ਡਰਾਈਵਿੰਗ ਕਰਨ ਵਾਲੇ ਹੋਣ ਸਾਵਧਾਨ! ਵਾਰ-ਵਾਰ ਨਿਯਮ ਤੋੜੇ ਤਾਂ...
Wednesday, Mar 12, 2025 - 12:58 PM (IST)

ਨੈਸ਼ਨਲ ਡੈਸਕ- ਜੇਕਰ ਤੁਸੀਂ ਦਿੱਲੀ-NCR 'ਚ ਰਹਿੰਦੇ ਹੋ ਅਤੇ ਆਪਣੀ ਗੱਡੀ ਤੋਂ ਰੋਜ਼ਾਨਾ ਦਿੱਲੀ ਆਉਂਦੇ-ਜਾਂਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਦਿੱਲੀ ਟ੍ਰੈਫਿਕ ਨੇ ਨਵਾਂ ਨਿਯਮ ਲਾਗੂ ਕੀਤਾ ਹੈ, ਜਿਸ ਦੇ ਤਹਿਤ ਜੇਕਰ ਕੋਈ ਡਰਾਈਵਰ ਵਾਰ-ਵਾਰ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਦਾ ਹੈ ਤਾਂ ਉਸ ਦਾ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਖ਼ਾਸ ਤੌਰ 'ਤੇ ਜੇਕਰ ਕੋਈ ਵਿਅਕਤੀ ਤਿੰਨ ਵਾਰ ਜਾਂ ਉਸ ਤੋਂ ਵੱਧ ਵਾਰ ਖ਼ਤਰਨਾਕ ਡਰਾਈਵਿੰਗ ਕਰਦਾ ਹੈ ਜਾਂ ਨਸ਼ੇ ਵਿਚ ਗੱਡੀ ਚਲਾਉਂਦਾ ਹੋਇਆ ਫੜਿਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਜ਼ਬਤ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਇਨ੍ਹਾਂ ਸੂਬਿਆਂ 'ਚ ਪਵੇਗਾ ਮੋਹਲੇਧਾਰ ਮੀਂਹ, IMD ਦਾ ਅਲਰਟ
ਨਵੇਂ ਨਿਯਮ ਅਤੇ ਜੁਰਮਾਨਾ
- 1988 ਵਿਚ ਲਾਗੂ ਹੋਏ ਮੋਟਰ ਵਹੀਕਲ ਐਕਟ 'ਚ 2019 ਵਿਚ ਸੋਧ ਕੀਤੀ ਗਈ ਸੀ, ਜਿਸ ਤੋਂ ਬਾਅਦ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਜੁਰਮਾਨੇ ਦੀ ਰਕਮ 100 ਰੁਪਏ ਤੋਂ ਵਧਾ ਕੇ 500 ਰੁਪਏ ਕੀਤੀ ਗਈ। ਜਿਸ ਨੂੰ ਹੁਣ ਵਧਾ ਕੇ 20,000 ਰੁਪਏ ਕਰ ਦਿੱਤਾ ਗਿਆ ਹੈ।
- ਦਿੱਲੀ ਟ੍ਰੈਫਿਕ ਪੁਲਸ ਨੇ ਆਪਣੇ ਪੱਤਰ 'ਚ ਮੋਟਰ ਵਹੀਕਲ ਐਕਟ 1988 ਦੀ ਧਾਰਾ 184 ਅਤੇ 185 ਦੀ ਉਲੰਘਣਾ ਕਰਨ ਵਾਲੇ ਡਰਾਈਵਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਹੈ।
- ਧਾਰਾ 184: ਖ਼ਤਰਨਾਕ ਡਰਾਈਵਿੰਗ ਜਿਵੇਂ ਕਿ ਲਾਲ ਬੱਤੀ ਨੂੰ ਜੰਪ ਕਰਨਾ, ਗਲਤ ਢੰਗ ਨਾਲ ਓਵਰਟੇਕ ਕਰਨਾ ਅਤੇ ਗੱਡੀ ਚਲਾਉਂਦੇ ਸਮੇਂ ਫ਼ੋਨ ਦੀ ਵਰਤੋਂ ਕਰਨਾ।
- ਧਾਰਾ 185: ਸ਼ਰਾਬ ਜਾਂ ਨਸ਼ੀਲੇ ਪਦਾਰਥਾਂ ਦੇ ਪ੍ਰਭਾਵ ਹੇਠ ਗੱਡੀ ਚਲਾਉਣ ਨਾਲ ਸਬੰਧਤ ਹੈ।
- ਜੇਕਰ ਕੋਈ ਵਿਅਕਤੀ ਇਨ੍ਹਾਂ ਨਿਯਮਾਂ ਨੂੰ ਤਿੰਨ ਜਾਂ ਇਸ ਤੋਂ ਵੱਧ ਵਾਰ ਤੋੜਦਾ ਹੈ, ਤਾਂ ਉਸ ਦਾ ਡਰਾਈਵਿੰਗ ਲਾਇਸੈਂਸ ਹਮੇਸ਼ਾ ਲਈ ਰੱਦ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਵਿਦੇਸ਼ਾਂ 'ਚ ਫਸੇ 283 ਭਾਰਤੀ ਨਾਗਰਿਕਾਂ ਨੂੰ ਭਾਰਤ ਲਿਆਇਆ ਹਵਾਈ ਫ਼ੌਜ ਦਾ ਜਹਾਜ਼
ਟ੍ਰੈਫਿਕ ਪੁਲਸ ਦਾ ਸਖ਼ਤ ਸੁਨੇਹਾ
ਦਿੱਲੀ ਟ੍ਰੈਫਿਕ ਪੁਲਸ ਦਾ ਕਹਿਣਾ ਹੈ ਕਿ ਇਹ ਕਦਮ ਸੜਕ 'ਤੇ ਸੁਰੱਖਿਆ ਬਣਾਈ ਰੱਖਣ ਅਤੇ ਹਾਦਸਿਆਂ ਨੂੰ ਰੋਕਣ ਲਈ ਚੁੱਕਿਆ ਜਾ ਰਿਹਾ ਹੈ। ਖਾਸ ਤੌਰ 'ਤੇ ਉਨ੍ਹਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਵਾਰ-ਵਾਰ ਨਿਯਮਾਂ ਨੂੰ ਤੋੜਦੇ ਹਨ ਅਤੇ ਸੜਕ 'ਤੇ ਦੂਜਿਆਂ ਦੀ ਜਾਨ ਨੂੰ ਖਤਰੇ ਵਿਚ ਪਾਉਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8