੋਦੀ ’ਤੇ ਭਰੋਸਾ ਨਹੀਂ, ਲਿਖ ਕੇ ਦੇਣ

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇਗੀ ਅਤੇ ਇਸ ਤਰ੍ਹਾਂ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੰਨ ਲਿਆ। ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਦੇ ਫ਼ੈਸਲੇ ਦਾ ਸੁਆਗਤ ਕੀਤਾ ਪਰ ਕਿਹਾ ਕਿ ਉਹ ਇਸ ਐਲਾਨ ਦੇ ਸੰਸਦੀ ਪ੍ਰਕਿਰਿਆਵਾਂ ਦੇ ਜ਼ਰੀਏ ਪ੍ਰਭਾਵ ਆਉਣ ਤੱਕ ਦੀ ਉਡੀਕ ਕਰਨਗੇ। ਮੋਰਚੇ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਸੰਵਿਧਾਨਕ ਗਰੰਟੀ ਅਤੇ ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣ ਦੀ ਮੰਗ ਲਈ ਅੰਦੋਲਨ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਸਾਰੀਆਂ ਫ਼ਸਲਾਂ ਲਈ ਐੱਮ. ਐੱਸ. ਪੀ. ਦੀ ਗਰੰਟੀ ਦੇਣੀ ਚਾਹੀਦੀ ਹੈ। 

PunjabKesari

ਇਹ ਵੀ ਪੜ੍ਹੋਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਟਿਕੈਤ- ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ, ਦੱਸਿਆ ਕਦੋਂ ਜਾਣਗੇ ਘਰ

ਓਧਰ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੋਰ ਕਮੇਟੀ ਦੇ ਮੈਂਬਰ ਦਰਸ਼ਨ ਪਾਲ ਨੇ ਕਿਹਾ ਕਿ ਸੰਸਦ ਤੱਕ ਟਰੈਕਟਰ ਮਾਰਚ ਦੀ ਸਾਡੀ ਪ੍ਰਸਤਾਵਿਤ ਕਾਲ ਅਜੇ ਤੱਕ ਕਾਇਮ ਹੈ। ਅੰਦੋਲਨ ਦੀ ਰੂਪ-ਰੇਖਾ ਅਤੇ ਐੱਮ. ਐੱਸ. ਪੀ. ਦੇ ਮੁੱਦਿਆਂ ’ਤੇ ਫ਼ੈਸਲਾ ਐਤਵਾਰ ਨੂੰ ਸਿੰਘੂ ਬਾਰਡਰ ’ਤੇ ਮੋਰਚੇ ਦੀ ਬੈਠਕ ਵਿਚ ਲਿਆ ਜਾਵੇਗਾ। ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਟਰੈਕਟਰ ਮਾਰਚ ਦਾ ਫ਼ੈਸਲਾ ਅਜੇ ਤੱਕ ਵਾਪਸ ਨਹੀਂ ਲਿਆ ਗਿਆ ਹੈ।

ਇਹ ਵੀ ਪੜ੍ਹੋ :  ਗੁਰਪੁਰਬ ਮੌਕੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, 'ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ'

PunjabKesari

ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਬੈਠਕ ਮਗਰੋਂ ਐਤਵਾਰ ਨੂੰ ਫ਼ੈਸਲਾ ਹੋ ਸਕਦਾ ਹੈ। ਉਗਰਾਹਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਸੰਸਦ ਵਿਚ ਇਨ੍ਹਾਂ ਕਾਨੂੰਨਾਂ ਨੂੰ ਰਸਮੀ ਰੂਪ ਨਾਲ ਰੱਦ ਨਹੀਂ ਕਰ ਦਿੰਦੀ, ਉਦੋਂ ਤੱਕ ਕਿਸਾਨ ਟਿਕਰੀ ਅਤੇ ਦਿੱਲੀ ਦੀਆਂ ਹੋਰ ਸਰਹੱਦਾਂ ’ਤੇ ਬੈਠੇ ਰਹਿਣਗੇ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਕੱਲ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ’ਚ ਹਿੱਸਾ ਲੈਣਗੇ।  ਅੰਦੋਲਨ ਨੂੰ 1 ਸਾਲ ਪੂਰਾ ਹੋਣ ਦੇ ਮੌਕੇ 26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੀ ਆਮਦ ਜਾਰੀ ਰਹੇਗੀ।

ਇਹ ਵੀ ਪੜ੍ਹੋਕਿਸਾਨਾਂ ਦੀ ਵੱਡੀ ਜਿੱਤ, ਜਾਣੋ ਖੇਤੀ ਕਾਨੂੰਨ ਦੀ ਵਾਪਸੀ ਕਿੰਨੀ ਸਾਰਥਕ

ਨੋਟ- ਕਿਸਾਨ ਆਗੂਆਂ ਦੇ ਇਸ ਫ਼ੈਸਲੇ ਬਾਰੇ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
 


author

Tanu

Content Editor

Related News