ਜੋਧਪੁਰ ''ਚ ਦਰਦਨਾਕ ਹਾਦਸਾ, ਲੂਣੀ ਨਦੀ ''ਚ ਡੁੱਬਣ ਨਾਲ 3 ਨੌਜਵਾਨਾਂ ਦੀ ਮੌਤ

Saturday, Aug 10, 2024 - 05:08 AM (IST)

ਜੋਧਪੁਰ ''ਚ ਦਰਦਨਾਕ ਹਾਦਸਾ, ਲੂਣੀ ਨਦੀ ''ਚ ਡੁੱਬਣ ਨਾਲ 3 ਨੌਜਵਾਨਾਂ ਦੀ ਮੌਤ

ਜੋਧਪੁਰ : ਰਾਜਸਥਾਨ ਦੇ ਜੋਧਪੁਰ 'ਚ ਸ਼ੁੱਕਰਵਾਰ ਦੁਪਹਿਰ ਤਿੰਨ ਨੌਜਵਾਨਾਂ ਦੀ ਲੂਣੀ ਨਦੀ 'ਚ ਡੁੱਬਣ ਕਾਰਨ ਮੌਤ ਹੋ ਗਈ। ਪੁਲਸ ਅਨੁਸਾਰ ਸ਼ਿਕਾਰਪੁਰਾ ਦੇ ਇਹ ਤਿੰਨੇ ਨੌਜਵਾਨ ਲੂਣੀ ਨਦੀ 'ਚ ਨਹਾਉਣ ਗਏ ਸਨ ਪਰ ਇਸ ਦੌਰਾਨ ਉਹ ਪਾਣੀ 'ਚ ਡੁੱਬ ਗਏ | ਇਸ ਦੀ ਸੂਚਨਾ ਮਿਲਣ ’ਤੇ ਪੁਲਸ ਅਤੇ ਐੱਸਡੀਆਰਐੱਫ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚੋਂ ਬਰਾਮਦ ਕੀਤੀਆਂ।

ਇਸ ਘਟਨਾ 'ਤੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਜੋਧਪੁਰ 'ਚ ਲੂਣੀ ਨਦੀ 'ਚ ਡੁੱਬਣ ਨਾਲ ਤਿੰਨ ਨੌਜਵਾਨਾਂ ਦੀ ਮੌਤ ਬਹੁਤ ਦੁਖਦ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਬਰਸਾਤ ਦੇ ਇਸ ਮੌਸਮ ਦੌਰਾਨ ਜਲ ਭੰਡਾਰਾਂ, ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਅਤੇ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News