ਕਾਲੀ ਨਦੀ 'ਤੇ ਪੁਲ ਡਿੱਗਣ ਕਾਰਨ ਗੋਆ-ਕਰਨਾਟਕ ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ

Wednesday, Aug 07, 2024 - 10:25 AM (IST)

ਪਣਜੀ (ਭਾਸ਼ਾ) - ਗੋਆ ਵਿੱਚ ਕਾਲੀ ਨਦੀ ਉੱਤੇ ਇੱਕ ਪੁਲ ਮੰਗਲਵਾਰ ਦੇਰ ਰਾਤ ਢਹਿ ਗਿਆ, ਜਿਸ ਕਾਰਨ ਤੱਟਵਰਤੀ ਰਾਜ ਨੂੰ ਕਰਨਾਟਕ ਨਾਲ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ 66 ਉੱਤੇ ਭਾਰੀ ਆਵਾਜਾਈ ਜਾਮ ਹੋ ਗਈ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਕਰਨਾਟਕ ਦੇ ਕਾਰਵਾਰ ਸ਼ਹਿਰ ਦੇ ਇੱਕ ਪੁਲਸ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਘਟਨਾ ਦੇ ਸਮੇਂ ਪੁਲ ਤੋਂ ਲੰਘ ਰਿਹਾ ਇੱਕ ਟਰੱਕ ਨਦੀ ਵਿੱਚ ਡਿੱਗ ਗਿਆ। ਹਾਲਾਂਕਿ ਬਾਅਦ 'ਚ ਸਥਾਨਕ ਮਛੇਰਿਆਂ ਨੇ ਟਰੱਕ ਡਰਾਈਵਰ ਨੂੰ ਸੁਰੱਖਿਅਤ ਬਚਾ ਲਿਆ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਅਧਿਕਾਰੀ ਮੁਤਾਬਕ ਕਰਨਾਟਕ ਦੇ ਸਦਾਸ਼ਿਵਗੜ੍ਹ 'ਚ ਕਾਲੀ ਨਦੀ 'ਤੇ ਬਣਿਆ ਪੁਰਾਣਾ ਪੁਲ ਮੰਗਲਵਾਰ ਰਾਤ ਕਰੀਬ 1 ਵਜੇ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਕਰੀਬ ਇੱਕ ਦਹਾਕਾ ਪਹਿਲਾਂ ਨਵੇਂ ਪੁੱਲ ਦੇ ਨਿਰਮਾਣ ਤੋਂ ਬਾਅਦ ਇਸ ਪੁੱਲ ਦਾ ਇਸਤੇਮਾਲ ਗੋਆ ਜਾਣ ਵਾਲੇ ਵਾਹਨਾਂ ਲਈ ਕੀਤਾ ਜਾਂਦਾ ਸੀ। ਕਾਰਵਾਰ ਪੁਲਸ ਨੇ ਦੱਸਿਆ ਕਿ ਕਾਲੀ ਨਦੀ 'ਤੇ ਬਣਿਆ ਪੁਰਾਣਾ ਪੁਲ ਡਿੱਗਣ ਤੋਂ ਬਾਅਦ ਬੁੱਧਵਾਰ ਤੜਕੇ ਕੁਝ ਸਮੇਂ ਲਈ ਨਵੇਂ ਪੁਲ 'ਤੇ ਆਵਾਜਾਈ ਰੋਕ ਦਿੱਤੀ ਗਈ। ਹਾਲਾਂਕਿ ਬਾਅਦ ਵਿੱਚ ਭਾਰੀ ਵਾਹਨਾਂ ਤੋਂ ਇਲਾਵਾ ਹੋਰ ਵਾਹਨਾਂ ਨੂੰ ਜਾਣ ਦਿੱਤਾ ਗਿਆ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਗੋਆ ਦੇ ਕੈਨਾਕੋਨਾ ਪੁਲਸ ਸਟੇਸ਼ਨ ਦੇ ਇੰਚਾਰਜ ਹਰੀਸ਼ ਰਾਉਤ ਦੇਸਾਈ ਨੇ ਕਿਹਾ ਕਿ ਨਵੇਂ ਪੁਲ 'ਤੇ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ, ਕਿਉਂਕਿ ਪੁਰਾਣੇ ਪੁਲ ਦੇ ਡਿੱਗਣ ਤੋਂ ਬਾਅਦ, ਕਰਨਾਟਕ ਦੇ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਸਨ ਕਿ ਕੀ ਨਵਾਂ ਪੁਲ ਭਾਰੀ ਆਵਾਜਾਈ ਦੇ ਬੋਝ ਨੂੰ ਸੰਭਾਲਣ ਦੇ ਸਮਰੱਥ ਹੈ ਇਹ ਸਮਰੱਥ ਹੈ ਜਾਂ ਨਹੀਂ? ਦੇਸਾਈ ਨੇ ਕਿਹਾ ਕਿ ਗੋਆ ਪੁਲਸ ਰਾਜਮਾਰਗ 'ਤੇ ਸਥਿਤੀ 'ਤੇ ਨਜ਼ਰ ਰੱਖਣ ਲਈ ਕਾਰਵਰ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਕਰ ਰਹੀ ਹੈ।

ਇਹ ਵੀ ਪੜ੍ਹੋ - ਨੌਕਰੀ ਨਾ ਮਿਲੀ ਤਾਂ ਦੇ ਦਿੱਤੀ ਕੇਂਦਰ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹੈਰਾਨੀਜਨਕ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News