ਰਤਨਾਗਿਰੀ-ਕੋਲਾਪੁਰ ਰੋਡ ''ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਪ੍ਰਭਾਵਿਤ
Saturday, Aug 24, 2024 - 12:31 PM (IST)

ਮੁੰਬਈ - ਦੱਖਣੀ ਮਹਾਰਾਸ਼ਟਰ ਦੇ ਅਨੁਸ਼ਕੁਰਾ ਘਾਟ 'ਤੇ ਜ਼ਮੀਨ ਖਿਸਕਣ ਕਾਰਨ ਰਤਨਾਗਿਰੀ-ਕੋਲਾਪੁਰ ਮਾਰਗ 'ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਮੁੱਖ ਸੜਕ 'ਤੇ ਜ਼ਮੀਨ ਖਿਸਕਣ ਕਾਰਨ ਕੋਈ ਜ਼ਖ਼ਮੀ ਨਹੀਂ ਹੋਇਆ। ਰਤਨਾਗਿਰੀ ਪੁਲਸ ਕੰਟਰੋਲ ਰੂਮ ਅਨੁਸਾਰ ਮਲਬਾ ਹਟਾਉਣ ਲਈ ਜੇਸੀਬੀ ਮਸ਼ੀਨਾਂ ਵਰਗੇ ਉਪਕਰਨ ਮੌਕੇ 'ਤੇ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਲਹਾਪੁਰ ਨੂੰ ਜਾਣ ਵਾਲੀ ਸੜਕ ਬੰਦ ਹੈ ਅਤੇ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ - 500-500 ਰੁਪਏ ਦੇ ਨੋਟਾਂ ਦੇ ਬੰਡਲ 'ਤੇ ਸੌਂਦਾ ਸੀ ਇੰਸਪੈਕਟਰ, ਛਾਪਾ ਪੈਣ 'ਤੇ ਕੰਧ ਟੱਪ ਭਜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8