ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ ਪੁਲਸ ਅੱਗੇ ਰੱਖਿਆ ‘ਰੋਡਮੈਪ’, ਭਲਕੇ ਮੁੜ ਹੋਵੇਗੀ ਬੈਠਕ

Tuesday, Jan 19, 2021 - 12:58 PM (IST)

ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ ਪੁਲਸ ਅੱਗੇ ਰੱਖਿਆ ‘ਰੋਡਮੈਪ’, ਭਲਕੇ ਮੁੜ ਹੋਵੇਗੀ ਬੈਠਕ

ਨਵੀਂ ਦਿੱਲੀ— 26 ਜਨਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਵਿਖੇ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਯਾਨੀ ਕਿ ਮੰਗਲਵਾਰ ਨੂੰ ਦਿੱਲੀ ਪੁਲਸ ਅਤੇ ਕਿਸਾਨ ਆਗੂਆਂ ਨਾਲ ਸਿੰਘੂ ਸਰਹੱਦ ’ਤੇ ਅਹਿਮ ਬੈਠਕ ਹੋਈ। ਇਸ ਬੈਠਕ ’ਚ ਕਿਸਾਨਾਂ ਨੇ ਦਿੱਲੀ ਪੁਲਸ ਨੂੰ ਟਰੈਕਟਰ ਪਰੇਡ ਨੂੰ ਲੈ ਕੇ ਆਪਣਾ ਰੋਡਮੈਪ ਸੌਂਪਿਆ ਹੈ। ਇਸ ਰੋਡਮੈਂਪ ’ਚ ਕਿਸਾਨ ਆਗੂਆਂ ਨੇ ਮੁੱਖ ਗੱਲਾਂ ਰੱਖੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਹਾਲ ’ਚ ਪਰੇਡ ਤੋਂ ਪਿੱਛੇ ਨਹੀਂ ਹੱਟਣਗੇ। ਸਾਡਾ 26 ਜਨਵਰੀ ਦਾ ਪ੍ਰੋਗਰਾਮ ਤੈਅ ਹੈ। ਇਹ ਟਰੈਕਟਰ ਪਰੇਡ ਦਿੱਲੀ ਅੰਦਰ ਹੀ ਕੱਢਾਂਗੇ ਅਤੇ ਸ਼ਾਂਤੀਪੂਰਨ ਢੰਗ ਨਾਲ ਕੱਢਾਂਗੇ। ਇਸ ਟਰੈਕਟਰ ਪਰੇਡ ’ਚ ਵੱਡੀ ਗਿਣਤੀ ’ਚ ਕਿਸਾਨ ਹਿੱਸਾ ਲੈਣਗੇ। 

ਇਹ ਵੀ ਪੜੋ੍ਹ: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’

ਦੱਸ ਦੇਈਏ ਕਿ ਕਿਸਾਨਾਂ ਦੀ 7 ਮੈਂਬਰੀ ਕਮੇਟੀ ਨੇ ਦਿੱਲੀ ਪੁਲਸ ਨਾਲ ਟਰੈਕਟਰ ਪਰੇਡ ਨੂੰ ਲੈ ਕੇ ਚਰਚਾ ਕੀਤੀ। ਕਿਸਾਨਾਂ ਅਤੇ ਦਿੱਲੀ ਪੁਲਸ ਵਿਚਾਲੇ ਟਰੈਕਟਰ ਪਰੇਡ ਨੂੰ ਲੈ ਕੇ ਗੱਲਬਾਤ ਕਿਸੇ ਸਿੱਟੇ ’ਤੇ ਨਹੀਂ ਪੁੱਜੀ ਅਤੇ ਭਲਕੇ ਮੁੜ 11 ਵਜੇ ਇਸ ਸਬੰਧ ’ਚ ਦਿੱਲੀ ਪੁਲਸ ਨਾਲ ਕਿਸਾਨਾਂ ਦੀ 7 ਮੈਂਬਰੀ ਕਮੇਟੀ ਬੈਠਕ ਕਰੇਗੀ। ਇਸ ਬੈਠਕ ’ਚ ਮੁੜ ਤੋਂ ਦਿੱਲੀ ਪੁਲਸ ਨਾਲ ਕਿਸਾਨਾਂ ਚਰਚਾ ਕਰਨਗੇ ਅਤੇ ਮੰਗ ਕਰਨਗੇ ਕਿ ਉਨ੍ਹਾਂ ਨੂੰ ਦਿੱਲੀ ’ਚ ਟਰੈਕਟਰ ਪਰੇਡ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਦਿੱਲੀ ’ਚ 26 ਜਨਵਰੀ ਨੂੰ ਕਿਸਾਨਾਂ ਨੇ ਆਊਟਰ ਰਿੰਗ ਰੋਡ ’ਤੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੋਇਆ ਹੈ।

ਇਹ ਵੀ ਪੜੋ੍ਹ: ਕਿਸਾਨ ਅੰਦੋਲਨ: ‘ਟਰੈਕਟਰ ਪਰੇਡ’ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਦੱਸਣਯੋਗ ਹੈ ਕਿ 26 ਜਨਵਰੀ ਦੇ ਦਿਨ ਕਿਸਾਨਾਂ ਦੀ ਪ੍ਰਸਤਾਵਿਤ ਟਰੈਕਟਰ ਪਰੇਡ ’ਤੇ ਫ਼ੈਸਲਾ ਲੈਣ ਦੀ ਪੂਰੀ ਜ਼ਿੰਮੇਵਾਰੀ ਸੁਪਰੀਮ ਕੋਰਟ ਨੇ ਕੱਲ੍ਹ ਦੀ ਸੁਣਵਾਈ ’ਚ ਦਿੱਲੀ ਪੁਲਸ ’ਤੇ ਛੱਡੀ ਹੈ। ਅਦਾਲਤ ਦਾ ਕਹਿਣਾ ਹੈ ਕਿ ਟਰੈਕਟਰ ਪਰੇਡ ਨੂੰ ਇਜਾਜ਼ਤ ਦੇਣ ਦਾ ਮਾਮਲਾ ਕਾਨੂੰਨ ਵਿਵਸਥਾ ਨਾਲ ਜੁੜਿਆ ਹੈ। ਅਦਾਲਤ ਨੇ ਸਾਫ਼ ਤੌਰ ’ਤੇ ਕਿਹਾ ਸੀ ਕਿ ਦਿੱਲੀ ਵਿਚ ਕਿਸ ਨੂੰ ਐਂਟਰੀ ਦੇਣੀ ਹੈ ਅਤੇ ਕਿਸ ਨੂੰ ਨਹੀਂ, ਇਹ ਤੈਅ ਕਰਨਾ ਪੁਲਸ ਦਾ ਕੰਮ ਹੈ ਨਾ ਕਿ ਅਦਾਲਤ ਦਾ। 

ਇਹ ਵੀ ਪੜੋ੍ਹ: ਕਿਸਾਨ ਅੰਦੋਲਣ : 19 ਨੂੰ ਨਹੀਂ ਹੁਣ 20 ਨੂੰ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ

ਕੀ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਮਿਲੇਗਾ ਗ੍ਰੀਨ ਸਿੰਗਨਲ? ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Tanu

Content Editor

Related News