ਵਿਆਹ ''ਚ ਸ਼ਾਮਲ ਹੋਣ ਜਾ ਰਹੇ ਲੋਕਾਂ ਨਾਲ ਵਾਪਰਿਆ ਭਾਣਾ, ਟਰੈਕਟਰ-ਟਰਾਲੀ ਪਲਟਣ ਨਾਲ 3 ਲੋਕਾਂ ਦੀ ਮੌਤ

Thursday, Feb 13, 2025 - 12:49 AM (IST)

ਵਿਆਹ ''ਚ ਸ਼ਾਮਲ ਹੋਣ ਜਾ ਰਹੇ ਲੋਕਾਂ ਨਾਲ ਵਾਪਰਿਆ ਭਾਣਾ, ਟਰੈਕਟਰ-ਟਰਾਲੀ ਪਲਟਣ ਨਾਲ 3 ਲੋਕਾਂ ਦੀ ਮੌਤ

ਭਿੰਡ (ਭਾਸ਼ਾ) : ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿਚ ਬੁੱਧਵਾਰ ਰਾਤ ਨੂੰ ਇਕ ਟਰੈਕਟਰ-ਟਰਾਲੀ ਪਲਟਣ ਕਾਰਨ ਸਵਾਰ 3 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। 

ਭਿੰਡ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਅਸਿਤ ਯਾਦਵ ਨੇ ਦੱਸਿਆ ਕਿ ਇਹ ਹਾਦਸਾ ਰਾਤ 8.30 ਵਜੇ ਤੋਂ 9.00 ਵਜੇ ਦਰਮਿਆਨ ਉਸ ਵੇਲੇ ਹੋਇਆ, ਜਦੋਂ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਇਕ ਮੋੜ 'ਤੇ ਆ ਕੇ ਹਾਦਸਾਗ੍ਰਸਤ ਹੋ ਗਈ। ਯਾਦਵ ਮੁਤਾਬਕ, ਇਹ ਹਾਦਸਾ ਅਸਵਾਰ ਪਿੰਡ ਦੇ ਕੋਲ ਇਕ ਪੁਲੀਆ ਕੋਲ ਹੋਇਆ। ਯਾਦਵ ਅਨੁਸਾਰ ਮਰਨ ਵਾਲਿਆਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਟਰੈਕਟਰ-ਟਰਾਲੀ ਵਿੱਚ ਸਵਾਰ ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਦਤੀਆ ਜ਼ਿਲ੍ਹੇ ਦੇ ਮੰਗਰੋਲ ਤੋਂ ਭਿੰਡ ਜ਼ਿਲ੍ਹੇ ਦੇ ਲੁਹਾਰ ਕਸਬੇ ਨੂੰ ਜਾ ਰਹੇ ਸਨ।

ਇਹ ਵੀ ਪੜ੍ਹੋ : ਟਰੰਪ ਨੇ ਪੁਤਿਨ ਨਾਲ ਫੋਨ 'ਤੇ ਕੀਤੀ ਗੱਲ, ਯੂਕ੍ਰੇਨ ਜੰਗ, ਮਿਡਲ ਈਸਟ 'ਚ ਤਣਾਅ, AI ਤੇ ਐਨਰਜੀ 'ਤੇ ਹੋਈ ਚਰਚਾ

ਯਾਦਵ ਅਨੁਸਾਰ ਜ਼ਖਮੀਆਂ ਨੂੰ ਸੇਵਾਦਾ ਕਮਿਊਨਿਟੀ ਹੈਲਥ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮਾਂਵੀ ਯਾਦਵ (40), ਗੀਤਾ ਯਾਦਵ (50) ਅਤੇ ਅਨੁਰਾਧਾ ਯਾਦਵ (17) ਵਜੋਂ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News