ਟਰੈਕਟਰ-ਟਰਾਲੀ ''ਤੇ ਗੰਗਾ ਜਲ ਲੈਣ ਜਾ ਰਹੇ ਲੋਕਾਂ ਨੂੰ ਟਰੱਕ ਨੇ ਮਾਰੀ ਟੱਕਰ, ਇਕ ਦੀ ਮੌਤ, 16 ਜ਼ਖ਼ਮੀ

Wednesday, Aug 07, 2024 - 11:04 AM (IST)

ਟਰੈਕਟਰ-ਟਰਾਲੀ ''ਤੇ ਗੰਗਾ ਜਲ ਲੈਣ ਜਾ ਰਹੇ ਲੋਕਾਂ ਨੂੰ ਟਰੱਕ ਨੇ ਮਾਰੀ ਟੱਕਰ, ਇਕ ਦੀ ਮੌਤ, 16 ਜ਼ਖ਼ਮੀ

ਬਿਜਨੌਰ (ਭਾਸ਼ਾ) - ਉੱਤਰ ਪੱਦੇਸ ਦੇ ਬਿਜਨੌਰ ਜ਼ਿਲ੍ਹੇ ਵਿਚ ਬੁੱਧਵਾਰ ਦੀ ਸਵੇਰੇ ਇਕ ਟਰੱਕ ਵਲੋਂ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦੇਣ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਟਰੈਕਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ 'ਤੇ ਸਵਾਰ 16 ਲੋਕ ਜ਼ਖ਼ਮੀ ਹੋ ਗਏ। ਪੁਲਸ ਸੁਪਰਡੈਂਟ ਅਭਿਸ਼ੇਕ ਕੁਮਾਰ ਝਾਅ ਨੇ ਦੱਸਿਆ ਕਿ ਕੰਵਾੜੀਆਂ ਸਣੇ ਹੋਰ ਲੋਕ ਟਰੈਕਟਰ-ਟਰਾਲੀ 'ਤੇ ਸਵਾਰ ਹੋ ਕੇ ਗੰਗਾ ਜਲ ਇਕੱਠਾ ਕਰਨ ਲਈ ਮੁਰਾਦਾਬਾਦ ਦੇ ਹਰਸੈਨਪੁਰ ਤੋਂ ਹਰਿਦੁਆਰ ਜਾ ਰਹੇ ਸਨ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਇਸ ਦੌਰਾਨ ਕੰਵਾੜੀਆਂ ਦੀ ਟਰੈਕਟਰ-ਟਰਾਲੀ ਨੂੰ ਕੋਤਵਾਲੀ ਦੇਹਤ ਖੇਤਰ ਦੇ ਹਿੰਦੂਪੁਰ ਨੇੜੇ ਸਵੇਰੇ 5 ਵਜੇ ਦੇ ਕਰੀਬ ਇੱਕ ਟਰੱਕ ਨੇ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਝਾਅ ਅਨੁਸਾਰ ਟਰੱਕ ਨਾਲ ਟਕਰਾਉਣ ਕਾਰਨ ਟਰਾਲੀ ਪਲਟ ਗਈ ਅਤੇ ਉਸ ਵਿੱਚ ਸਵਾਰ 17 ਕੰਵਾੜੀਏ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਸੰਤੋਸ਼ ਚੌਹਾਨ ਨਾਮਕ ਕੰਵਰੀਆ ਦੀ ਮੌਤ ਹੋ ਗਈ। ਝਾਅ ਅਨੁਸਾਰ ਬਾਕੀ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮੁਲਜ਼ਮ ਟਰੱਕ ਡਰਾਈਵਰ ਸੁਨੀਲ ਵਾਸੀ ਕੋਡਰਮਾ, ਝਾਰਖੰਡ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News