ਵਪਾਰੀਆਂ ਨੇ GST ਅਧਿਕਾਰੀਆਂ ਨੂੰ ਹੀ ਕਰ ਲਿਆ ਅਗਵਾ, ਰਿਹਾਈ ਲਈ ਰੱਖੀ ਇਹ ਮੰਗ

Thursday, Jul 06, 2023 - 02:44 AM (IST)

ਵਪਾਰੀਆਂ ਨੇ GST ਅਧਿਕਾਰੀਆਂ ਨੂੰ ਹੀ ਕਰ ਲਿਆ ਅਗਵਾ, ਰਿਹਾਈ ਲਈ ਰੱਖੀ ਇਹ ਮੰਗ

ਹੈਦਰਾਬਾਦ (ਭਾਸ਼ਾ): ਹੈਦਰਾਬਾਦ ਵਿਚ ਇਕ ਵਿਸ਼ੇਸ਼ ਮੁਹਿੰਮ ਤਹਿਤ ਕਬਾੜ ਦੀ ਇਕ ਦੁਕਾਨ 'ਤੇ ਛਾਪਾ ਮਾਰਣ ਗਏ 2 GST ਅਧਿਕਾਰੀਆਂ ਨੂੰ ਵਪਾਰੀਆਂ ਦੇ ਇਕ ਸਮੂਹ ਨੇ ਅਗਵਾ ਕਰ ਲਿਆ ਤੇ ਉਨ੍ਹਾਂ ਦੀ ਰਿਹਾਈ ਦੇ ਬਦਲੇ ਫ਼ਿਰੌਤੀ ਦੀ ਮੰਗ ਰੱਖੀ। ਹਾਲਾਂਕਿ ਪੁਲਸ ਨੇ ਦੋਵਾਂ ਅਧਿਕਾਰੀਆਂ ਨੂੰ ਬੁੱਧਵਾਰ ਨੂੰ ਛੁਡਵਾ ਲਿਆ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਵਪਾਰੀਆਂ ਦੇ ਸਮੂਹ 'ਤੇ ਅਧਿਕਾਰੀਆਂ ਦੇ ਨਾਲ ਮਾਰਕੁੱਟ ਦਾ ਵੀ ਦੋਸ਼ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - SFJ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਮੌਤ ਦੀਆਂ ਖ਼ਬਰਾਂ ਵਿਚਾਲੇ ਆਇਆ ਨਵਾਂ ਮੋੜ

ਅਧਿਕਾਰੀ ਨੇ ਅੱਗੇ ਦੱਸਿਆ ਕਿ ਆਂਧਰ ਪ੍ਰਦੇਸ਼ ਦੇ ਗੁੰਟੂਰ ਜ਼ਿਲ੍ਹੇ ਦਾ ਰਹਿਣ ਵਾਲਾ ਮੁਲਜ਼ਮ ਕਬਾੜ ਦਾ ਕੰਮ ਕਰਦਾ ਹੈ ਤੇ ਤਿੰਨ ਹੋਰ ਵਪਾਰੀਆਂ ਦੇ ਨਾਲ ਸ਼ਹਿਰ ਦੇ ਸਰੂਰਨਗਰ ਪੁਲਸ ਥਾਣਾਖੇਤਰ ਵਿਚ ਆਪਣੀ ਦੁਕਾਨ ਚਲਾਉਂਦਾ ਹੈ। ਮੁਲਜ਼ਮਾਂ 'ਤੇ 2 GST ਅਧਿਕਾਰੀਆਂ 'ਤੇ ਕਥਿਤ ਤੌਰ 'ਤੇ ਹਮਲਾ ਕਰਨ ਦਾ ਦੋਸ਼ ਹੈ, ਜੋ ਕਿ ਛਾਪੇਮਾਰੀ ਮੁਹਿੰਮ ਦੌਰਾਨ ਸਾਦੇ ਕਪੜਿਆਂ ਵਿਚ ਸਨ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 2 ਜੀਐੱਸਟੀ ਅਧਿਕਾਰੀ (ਖ਼ੁਫ਼ੀਆ ਵਿਭਾਗ), ਨਕਲੀ ਜੀਐੱਸਟੀ ਰਜਿਸਟ੍ਰੇਸ਼ਨ ਦੀ ਪਛਾਣ ਦਾ ਪਤਾ ਲਗਾਉਣ ਲਈ ਇਕ ਵਿਸ਼ੇਸ਼ ਮੁਹਿੰਮ ਤਹਿਤ ਦੁਕਾਨ 'ਤੇ ਛਾਪਾ ਮਾਰਣ ਲਈ ਪਹੁੰਚੇ ਸਨ ਪਰ ਦੁਕਾਨ ਮਾਲਕ ਨੇ ਉਨ੍ਹਾਂ ਦੇ ਪਛਾਣ ਪੱਤਰ ਤੇ ਛਾਪਾ ਮਾਰਣ ਦਾ ਵਰੰਟ ਲੈਣ ਤੋਂ ਬਾਅਦ ਉਨ੍ਹਾਂ 'ਤੇ ਕਥਿਤ ਤੌਰ 'ਤੇ ਹਮਲਾ ਕੀਤਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਬੁਢਾਪਾ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਛੇਤੀ ਕਰੋ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ ਪੈਨਸ਼ਨ

