Flood in Ladakh: ਲੇਹ-ਕਾਰਗਿਲ ਹਾਈਵੇਅ ਰੁੜ੍ਹਿਆ, NH-1 ''ਤੇ ਆਵਾਜਾਈ ਬੰਦ
Monday, Sep 01, 2025 - 12:16 PM (IST)

ਨੈਸ਼ਨਲ ਡੈਸਕ : ਲਦਾਖ 'ਚ ਭਿਆਨਕ ਹੜ੍ਹ ਕਾਰਨ ਹਾਲਾਤ ਖਰਾਬ ਹੋ ਗਏ ਹਨ। ਲੇਹ-ਕਾਰਗਿਲ ਹਾਈਵੇ ਪੂਰੀ ਤਰ੍ਹਾਂ ਪਾਣੀ ਵਿੱਚ ਰੁੜ੍ਹ ਗਿਆ ਹੈ, ਜਿਸ ਕਾਰਨ ਰਾਸ਼ਟਰੀ ਰਾਜਮਾਰਗ-1 (NH-1) 'ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਹੜ੍ਹ ਨਾਲ ਇਲਾਕੇ 'ਚ ਸੜਕਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਤੇ ਯਾਤਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੇਵਜ੍ਹਾ ਸਫ਼ਰ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ। ਹਾਈਵੇ ਬੰਦ ਹੋਣ ਨਾਲ ਲੇਹ ਅਤੇ ਕਾਰਗਿਲ ਦੇ ਵਿਚਕਾਰ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਇਲਾਕੇ ਵਿੱਚ ਹੋਰ ਬਾਰਿਸ਼ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e