ਲਾਹੌਲ-ਸਪੀਤੀ ਦੀਆਂ 2 ਵੱਡੀਆਂ ਸੜਕਾਂ ''ਤੇ ਅੱਜ ਤੋਂ ਆਵਾਜਾਈ ਬੰਦ, ਜਾਣੋ ਕਾਰਨ

Saturday, Dec 07, 2024 - 01:59 PM (IST)

ਕੁੱਲੂ : ਹਿਮਾਚਲ ਪ੍ਰਦੇਸ਼ ਦੇ ਉਚਾਈ ਵਾਲੇ ਇਲਾਕਿਆਂ 'ਚ ਹੋਈ ਬਰਫ਼ਬਾਰੀ ਨੇ ਠੰਡ ਹੋਰ ਵਧਾ ਦਿੱਤੀ ਹੈ। ਖ਼ਾਸ ਕਰਕੇ ਲਾਹੌਲ-ਸਪੀਤੀ ਦੀਆਂ ਪਹਾੜੀਆਂ 'ਤੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਦੀ ਚਾਦਰ ਵਿਛ ਗਈ ਹੈ, ਜਿਸ ਕਾਰਨ ਇੱਥੇ ਵਾਹਨ ਚਲਾਉਣਾ ਖ਼ਤਰੇ ਤੋਂ ਖਾਲੀ ਨਹੀਂ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਲਾਹੌਲ-ਸਪੀਤੀ ਦੀਆਂ ਕੁਝ ਜੋਖਮ ਭਰੀਆਂ ਸੜਕਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਡੀਸੀ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਲਾਹੌਲ-ਸਪੀਤੀ ਦੇ ਚੇਅਰਮੈਨ ਰਾਹੁਲ ਕੁਮਾਰ ਨੇ 7 ਦਸੰਬਰ ਤੋਂ ਅਗਲੇ ਸਾਲ ਗਰਮੀਆਂ ਤੱਕ ਦਾਰਚਾ-ਸਰਚੂ NH-03 ਅਤੇ ਦਾਰਚਾ-ਸ਼ਿੰਕੂਲਾ ਸੜਕਾਂ 'ਤੇ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਹੁਣ ਇਨ੍ਹਾਂ ਸੜਕਾਂ 'ਤੇ ਦੋਵਾਂ ਪਾਸਿਆਂ ਤੋਂ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਹੋਵੇਗੀ।

ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 2 ਮਹੀਨੇ ਬੰਦ ਰਹਿਣਗੇ ਸਕੂਲ

ਡੀਸੀ ਰਾਹੁਲ ਕੁਮਾਰ ਨੇ ਦੱਸਿਆ ਕਿ ਅੱਤ ਦੀ ਠੰਢ ਕਾਰਨ ਬਰਾਲਾ ਟੋਪ ਅਤੇ ਸ਼ਿੰਕੂਲਾ ਟਾਪ ਪਾਸ ਸੜਕ ’ਤੇ ਕਾਲੀ ਬਰਫ਼ ਜਮ੍ਹਾਂ ਹੋਣ ਦੀਆਂ ਘਟਨਾਵਾਂ ਵਧ ਗਈਆਂ ਹਨ, ਜਿਸ ਕਾਰਨ ਖ਼ਤਰਾ ਵੀ ਵਧ ਗਿਆ ਹੈ। ਅਜਿਹੇ 'ਚ ਫਸੇ ਯਾਤਰੀਆਂ ਅਤੇ ਦੁਰਘਟਨਾਵਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ 'ਤੇ ਆਫ਼ਤ ਪ੍ਰਬੰਧਨ ਐਕਟ-2005 ਦੀ ਧਾਰਾ 51 ਤਹਿਤ ਸਖ਼ਤ ਸਜ਼ਾ ਦੀ ਵਿਵਸਥਾ ਹੈ। ਇਸ ਦੇ ਨਤੀਜੇ ਵਜੋਂ ਇੱਕ ਸਾਲ ਤੱਕ ਦੀ ਕੈਦ, ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

ਇਹ ਵੀ ਪੜ੍ਹੋ - ਝੂਲਾ ਬਣਿਆ ਜਾਨ ਦਾ ਦੁਸ਼ਮਣ! 30 ਸੈਕੰਡ ਤਕ ਲਟਕਦੀ ਰਹੀ ਕੁੜੀ, ਰੌਂਦੀ ਹੋਈ ਮਾਰਦੀ ਰਹੀ ਚੀਕਾਂ, ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News