ਅਧਿਕਾਰੀ ਨੇ ਦੱਸਿਆ ਕਿ ਦੋਵਾਂ ਅਧਿਕਾਰੀਆਂ ਨੂੰ ਅਗਵਾ ਕਰ ਲਿਆ ਗਿਆ ਤੇ ਮੁਲਜ਼ਮ ਉਨ੍ਹਾਂ ਨੂੰ ਇਕ ਵਾਹਨ ਵਿਚ ਕਿਸੇ ਅਣਪਛਾਤੀ ਥਾਂ 'ਤੇ ਲੈ ਜਾਣ ਲੱਗੇ। ਮੁਲਜ਼ਮਾਂ ਨੇ ਦੋਵਾਂ ਅਧਿਕਾਰੀਆਂ ਨੂੰ ਛੱਡਣ ਲਈ 5 ਲੱਖ ਰੁਪਏ ਦੀ ਫ਼ਿਰੌਤੀ ਵੀ ਮੰਗੀ। ਪੁਲਸ ਮੁਤਾਬਕ, ਦੋਵਾਂ ਅਧਿਕਾਰੀਆਂ ਨੇ ਤੁਰੰਤ ਮਾਮਲੇ ਦੀ ਸੂਚਨਾ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਨੇ ਰਚਾਕੋਂਡਾ ਪੁਲਸ ਨੂੰ ਘਟਨਾ ਬਾਰੇ ਸੂਚਨਾ ਦਿੱਤੀ। ਪੁਲਸ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਵਾਹਨ ਨੂੰ ਘਟਨਾ ਦੀ ਜਗ੍ਹਾ ਤੋਂ 4 ਕਿੱਲੋਮੀਟਰ ਦੂਰ ਇਕ ਜਾਂਚ ਚੌਕੀ 'ਤੇ ਰੋਕ ਲਿਆ ਤੇ ਦੋਵਾਂ ਅਧਿਕਾਰੀਆਂ ਨੂੰ ਛੁਡਵਾ ਲਿਆ ਗਿਆ। ਪੁਲਸ ਨੇ ਕਿਹਾ ਕਿ ਚਾਰਾਂ ਵਪਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਅਗਵਾ ਕਰਨ, ਫ਼ਿਰੌਤੀ ਮੰਗਣ, ਸਰਕਾਰੀ ਅਧਿਕਾਰੀਆਂ ਦੇ ਕੰਮ ਵਿਚ ਅੜਿੱਕਾ ਪਾਉਣ ਸਬੰਧੀ ਆਈ.ਪੀ.ਸੀ. ਦੀ ਧਾਰਾਵਾਂ ਦੇ ਤਹਿਤ ਇਕ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News