ਦਿੱਲੀ ਪੁਲਸ ਦੀ ਕਿਸਾਨ ਆਗੂਆਂ ਨਾਲ ਅਹਿਮ ਬੈਠਕ, ‘ਟਰੈਕਟਰ ਪਰੇਡ’ ਨੂੰ ਲੈ ਕੇ ਮੰਥਨ ਜਾਰੀ

01/19/2021 12:09:54 PM

ਨਵੀਂ ਦਿੱਲੀ— 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਕੱਢਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਸ ਵਿਚਾਲੇ ਅੱਜ ਯਾਨੀ ਕਿ ਮੰਗਲਵਾਰ ਨੂੰ ਅਹਿਮ ਬੈਠਕ ਹੋ ਰਹੀ ਹੈ। ਇਸ ਬੈਠਕ ’ਚ ਕਿਸਾਨ ਜਥੇਬੰਦੀਆਂ ਨਾਲ ਟਰੈਕਰਟਰ ਪਰੇਡ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ। ਇਹ ਬੈਠਕ ਸਿੰਘ ਸਰਹੱਦ ’ਤੇ ਹੋ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਮੰਗ ਕੀਤੀ ਗਈ ਹੈ ਕਿ ਦਿੱਲੀ ਦੇ ਆਊਟਰ ਰਿੰਗ ਰੋਡ ’ਤੇ ਟਰੈਕਟਰ ਪਰੇਡ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਆਊਟਰ ਰਿੰਗ ਰੋਡ ’ਤੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਗਿਆ ਹੈ।

 ਇਹ ਵੀ ਪੜੋ੍ਹ: ਕਿਸਾਨ ਅੰਦੋਲਨ: ‘ਟਰੈਕਟਰ ਪਰੇਡ’ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਹਾਲਾਂਕਿ ਦਿੱਲੀ ਪੁਲਸ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੇ ਚੱਲਦੇ ਦਿੱਲੀ ’ਚ ਕਾਨੂੰਨ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ, ਅਜਿਹੇ ਵਿਚ ਕਿਸਾਨ ਦਿੱਲੀ ’ਚ ਪਰੇਡ ਨਾ ਕਰਨ। ਇਸ ਮੁੱਦੇ ’ਤੇ ਕਿਸਾਨ ਆਗੂਆਂ ਅਤੇ ਦਿੱਲੀ ਪੁਲਸ ਵਿਚਾਲੇ ਮੰਥਨ ਜਾਰੀ ਹੈ। ਚਰਚਾ ਤੋਂ ਬਾਅਦ ਹੀ ਇਹ ਸਾਫ਼ ਹੋ ਸਕੇਗਾ ਕਿ ਕਿਸਾਨਾਂ ਨੂੰ ਟਰੈਕਟਰ ਪਰੇਡ ਦੀ ਇਜਾਜ਼ਤ ਮਿਲਦੀ ਹੈ ਜਾਂ ਨਹੀਂ। 

 ਇਹ ਵੀ ਪੜੋ੍ਹ: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’

ਦੱਸਣਯੋਗ ਹੈ ਕਿ 26 ਜਨਵਰੀ ਦੇ ਦਿਨ ਕਿਸਾਨਾਂ ਦੀ ਪ੍ਰਸਤਾਵਿਤ ਟਰੈਕਟਰ ਪਰੇਡ ’ਤੇ ਫ਼ੈਸਲਾ ਲੈਣ ਦੀ ਪੂਰੀ ਜ਼ਿੰਮੇਵਾਰੀ ਸੁਪਰੀਮ ਕੋਰਟ ਨੇ ਕੱਲ੍ਹ ਦੀ ਸੁਣਵਾਈ ’ਚ ਦਿੱਲੀ ਪੁਲਸ ’ਤੇ ਛੱਡੀ ਹੈ। ਅਦਾਲਤ ਦਾ ਕਹਿਣਾ ਹੈ ਕਿ ਟਰੈਕਟਰ ਪਰੇਡ ਨੂੰ ਇਜਾਜ਼ਤ ਦੇਣ ਦਾ ਮਾਮਲਾ ਕਾਨੂੰਨ ਵਿਵਸਥਾ ਨਾਲ ਜੁੜਿਆ ਹੈ। ਅਦਾਲਤ ਨੇ ਸਾਫ਼ ਤੌਰ ’ਤੇ ਕਿਹਾ ਸੀ ਕਿ ਦਿੱਲੀ ਵਿਚ ਕਿਸ ਨੂੰ ਐਂਟਰੀ ਦੇਣੀ ਹੈ ਅਤੇ ਕਿਸ ਨੂੰ ਨਹੀਂ, ਇਹ ਤੈਅ ਕਰਨਾ ਪੁਲਸ ਦਾ ਕੰਮ ਹੈ ਨਾ ਕਿ ਅਦਾਲਤ ਦਾ। ਕੀ ਕੋਰਟ ਨੂੰ ਇਹ ਵੀ ਦੱਸਣਾ ਪਵੇਗਾ ਕਿ ਪੁਲਸ ਐਕਟ ’ਚ ਸਰਕਾਰ ਕੋਲ ਕੀ ਸ਼ਕਤੀਆਂ ਹਨ?

 ਇਹ ਵੀ ਪੜੋ੍ਹ: ਕਿਸਾਨ ਅੰਦੋਲਣ : 19 ਨੂੰ ਨਹੀਂ ਹੁਣ 20 ਨੂੰ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ

ਦੱਸ ਦੇਈਏ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨ ਦੇ ਅੰਦੋਲਨ ਨੂੰ ਅੱਜ 55ਵਾਂ ਦਿਨ ਹੋ ਗਿਆ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਬਿਨਾਂ ਸ਼ਰਤ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ। ਕਿਸਾਨੀ ਮੁੱਦੇ ਨੂੰ ਲੈ ਕੇ ਭਲਕੇ ਕਿਸਾਨ ਅਤੇ ਕੇਂਦਰ ਵਿਚਾਲੇ 20 ਜਨਵਰੀ ਹੋਣੀ ਹੈ। 

ਕੀ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਮਿਲੇਗਾ ਗ੍ਰੀਨ ਸਿੰਗਨਲ? ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

Tanu

This news is Content Editor Tanu