ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਆਵਾਜਾਈ ਲਈ ਖੁੱਲ੍ਹਿਆ

11/10/2019 1:42:27 PM

ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ 'ਚ ਜ਼ਮੀਨ ਖਿਸਕਣ ਕਾਰਨ ਸ਼ਨੀਵਾਰ ਨੂੰ ਬੰਦ ਕੀਤੇ ਗਏ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਨੂੰ 13 ਘੰਟੇ ਬਾਅਦ ਐਤਵਾਰ ਭਾਵ ਅੱਜ ਖੋਲ੍ਹ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 3 ਵਜੇ ਮਲਬਾ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ, ਜਿਸ ਤੋਂ ਬਾਅਦ ਆਵਾਜਾਈ ਬਹਾਲ ਕੀਤੀ ਗਈ। ਇੱਥੇ ਦੱਸ ਦੇਈਏ ਕਿ ਰਾਮਬਨ ਤੋਂ 2 ਕਿਲੋਮੀਟਰ ਦੀ ਦੂਰੀ 'ਤੇ ਹਾਈਵੇਅ ਨੇੜੇ ਸ਼ਨੀਵਾਰ ਦੁਪਹਿਰ ਕਰੀਬ 2 ਵਜੇ ਜ਼ਮੀਨ ਖਿਸਕ ਗਈ, ਜਿਸ ਕਾਰਨ ਹਾਈਵੇਅ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਬਰਫਬਾਰੀ ਅਤੇ ਜ਼ਮੀਨ ਖਿਸਕਣ ਕਾਰਨ ਹਾਈਵੇਅ ਦੋ ਦਿਨ ਤਕ ਬੰਦ ਰਿਹਾ ਸੀ। 

ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਜੰਮੂ-ਕਸ਼ਮੀਰ ਦੋਹਾਂ ਪਾਸਿਓਂ ਹਲਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ। ਭਾਰੇ ਵਾਹਨਾਂ ਨੂੰ ਸਿਰਫ ਕਸ਼ਮੀਰ ਜਾਣ ਵਾਲੇ ਮਾਰਗ ਤੋਂ ਹੀ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਕਸ਼ਮੀਰ ਘਾਟੀ ਅਤੇ ਜੰਮੂ ਖੇਤਰ ਦੇ ਉੱਚਾਈ ਵਾਲੇ ਖੇਤਰਾਂ ਸਮੇਤ ਹਾਈਵੇਅ ਨੇੜੇ ਜਵਾਹਰ ਸੁਰੰਗ 'ਚ ਭਾਰੀ ਬਰਫਬਾਰੀ ਕਾਰਨ ਵੀਰਵਾਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ। ਇਸ ਦਰਮਿਆਨ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਪੁੰਛ ਅਤੇ ਰਾਜੌਰੀ ਜ਼ਿਲਿਆਂ ਨੂੰ ਜੋੜਨ ਵਾਲਾ ਮੁਗ਼ਲ ਮਾਰਗ 5ਵੇਂ ਦਿਨ ਵੀ ਬੰਦ ਰਿਹਾ।

Tanu

This news is Content Editor Tanu